12.97C Vancouver
ADS

Mar 12, 2021 6:44 AM -

ਦਿੱਲੀ ਪੁਲਿਸ ਨੂੰ 15 ਮਾਰਚ ਤੱਕ ਸ਼ੁਭਮ ਕਰ ਚੌਧਰੀ 'ਤੇ ਕਾਰਵਾਈ ਨਾ ਕਰਨ ਦੀ ਮਿਲੀ ਹਦਾਇਤ

Share On
delhi-police-directed-not-to-take-action-against-shubham-kar-chaudhary-till-march-15
Delhi Police directed not to take action against Shubham Kar Chaudhary till March 15

ਅੱਜ ਸ਼ੁੱਕਰਵਾਰ ਨੂੰ ਦਿੱਲੀ ਦੀ ਅਦਾਲਤ ਨੇ ਦਿੱਲੀ ਪੁਲਿਸ ਨੂੰ ਵਾਤਾਵਰਨ ਕਾਰਕੁੰਨ ਸ਼ੁਭਮ ਕਰ ਚੌਧਰੀ ਨਾਲ 15 ਮਾਰਚ ਤੱਕ ਕਿਸੇ ਵੀ ਤਰਾਂ ਦੀ ਜ਼ਬਰਨ ਕਾਰਵਾਈ ਨਾ ਕਰਨ ਦੀ ਹਦਾਇਤ ਦਿੱਤੀ ਹੈ।

ਪਟਿਆਲਾ ਹਾਊਸ ਕੋਰਟ ਦੇ ਐਡੀਸ਼ਨਲ ਸੈਸ਼ਨ ਜੱਜ ਧਰਮੇਂਦਰ ਰਾਣਾ ਨੇ ਚੌਧਰੀ ਦੀ ਐਂਟੀਸੀਪੇਟ੍ਰੀ ਜ਼ਮਾਨਤ ਦੀ ਅਰਜ਼ੀ 'ਤੇ ਸੁਣਵਾਈ 15 ਮਾਰਚ ਤੱਕ ਲਈ ਮੁਲਤਵੀ ਕਰ ਦਿੱਤੀ ਹੈ।

ਪਬਲਿਕ ਪ੍ਰੋਸੀਕਿਊਟਰ ਇਰਫ਼ਾਨ ਅਹਿਮਦ ਨੇ ਅਦਾਲਤ ਨੂੰ ਦੱਸਿਆ ਕਿ ਚੌਧਰੀ ਦੇ ਨਾਲ ਦੇ ਕਥਿਤ ਸਹਿ-ਦੋਸ਼ੀਆਂ ਸ਼ਾਂਤਨੂ ਮੁਲੁਕ ਅਤੇ ਨਿਕਿਤਾ ਜੈਕਬ ਦੀ ਐਂਟੀਸੀਪੇਟ੍ਰੀ ਜ਼ਮਾਨਤ ਦੀ ਅਰਜ਼ੀ 'ਤੇ ਵੀ ਸੁਣਵਾਈ ਦੀ ਤਰੀਕ 15 ਮਾਰਚ ਦੀ ਹੀ ਤੈਅ ਹੈ।

ਉਹਨਾਂ ਦੋਵਾਂ ਨੂੰ ਵੀ ਦਿੱਲੀ ਅਦਾਲਤ ਵੱਲੋਂ 15 ਮਾਰਚ ਤੱਕ ਗ੍ਰਿਫ਼ਤਾਰੀ ਤੋਂ ਅੰਤਰਿਮ ਸੁਰੱਖਿਆ ਮੁਹਈਆ ਕਰਾਈ ਗਈ ਹੈ।

ਚੌਧਰੀ ਦੇ ਮਾਮਲੇ 'ਚ ਪੇਸ਼ ਹੋਏ ਵਕੀਲ ਸੌਤਿਕ ਬੈਨਰਜੀ ਵੱਲੋਂ ਅਦਾਲਤ ਤੋਂ ਉਦੋਂ ਤੱਕ ਲਈ ਚੌਧਰੀ ਦੀ ਅੰਤਰਿਮ ਸੁਰੱਖਿਆ ਵਧਾਉਣ ਦੀ ਬੇਨਤੀ ਕੀਤੀ ਗਈ।

ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਬੌਮਬੇ ਹਾਈ ਕੋਰਟ ਵੱਲੋਂ ਦਿੱਤੀ ਗਈ ਅੰਤਰਿਮ ਸੁਰੱਖਿਆ ਅੱਜ ਖ਼ਤਮ ਹੋ ਰਹੀ ਹੈ।

