10.89C Vancouver
ADS

Feb 28, 2020 2:22 AM -

ਅਰਵਿੰਦ ਕੇਜਰੀਵਾਲ: ਦਿੱਲੀ ਹਿੰਸਾ 'ਚ 'ਆਪ' ਨਾਲ ਜੁੜਿਆ ਕੋਈ ਵਿਅਕਤੀ ਹੋਵੇ ਦੋਸ਼ੀ, ਤਾਂ ਦੇ ਦਿਓ ਦੁੱਗਣੀ ਸਜ਼ਾ

Share On
delhi-violence-double-the-punishment-if-any-aap-leader-found-guilty-says-cm-kejriwal
Delhi Chief Minister, Arvind Kejriwal during a press conference on Delhi violence. Photo-ANI

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਹਿੰਸਾ ਲਈ, ਜੋ ਕੋਈ ਵੀ ਵਿਅਕਤੀ ਦੋਸ਼ੀ ਪਾਇਆ ਜਾਂਦਾ ਹੈ, ਉਸਨੂੰ ਸਖਤਸਜ਼ਾ ਦਿੱਤੀ ਜਾਣੀ ਚਾਹੀਦੀ ਹੈ।

ਨੈਹਰੂ ਵਿਹਾਰ ਤੋਂ ਆਮ ਆਦਮੀ ਪਾਰਟੀ ਦੇ ਕੌਂਸਲਰ, ਤਾਹਿਰ ਹੁਸੈਨ 'ਤੇ ਆਈ.ਬੀ. ਅਧਿਕਾਰੀ ਦੀ ਹੱਤਿਆ ਨੂੰ ਲੈਕੇ ਲੱਗੇ ਇਲਜ਼ਾਮਾਂ ਬਾਰੇ ਪੁਛੇ ਗਏ ਸਵਾਲ 'ਤੇ ਕੇਜਰੀਵਾਲ ਨੇ ਇਥੇ ਤਕ ਕਿਹਾ ਕਿ ਜੇਕਰ ਕੋਈ ਆਮ ਆਦਮੀ ਪਾਰਟੀ ਦਾ ਵਿਅਕਤੀ ਦੋਸ਼ੀ ਪਾਇਆ ਜਾਂਦਾ ਹੈ, ਤਾਂ ਉਸ ਵਿਅਕਤੀ ਨੂੰ ਦੁੱਗਣੀ ਸਜ਼ਾ ਦੇ ਦਿੱਤੀ ਜਾਵੇ।

ਉਨ੍ਹਾਂ ਕਿਹਾ ਕਿ ਰਾਸ਼ਟਰੀ ਸੁਰੱਖਿਆ ਦੇ ਮੁੱਦੇ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ।

ਯਾਦ ਰਹੇ ਪਿਛਲੇ ਤਿੰਨ ਦਿਨਾਂ ਤੋਂ ਉੱਤਰ-ਪੂਰਬੀ ਦਿੱਲੀ ਦੇ ਕਈ ਇਲਾਕਿਆਂ ਵਿੱਚ ਹਿੰਸਕ ਘਟਨਾਵਾਂ ਜਾਰੀ ਰਹੀਆਂ ਹਨ।

ਇਸ ਹਿੰਸਾ 'ਚ 34 ਲੋਕਾਂ ਦੀ ਮੌਤ ਹੋਈ ਦੱਸੀ ਜਾ ਰਹੀ ਹੈ।


Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link