17.55C Vancouver
ADS

Jul 13, 2021 10:10 AM -

ਦਿੱਲੀ ਵਿੱਚ ਕੋਵਿਡ-19 ਦੇ 45 ਨਵੇਂ ਮਾਮਲੇ, ਬੀਤੇ ਡੇਢ ਸਾਲ ਵਿੱਚ ਸਭ ਤੋਂ ਘੱਟ

Share On
delhi-reports-45-fresh-covid-19-cases-lowest-in-1-25-years
Delhi reports 45 fresh COVID-19 cases, lowest in 1.25 years

ਸਿਹਤ ਮੰਤਰੀ ਸਤਿੰਦਰ ਜੈਨ ਨੇ ਅੱਜ ਮੰਗਲਵਾਰ ਨੂੰ ਜਾਣਕਾਰੀ ਦਿੰਦਿਆਂ ਆਖਿਆ ਕਿ ਬੀਤੇ 24 ਘੰਟਿਆਂ ਵਿੱਚ ਦਿੱਲੀ ਵਿੱਚ ਬੀਤੇ ਡੇਢ ਸਾਲ ਵਿੱਚ ਕੋਰੋਨਾ ਦੇ ਸਭ ਤੋਂ ਘੱਟ, 45 ਨਵੇਂ ਮਾਮਲੇ ਮਿਲੇ ਹਨ।

ਪੱਤਰਕਾਰਾਂ ਨਾਲ ਗੱਲ ਕਰਦਿਆਂ, ਜੈਨ ਨੇ ਅੱਗੇ ਦੱਸਿਆ ਕਿ ਸਕਾਰਾਤਮਕਤਾ ਦਰ 0.1 ਫ਼ੀਸਦ ਤੋਂ ਜ਼ਰਾ ਜਿੰਨੀ ਕ ਘੱਟ ਹੈ ਅਤੇ ਰਾਜਧਾਨੀ ਵਿੱਚ ਇਸ ਵੇਲੇ ਕੁਲ 693 ਸਰਗਰਮ ਮਾਮਲੇ ਹੀ ਹਨ।

"ਕੱਲ ਦਿੱਲੀ ਵਿੱਚ ਕੋਵਿਡ ਦੇ 45 ਪੌਜ਼ਿਟਿਵ ਮਾਮਲੇ ਸਨ, ਜੋ ਇਕ ਬੀਤੇ ਡੇਢ ਸਾਲ ਵਿੱਚ ਸਭ ਤੋਂ ਘੱਟ ਸਨ। ਪੌਜ਼ਿਟਿਵਿਟੀ ਦਰ ਇੱਕ ਫ਼ੀਸਦ ਤੋਂ ਜ਼ਰਾ ਜਿੰਨੀ ਕ ਘੱਟ ਹੈ ਅਤੇ ਕੁਲ 693 ਸਰਗਰਮ ਮਾਮਲੇ ਹਨ,"ਜੈਨ ਨੇ ਲੋਕਾਂ ਨੂੰ ਕੋਵਿਡ ਲਈ ਪਰਹੇਜ਼ ਰੱਖਣ ਦੀ ਅਪੀਲ ਕਰਦਿਆਂ ਆਖਿਆ।

ਦੱਸਣਯੋਗ ਹੈ ਕਿ ਦਿੱਲੀ ਵਿੱਚ ਇਸ ਸਾਲ ਦੇ ਸ਼ੁਰੂਆਤ ਵਿੱਚ ਕੋਵਿਡ-19 ਦੀ ਦੂਜੀ ਲਹਿਰ ਨੇ ਭਿਆਨਕ ਤਬਾਹੀ ਮਚਾਈ ਸੀ, ਜਦੋਂ ਅਪ੍ਰੈਲ ਵਿੱਚ ਮਾਮਲੇ 28,000 ਤੋਂ ਵੀ ਵੱਧ, ਸਿਖ਼ਰ 'ਤੇ ਸਨ।

