14.22C Vancouver
ADS

Feb 6, 2025 2:23 PM - Connect Newsroom

ਅਮਰੀਕਾ ਤੋਂ ਭਾਰਤੀਆਂ ਦਾ ਦੇਸ਼ ਨਿਕਾਲਾ ਪਹਿਲੀ ਵਾਰ ਨਹੀਂ ਹੈ: ਐੱਸ. ਜੈਸ਼ੰਕਰ

Share On
deportation-of-indians-from-america-is-not-the-first-time-s-jaishankar
The External Affairs Minister said that the process adopted by the US while sending back illegal Indians living there has been going on since 2012 under the standard operating procedure.

ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅਮਰੀਕਾ ਵਲੋਂ ਭਾਰਤੀ ਪ੍ਰਵਾਸੀਆਂ ਨੂੰ ਬੇੜੀਆਂ ਵਿਚ ਬੰਨ ਕੇ ਲਿਆਉਣ ਬਾਰੇ ਅੱਜ ਰਾਜ ਸਭਾ ਵਿਚ ਕਿਹਾ ਕਿ ਅਮਰੀਕਾ ਤੋਂ ਭਾਰਤੀਆਂ ਦਾ ਦੇਸ਼ ਨਿਕਾਲਾ ਪਹਿਲੀ ਵਾਰ ਨਹੀਂ ਹੈ। ਇਹ 2009 ਤੋਂ ਹੋ ਰਿਹਾ ਹੈ। ਜੈਸ਼ੰਕਰ ਨੇ ਕਿਹਾ ਕਿ ਅਸੀਂ ਕਦੇ ਵੀ ਗੈਰ-ਕਾਨੂੰਨੀ ਮੂਵਮੈਂਟ ਦੇ ਪੱਖ ਵਿਚ ਨਹੀਂ ਹੈ, ਇਸ ਨਾਲ ਕਿਸੇ ਵੀ ਦੇਸ਼ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ।

ਵਿਦੇਸ਼ ਮੰਤਰੀ ਨੇ ਕਿਹਾ ਕਿ ਅਮਰੀਕਾ ਵੱਲੋਂ ਉੱਥੇ ਰਹਿ ਰਹੇ ਗ਼ੈਰ-ਕਾਨੂੰਨੀ ਭਾਰਤੀਆਂ ਨੂੰ ਵਾਪਸ ਭੇਜਣ ਦੌਰਾਨ ਜੋ ਪ੍ਰਕਿਰਿਆ ਅਪਣਾਈ ਗਈ, ਉਹ ਮਿਆਰੀ ਸੰਚਾਲਨ ਪ੍ਰਕਿਰਿਆ ਤਹਿਤ ਸਾਲ 2012 ਤੋਂ ਚੱਲੀ ਆ ਰਹੀ ਹੈ

ਜੈਸ਼ੰਕਰ ਨੇ ਹਾਲਾਂਕਿ, ਕਿਹਾ ਕਿ ਭਾਰਤ ਸਰਕਾਰ ਲਗਾਤਾਰ ਅਮਰੀਕੀ ਸਰਕਾਰ ਨਾਲ ਗੱਲ ਕਰ ਰਹੀ ਹੈ ਤਾਂ ਜੋ ਦੇਸ਼ ਨਿਕਾਲਾ ਦਿੱਤੇ ਜਾ ਰਹੇ ਭਾਰਤੀਆਂ ਨਾਲ ਕੋਈ ਦੁਰਵਿਵਹਾਰ ਨਾ ਹੋਵੇ।

Latest news

liberal-government-hit-by-resignations-as-six-federal-by-elections-loom-across-canada
Punjabi