ਸਰਕਾਰੀ ਵਕੀਲ ਵੱਲੋਂ ਚੌਧਰੀ ਦੀ ਗ੍ਰਿਫ਼ਤਾਰੀ ਤੋਂ ਬਚਨ ਲਈ ਅੰਤਰਿਮ ਸੁਰੱਖਿਆ ਲੈਣ ਲਈ ਕੀਤੀ ਗਈ ਅਪੀਲ ਦਾ ਵਿਰੋਧ ਨਹੀਂ ਕੀਤਾ ਗਿਆ।

ਦੱਸਣਯੋਗ ਹੈ ਕਿ ਵਾਤਾਵਰਨ ਕਾਰਕੁੰਨ ਸ਼ੁਭਮ ਕਰ ਚੌਧਰੀ ਵੱਲੋਂ ਕਿਸਾਨੀ ਸੰਘਰਸ਼ ਨਾਲ ਜੁੜੇ 'ਟੂਲਕਿੱਟ' ਦਸਤਾਵੇਜ਼ ਮਾਮਲੇ 'ਚ ਪੇਸ਼ਗੀ ਜ਼ਮਾਨਤ ਲਈ ਦਿੱਲੀ ਅਦਾਲਤ 'ਚ ਪਹੁੰਚ ਕੀਤੀ ਗਈ ਸੀ।

ਇਸ ਤੋਂ ਪਹਿਲਾ ਉਸਨੂੰ ਬੌਮਬੇ ਹਾਈ ਕੋਰਟ ਦੀ ਗੋਆ ਬੈਂਚ ਵੱਲੋਂ ਟ੍ਰਾਂਸਿਟ ਜ਼ਮਾਨਤ ਦਿੱਤੀ ਗਈ ਸੀ।

ਬੰਬੇ ਹਾਈ ਕੋਰਟ ਦੀ ਗੋਆ ਬੈਂਚ ਨੇ ਉਸਨੂੰ 12 ਮਾਰਚ ਤੱਕ ਗ੍ਰਿਫ਼ਤਾਰੀ ਤੋਂ ਸੁਰੱਖਿਆ ਮੁਹਈਆ ਕਰਾਈ ਸੀ, ਤਾਂ ਕਿ ਉਹ ਦਿੱਲੀ ਦੀ ਅਦਾਲਤ ਤੱਕ ਪਹੁੰਚ ਕਰ ਸਕੇ, ਜਿੱਥੇ ਉਸ ਖ਼ਿਲਾਫ਼ ਆਈਪੀਸੀ ਦੀ ਧਾਰਾ 124 ਏ (ਦੇਸ਼ਧ੍ਰੋਹ), 153 ਏ (ਦੁਸ਼ਮਣੀ ਫੈਲਾਉਣ) ਅਤੇ 120 ਬੀ (ਅਪਰਾਧਿਕ ਸਾਜ਼ਿਸ਼) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਪਟਿਆਲਾ ਹਾਊਸ ਕੋਰਟ ਦੇ ਐਡੀਸ਼ਨਲ ਜੱਜ ਧਰਮੇਂਦਰ ਰਾਣਾ ਵੱਲੋਂ ਜ਼ਮਾਨਤ 'ਤੇ ਸੁਣਵਾਈ ਕੀਤੇ ਜਾਣ ਲਈ 12 ਮਾਰਚ ਤੈਅ ਕੀਤੀ ਗਈ ਸੀ।

ਜ਼ਿਕਰਯੋਗ ਹੈ ਕਿ ਇਸੇ ਅਦਾਲਤ ਵੱਲੋਂ ਪਹਿਲਾਂ ਸ਼ਾਂਤਨੂ ਮੁਲੁਕ ਅਤੇ ਨਿਕਿਤਾ ਜੈਕਬ ਨੂੰ ਵੀ ਇਸੇ ਮਾਮਲੇ 'ਚ 15 ਮਾਰਚ ਤੱਕ ਗ੍ਰਿਫ਼ਤਾਰੀ ਤੋਂ ਰਾਹਤ ਦਿੱਤੀ ਜਾ ਚੁੱਕੀ ਹੈ।

