18.93C Vancouver
ADS

Jun 26, 2021 2:36 PM -

ਦਿੱਲੀ ਵਿੱਚ ਕੋਵਿਡ-19 ਦੇ 85 ਨਵੇਂ ਮਾਮਲੇ, ਇਸ ਸਾਲ ਸਭ ਤੋਂ ਘੱਟ, ਸਰਗਰਮ ਲਾਗ ਦੇ ਮਾਮਲੇ ਘਟ ਕੇ ਹੋਏ 1,598

Share On
delhi-records-85-new-covid-19-cases-lowest-this-year-active-infections-dropped-to-1-598
Delhi records 85 new COVID-19 cases, lowest this year; active infections dropped to 1,598

ਅਪ੍ਰੈਲ-ਮਈ ਵਿੱਚ ਕੋਵਿਡ-19 ਦੀ ਖ਼ਤਰਨਾਕ ਲਹਿਰ ਵੇਖਣ ਤੋਂ ਬਾਅਦ, ਦਿੱਲੀ ਵਿੱਚ ਕੋਰੋਨਾਵਾਇਰਸ ਦੇ ਨਵੇਂ ਮਾਮਲੇ ਘਟਦੇ ਜਾ ਰਹੇ ਹਨ ਅਤੇ ਬੀਤੇ 24 ਘੰਟਿਆਂ ਵਿੱਚ ਰਿਕਾਰਡ 85 ਨਵੇਂ ਮਾਮਲੇ ਦਰਜ ਹੋਏ ਹਨ, ਜੋ ਇਸ ਸਾਲ ਇੱਕ ਦਿਨ ਵਿੱਚ ਸਭ ਤੋਂ ਘੱਟ ਹਨ।

ਕੋਵਿਡ-19 'ਤੇ ਦਿੱਲੀ ਸਰਕਾਰ ਵੱਲੋਂ ਜਾਰੀ ਕੀਤੇ ਸਿਹਤ ਬੁਲੇਟਿਨ ਮੁਤਾਬਕ, ਬੀਤੇ 24 ਘੰਟਿਆਂ ਦੌਰਾਨ ਕੀਤੇ 72,920 ਟੈਸਟਾਂ ਦੌਰਾਨ, ਪੌਜ਼ਿਟਿਵਿਟੀ ਦਰ 0.12 ਹੈ, ਜੋ ਸਭ ਤੋਂ ਘੱਟ ਹੈ।

ਇਸਦੇ ਨਾਲ ਹੀ 158 ਮਰੀਜ਼ ਸਿਹਤਯਾਬ ਹੋਏ ਹਨ, ਸਰਗਰਮ ਲਾਗ ਦੇ ਮਾਮਲੇ ਵੀ ਘਟਕੇ 1,598 ਹੋ ਗਏ ਹਨ, ਜੋ ਇਸ ਸਾਲ 3 ਮਾਰਚ ਤੋਂ ਬਾਅਦ ਸਭ ਤੋਂ ਘੱਟ ਹਨ।

ਕੌਮੀ ਰਾਜਧਾਨੀ ਵਿੱਚ ਮਾਮਲੇ 14,33,675 ਹੋ ਗਏ ਹਨ ਅਤੇ ਮੌਤਾਂ ਦਾ ਅੰਕੜਾ 24,961 ਹੋ ਗਿਆ ਹੈ।

ਹੁਣ ਸਿਰਫ਼ 494 ਮਰੀਜ਼ ਹੀ ਘਰ ਵਿੱਚ ਇਕਾਂਤਵਾਸ ਹਨ।

ਹੁਣ ਪੌਜ਼ਿਟਿਵਿਟੀ ਦਰ 6.76 ਫ਼ੀਸਦ ਹੈ ਅਤੇ ਮਾਰੂ ਦਰ ਡਿੱਗ ਕੇ 1.74 ਫ਼ੀਸਦ ਹੋ ਗਈ ਹੈ।

ਬੀਤੇ 24 ਘੰਟਿਆਂ ਦੌਰਾਨ 50,39 ਅਰਟੀਪੀਸੀਆਰ/ਸੀਬੀਐੱਨਏਏਟੀ/ਟਰੂ ਨੈਟ ਟੈਸਟ ਅਤੇ 22,091 ਰੈਪਿਡ ਐਂਟੀਜੈਨ ਟੈਸਟ ਕੀਤੇ ਗਏ ਹਨ।

