13.55C Vancouver
ADS

Feb 5, 2025 9:51 PM - The Canadian Press

ਕੈਲਗਰੀ ਦੀ ਓ ਕਲੇਅਰ ਮਾਰਕੀਟ ਨੂੰ ਗ੍ਰੀਨ ਲਾਈਨ ਲਈ ਢਾਹੁਣਾ ਸ਼ੁਰੂ

Share On
demolition-of-eau-claire-market-begins-for-green-line
An earlier version of the multibillion-dollar Green Line project was to tunnel under downtown to a station where Eau Claire Market had been.

ਕੈਲਗਰੀ ਦੀ ਮਸ਼ਹੂਰ ਓ ਕਲੇਅਰ ਮਾਰਕੀਟ ਨੂੰ ਗ੍ਰੀਨ ਲਾਈਨ ਪ੍ਰੋਜੈਕਟ ਲਈ ਅੱਜ ਢਾਹੁਣ ਦਾ ਕੰਮ ਸ਼ੁਰੂ ਹੋਣ ਜਾ ਰਿਹਾ ਹੈ। ਇਸ ਮਾਰਕਿਟ ਨਾਲ ਲੋਕਾਂ ਦੀ ਕਾਫੀ ਯਾਦਾਂ ਜੁੜੀਆਂ ਹਨ। ਪਿਛਲੇ ਸਾਲ ਸਿਟੀ ਨੇ ਰੇਲਵੇ ਲਾਈਨ ਕੱਢਣ ਲਈ ਇਸ ਨੂੰ ਆਪਣੇ ਹੱਥਾਂ ਵਿਚ ਲੈ ਲਿਆ ਸੀ।

ਸੂਬਾ ਸਰਕਾਰ ਵਲੋਂ ਓ ਕਲੇਅਰ ਵਿਚ ਸਟੇਸ਼ਨ ਬਣਾਉਣ ਦਾ ਪ੍ਰੋਜੈਕਟ ਨਹੀਂ ਹੈ ਪਰ ਸਿਟੀ ਇਸ ਇਲਾਕੇ ਨੂੰ ਢਾਹੁਣ ਜਾ ਰਹੀ ਹੈ। ਪਿਛਲੇ ਹਫਤੇ ਕੌਂਸਲ ਨੇ ਸੂਬੇ ਦੇ ਇਸ ਪ੍ਰੋਜੈਕਟ ਲਈ ਹਾਮੀ ਭਰੀ ਹੈ ਅਤੇ ਲੋਕਾਂ ਦਾ ਸਵਾਲ ਹੈ ਕਿ ਜੇਕਰ ਇੱਥੇ ਸਟੇਸ਼ਨ ਨਹੀਂ ਬਣੇਗਾ ਤਾਂ ਇਸ ਨੂੰ ਢਾਹੁਣ ਦੀ ਕੀ ਜ਼ਰੂਰਤ ਹੈ। ਹਾਲਾਂਕਿ ਸਿਟੀ ਦਾ ਕਹਿਣਾ ਹੈ ਕਿ ਇਸ ਇਲਾਕੇ ਨੂੰ ਬਰਾਬਰ ਕਰਕੇ ਮੁੜ ਵਰਤੋਂ ਵਿਚ ਲਿਆਂਦਾ ਜਾਵੇਗਾ।

ਦੱਸ ਦਈਏ ਕਿ ਇਹ ਮਾਰਕਿਟ 1993 ਵਿਚ ਖੁੱਲ੍ਹੀ ਸੀ। ਸਿਟੀ ਦੀ ਸਿਫਾਰਿਸ਼ ਹੈ ਕਿ ਸਾਊਥਈਸਟ ਕੈਲਗਰੀ ਦੇ 160 Avenue ਵਿਚ ਨਵੇਂ ਕੈਲਗਰੀ ਇਵੈਂਟ ਸੈਂਟਰ ਵੱਲ ਰੇਲਵੇ ਲਾਈਨ ਵਧਾਈ ਜਾਵੇ ਜੋ ਡਾਊਨਟਾਊਨ ਤੋਂ ਹੁੰਦੀ ਹੋਈ 10 Avenue ਅਤੇ 2 Street SW ਵੱਲ ਜਾਵੇ। ਬੀਤੇ ਦਿਨ ਸਿਟੀ ਦੀ ਮੇਅਰ ਨੇ ਸੂਬੇ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੂੰ ਗ੍ਰੀਨ ਲਾਈਨ ਪ੍ਰੋਜੈਕਟ 'ਤੇ ਝਾਤੀ ਮਾਰਨ ਲਈ ਕੈਲਗਰੀ ਆਉਣ ਦਾ ਸੱਦਾ ਦਿੱਤਾ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link