17.31C Vancouver
ADS

Nov 14, 2024 8:06 PM - Connect Newsroom

ਦਿੱਲੀ ’ਚ 5ਵੀਂ ਜਮਾਤ ਤੱਕ ਦੇ ਸਕੂਲ ਬੰਦ, ਆਨਲਾਈਨ ਹੋਵੇਗੀ ਪੜ੍ਹਾਈ: ਆਤਿਸ਼ੀ

Share On
delhi-schools-up-to-5th-standard-closed-online-classes-to-be-held-atishi
According to reports, Chief Minister Atishi announced today on X (formerly Twitter) that "due to increasing pollution levels, all primary schools in Delhi will conduct online classes until further orders."(Photo: Twiter/@AtishiAAP)

ਦਿੱਲੀ ਐੱਨ.ਸੀ.ਆਰ. ਵਿੱਚ ਲਗਾਤਾਰ ਵਧ ਰਹੇ ਪ੍ਰਦੂਸ਼ਣ ਦੇ ਮੱਦੇਨਜ਼ਰ ਸਰਕਾਰ ਨੇ ਅਗਲੇ ਹੁਕਮਾਂ ਤੱਕ ਪੰਜਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਦੀਆਂ ਆਨਲਾਈਨ ਕਲਾਸਾਂ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਜਾਣਕਾਰੀ ਮੁਤਾਬਕ ਮੁੱਖ ਮੰਤਰੀ ਆਤਿਸ਼ੀ ਨੇ ਅੱਜ ਐਕਸ ’ਤੇ ਇਹ ਐਲਾਨ ਕਰਦਿਆਂ ਕਿਹਾ ਕਿ ‘ਵਧਦੇ ਪ੍ਰਦੂਸ਼ਣ ਦੇ ਪੱਧਰ ਕਾਰਨ ਅਗਲੇ ਹੁਕਮਾਂ ਤੱਕ ਦਿੱਲੀ ਦੇ ਸਾਰੇ ਪ੍ਰਾਇਮਰੀ ਸਕੂਲ ਆਨਲਾਈਨ ਕਲਾਸਾਂ ਲਗਾਉਣਗੇ।’

ਦੱਸ ਦੇਈਏ ਕਿ ਆਤਿਸ਼ੀ ਕੋਲ ਸਿੱਖਿਆ ਵਿਭਾਗ ਵੀ ਹੈ। ਕੌਮੀ ਰਾਜਧਾਨੀ ਵਿੱਚ ਹਵਾ ਦੀ ਗੁਣਵੱਤਾ ਲਗਾਤਾਰ ਦੂਜੇ ਦਿਨ ‘ਗੰਭੀਰ’ ਸ਼੍ਰੇਣੀ ਵਿੱਚ ਬਣੀ ਰਹੀ, ਜਿਸ ਕਾਰਨ ਅਧਿਕਾਰੀਆਂ ਨੂੰ ਪ੍ਰਦੂਸ਼ਣ ਵਿਰੋਧੀ ਸਖ਼ਤ ਉਪਾਅ ਲਾਗੂ ਕਰਨ ਲਈ ਕਿਹਾ ਗਿਆ। ਇਹ ਪਾਬੰਦੀਆਂ ਸ਼ੁੱਕਰਵਾਰ ਤੋਂ ਲਾਗੂ ਹੋਣਗੀਆਂ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link