ਹੁਣ ਰੋਜ਼ਾਨਾ ਦੇ ਤਾਜ਼ਾ ਮਾਮਲੇ ਲਗਾਤਾਰ ਦੋ ਹਫ਼ਤਿਆਂ ਤੋਂ 100 ਤੋਂ ਵੀ ਹੇਠਾਂ ਹਨ।

ਸ਼ਹਿਰ ਵਿੱਚ ਟੀਕਾਕਰਨ ਸਹੂਲੀਅਤ ਅਤੇ ਟੀਕਾ ਕੇਂਦਰਾਂ ਬਾਰੇ ਪੁੱਛੇ ਜਾਣ 'ਤੇ, ਜੋ ਬੀਤੇ ਕੁਝ ਦਿਨਾਂ ਤੋਂ ਬੰਦ ਪਏ ਹਨ, ਜੈਨ ਨੇ ਆਖਿਆ ਕਿ ਬੀਤੀ ਰਾਤ ਡੇਢ ਲੱਖ ਖੁਰਾਕਾਂ ਮਿਲੀਆਂ ਸਨ ਅਤੇ ਇੱਕ ਜਾਂ ਦੋ ਦਿਨਾਂ ਤੱਕ ਇਨ੍ਹਾਂ ਦੇ ਰਹਿਣ ਦੀ ਉਮੀਦ ਹੈ।

ਉਹਨਾਂ ਆਖਿਆ,"ਬੀਤੇ ਕੱਲ ਕਈ ਸੈਂਟਰ ਕੋਵਿਡ-19 ਦੇ ਟੀਕੇ ਨਾ ਹੋਣ ਕਰਕੇ ਬੰਦ ਸਨ। ਬੀਤੀ ਰਾਤ ਸਾਨੂੰ ਕੋਵਿਸ਼ੀਲਡ ਦੀਆਂ ਡੇਢ ਲੱਖ ਖੁਰਾਕਾਂ ਮਿਲੀਆਂ ਹਨ। ਇਨ੍ਹਾਂ ਦੇ ਇੱਕ ਜਾਂ ਦੋ ਦਿਨਾਂ ਤੱਕ ਚੱਲਣ ਦੀ ਉਮੀਦ ਹੈ। ਸਾਡੇ ਕੋਲ ਇੱਕ ਦਿਨ ਵਿੱਚ ਟੀਕੇ ਦੀਆਂ 3-4 ਲੱਖ ਖੁਰਾਕਾਂ ਦਾ ਪ੍ਰਬੰਧ ਕਰਨ ਦੀ ਸਮਰੱਥਾ ਹੈ।"

ਜੈਨ ਨੇ ਅੱਗੇ ਆਖਿਆ ਕਿ ਆਉਣ ਵਾਲੀ ਤੀਜੀ ਲਹਿਰ ਨੂੰ ਰੋਕਿਆ ਜਾਂ ਸਕਦਾ ਹੈ, ਜੇਕਰ ਲੋਕ ਕੋਵਿਡ-19 ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਲਾਪਰਵਾਹ ਨਾ ਬਣਨ।

ਕੇਂਦਰੀ ਸਿਹਤ ਮੰਤਰੀ ਮੁਤਾਬਕ, ਦਿੱਲੀ ਵਿੱਚ ਟੀਕਿਆਂ ਦੀਆਂ 89,37,940 ਖ਼ੁਰਾਕਾਂ ਲਾਈਆਂ ਜਾਂ ਚੁੱਕੀਆਂ ਹਨ, ਜਿਸ ਵਿੱਚ 98,43,441 ਪਹਿਲੀ ਖ਼ੁਰਾਕ ਅਤੇ 20,94,499 ਦੂਜੀ ਖ਼ੁਰਾਕ ਹਨ।

ਗਵਾਂਢੀ ਮੁਲਕ ਹਰਿਆਣਾ ਨਾਲ ਚੱਲ ਰਹੀ ਪਾਣੀ ਨਾਲ ਸਬੰਧਿਤ ਤਕਰਾਰ ਬਾਰੇ ਅਤੇ ਦਿੱਲੀ ਸਰਕਾਰ ਦੇ ਪਾਣੀ ਦੀ ਸਪਲਾਈ ਦੇ ਪ੍ਰਬੰਧ ਸਹੀ ਢੰਗ ਨਾਲ ਨਾ ਕਰਨ ਦੇ ਇਲਜ਼ਾਮਾਂ ਬਾਰੇ ਜੈਨ ਨੇ ਆਖਿਆ,"ਉਹਨਾਂ ਨੂੰ ਸਾਨੂੰ ਆਪਣੇ ਹਿੱਸੇ ਦਾ ਪਾਣੀ ਦੇਣਾ ਚਾਹੀਦਾ ਹੈ, ਉਸ ਤੋਂ ਬਾਅਦ ਹੀ ਅਸੀਂ ਕੋਈ ਪ੍ਰਬੰਧ ਕਰ ਸਕਦੇ ਹਾਂ।"

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link