ਇਸ ਤਰਾਂ ਕੁਲ 2,12,03,679 ਟੈਸਟ ਕੀਤੇ ਜਾ ਚੁੱਕੇ ਹਨ। ਹੁਣ ਕੁਲ ਰੋਕਥਾਮ ਖੇਤਰ 1.817 ਹਨ।

ਬੁਲੇਟਿਨ ਮੁਤਾਬਕ, ਬੀਤੇ 24 ਘੰਟਿਆਂ ਵਿੱਚ 1,66,310 ਯੋਗ ਲਾਭਪਾਤਰੀਆਂ ਨੂੰ ਟੀਕੇ ਲਾਏ ਗਏ ਹਨ, ਜਦਕਿ 71,29,002 ਲਾਭਪਾਤਰੀਆਂ ਦਾ ਟੀਕੇ ਰਾਹੀਂ ਇਲਾਜ ਕੀਤਾ ਗਿਆ ਹੈ ।

ਦੱਸਣਯੋਗ ਹੈ ਕਿ ਦਿੱਲੀ ਸਰਕਾਰ ਨੇ ਕੌਮੀ ਰਾਜਧਾਨੀ ਵਿੱਚ 19 ਅਪ੍ਰੈਲ ਨੂੰ ਤਾਲਾਬੰਦੀ ਕੀਤੀ ਸੀ, ਜਦੋਂ ਕੋਵਿਡ-19 ਦੀ ਦੂਜੀ ਲਹਿਰ ਆਪਣੇ ਸਿਖਰ 'ਤੇ ਸੀ। ਓਦੋਂ ਤੋਂ ਹੀ ਤਾਲਾਬੰਦੀ ਨੂੰ ਕਈ ਵਾਰੀ ਵਧਾਇਆ ਗਿਆ ਸੀ।

ਕੋਰੋਨਾਵਾਇਰਸ ਦੇ ਮਾਮਲਿਆਂ ਵਿੱਚ ਕਈ ਦਿਨਾਂ ਤੋਂ ਲਗਾਤਾਰ ਕਮੀ ਆਉਣ ਕਰਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 31 ਮਈ ਨੂੰ ਪੜਾਅਵਾਰ ਪਾਬੰਦੀਆਂ ਵਿੱਚ ਢਿੱਲ ਦੇਣ ਦਾ ਐਲਾਨ ਕੀਤਾ ਸੀ।

ਦਿੱਲੀ ਵਿੱਚ, ਬੀਤੇ ਸਾਲ ਮਹਾਮਾਰੀ ਸ਼ੁਰੂ ਹੋਣ ਵੇਲੇ ਤੋਂ ਲੈਕੇ 20 ਅਪ੍ਰੈਲ ਨੂੰ ਕੋਰੋਨਾਵਾਇਰਸ ਦੇ ਸਭ ਤੋਂ ਵੱਧ 28,395 ਮਾਮਲੇ ਦਰਜ ਕੀਤੇ ਗਏ ਸਨ।

26 ਅਪ੍ਰੈਲ ਨੂੰ ਸ਼ਹਿਰ ਵਿੱਚ ਸਭ ਤੋਂ ਵੱਧ ਪੌਜ਼ਿਟਿਵਿਟੀ ਦਰ 36.24 ਫ਼ੀਸਦ ਰਜਿਸਟਰ ਕੀਤੀ ਗਈ ਸੀ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link