ਐਡੀਸ਼ਨਲ ਸੈਸ਼ਨ ਜੱਜ ਧਰਮੇਂਦਰ ਰਾਣਾ ਨੇ ਪਹਿਲਾਂ ਇਸੇ ਮਾਮਲੇ 'ਚ ਵਾਤਾਵਰਨ ਕਾਰਕੁੰਨ ਦਿਸ਼ਾ ਰਵੀ ਨੂੰ ਵੀ ਜ਼ਮਾਨਤ ਦਿੱਤੀ ਹੈ।

21 ਸਾਲਾਂ ਦੀ ਕਾਰਕੁੰਨ ਨੂੰ ਕਿਸਾਨਾਂ ਦੇ ਸੰਘਰਸ਼ ਦੌਰਾਨ 'ਟੂਲਕਿੱਟ' ਦਸਤਾਵੇਜ਼ ਨੂੰ ਬਣਾਉਣ ਅਤੇ ਉਸਨੂੰ ਫੈਲਾਉਣ ਲਈ ਬੈਂਗਲੁਰੂ ਤੋਂ ਗਿਰਫ਼ਤਾਰ ਕੀਤਾ ਗਿਆ ਸੀ।

ਉਹ 'ਟੂਲਕਿੱਟ' ਦੇ ਸੰਪਾਦਕਾਂ 'ਚੋਂ ਇੱਕ ਸੀ। ਦੱਸਣਯੋਗ ਹੈ ਕਿ 3 ਫਰਵਰੀ ਨੂੰ ਸਵੀਡਨ ਦੀ ਵਾਤਾਵਰਨ ਕਾਰਕੁੰਨ ਗ੍ਰੇਟਾ ਥਨਬਰਗ ਨੇ ਇਸ 'ਟੂਲਕਿੱਟ' ਨੂੰ ਟਵੀਟ ਕੀਤਾ ਸੀ, ਜਿਸਨੂੰ ਬਾਅਦ ਵਿਚ ਹਟਾਅ ਦਿੱਤਾ ਗਿਆ ਸੀ।

ਗ੍ਰੇਟਾ ਨੇ ਦਿੱਲੀ ਦੇ ਬਾਰਡਰਾਂ 'ਤੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਧਰਨਾ ਦੇ ਰਹੇ ਕਿਸਾਨਾਂ ਦਾ ਵੀ ਸਮਰਥਨ ਕੀਤਾ ਸੀ।

ਦਿੱਲੀ ਪੁਲਿਸ ਮੁਤਾਬਕ, ਸਵੀਡਨ ਦੀ ਵਾਤਾਵਰਨ ਕਾਰਕੁੰਨ ਵੱਲੋਂ ਸਾਂਝੀ ਕੀਤੀ ਗਈ 'ਟੂਲਕਿੱਟ' ਨੇ 26 ਜਨਵਰੀ 2021 ਨੂੰ ਟ੍ਰੈਕਟਰ ਪਰੇਡ ਦੌਰਾਨ ਹੋਈ ਹਿੰਸਾ 'ਚ ਅਹਿਮ ਰੋਲ ਅਦਾ ਕੀਤਾ, ਜਿਸ ਦੌਰਾਨ ਕਈ ਪੁਲਿਸ ਵਾਲੇ ਜ਼ਖਮੀ ਹੋਏ ਸਨ।

"ਟੂਲਕਿੱਟ ਬਣਾਉਣ 'ਚ ਸਿਰਫ਼ ਕੁਝ ਭਾਰਤੀਆਂ ਦਾ ਹੱਥ ਨਹੀਂ ਸੀ, ਬਲਕਿ ਕੁਝ ਖਾਲਿਸਤਾਨੀ ਜਥੇਬੰਦੀਆਂ ਨਾਲ ਮਿਲ ਕੇ ਇਹ ਬਣਾਈ ਗਈ ਸੀ,"ਦਿੱਲੀ ਪੁਲਿਸ ਨੇ ਕਿਹਾ।

ਦਿੱਲੀ ਪੁਲਿਸ ਦੇ ਖ਼ਾਸ ਸੈੱਲ ਨੇ ਟੂਲਕਿੱਟ ਬਣਾਉਣ ਅਤੇ ਉਸਨੂੰ ਫੈਲਾਉਣ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਅਤੇ ਕਿਹਾ ਕਿ ਭਾਰਤ ਨੂੰ ਬਦਨਾਮ ਕਾਰਨ ਦੀ 'ਕੌਮਾਂਤਰੀ ਸਾਜ਼ਿਸ਼' ਦਾ ਪਰਦਾਫਾਸ਼ ਕਰਨ ਲਈ ਪੜਤਾਲ ਜਾਰੀ ਹੈ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link