ਲਿਬਰਲ ਸਰਕਾਰ ਤੋਂ ਗਿਲਬੌਲਟ ਦਾ ਅਸਤੀਫ਼ਾ, ਕੈਨੇਡਾ ਵਿੱਚ ਹੋਣਗੀਆਂ 6 ਹੋਰ ਜ਼ਿਮਨੀ ਚੋਣਾਂ

ਕੈਨੇਡਾ ਦੀ ਸੱਤਧਾਰੀ ਲਿਬਰਲ ਸਰਕਾਰ ਦੇ ਉੱਘੇ ਐਮਪੀ ਸਟੀਵਨ ਗਿਲਬੌਲਟ ਨੇ ਅਧਿਕਾਰਤ ਤੌਰ 'ਤੇ ਮਾਂਟਰੀਅਲ ਦੀ Laurier–Sainte-Marie ਸੀਟ ਤੋਂ ਅਸਤੀਫ਼ਾ ਦੇ ਦਿੱਤਾ ਹੈ, ਜਿਸ ਦੀ ਪੁਸ਼ਟੀ ਹਾਊਸ ਔਫ ਕਾਮਨਜ਼ ਦੀ ਵੈੱਬਸਾਈਟ 'ਤੇ ਕੀਤੀ ਗਈ ਹੈ। ਵਾਤਾਵਰਣ ਕਾਰਕੁਨ ਰਹੇ ਗਿਲਬੌਲਟ ਨੇ ਪਾਰਟੀ ਲੀਡਰਸ਼ਿਪ ਨਾਲ ਸਿਧਾਂਤਕ ਮਤਭੇਦ ਖ਼ਾਸ ਕਰ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਖਪਤਕਾਰ ਕਾਰਬਨ ਟੈਕਸ ਨੂੰ ਖ਼ਤਮ ਕਰਨ ਅਤੇ ਐਲਬਰਟਾ ਨੂੰ ਤੇਲ ਪਾਈਪਲਾਈਨ ਬਣਾਉਣ ਦਾ ਸਮਰਥਨ ਦੇਣ ਦਾ ਵਿਰੋਧ ਕਰਦਿਆਂ ਸਰਕਾਰ ਛੱਡੀ ਹੈ।
nepal-floods-death-toll-surpasses-1-000-nearly-4-000-still-missing
Punjabi

ਨੇਪਾਲ ਹੜ੍ਹ-ਜ਼ਮੀਨ ਖਿਸਕਣ ਨਾਲ ਮੌਤਾਂ 1,000 ਤੋਂ ਪਾਰ, 4,000 ਲੋਕ ਅਜੇ ਵੀ ਲਾਪਤਾ

ਨੇਪਾਲ ਵਿੱਚ ਭਿਆਨਕ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 1,000 ਤੋਂ ਪਾਰ ਹੋ ਗਈ ਹੈ। ਇਸ ਤਬਾਹੀ ਤੋਂ ਲਗਭਗ ਇੱਕ ਹਫ਼ਤੇ ਬਾਅਦ ਵੀ ਹਜ਼ਾਰਾਂ ਲੋਕ ਲਾਪਤਾ ਹਨ, ਜਿਨ੍ਹਾਂ ਦੀ ਭਾਲ ਲਈ ਬਚਾਅ ਟੀਮਾਂ ਭਾਰੀ ਮਸ਼ੀਨਰੀ, ਹੈਲੀਕਾਪਟਰਾਂ ਅਤੇ ਖੁਦਾਈ ਮਸ਼ੀਨਾਂ ਦੀ ਮਦਦ ਲੈ ਰਹੀਆਂ ਹਨ। ਅਧਿਕਾਰੀਆਂ ਮੁਤਾਬਕ ਮਰਨ ਵਾਲਿਆਂ ਦੀ ਪੁਸ਼ਟੀ ਕੀਤੀ ਗਿਣਤੀ 1,003 ਤੱਕ ਪਹੁੰਚ ਗਈ ਹੈ, ਜਦਕਿ ਲਗਭਗ 4,000 ਲੋਕ ਅਜੇ ਵੀ ਲਾਪਤਾ ਹਨ।
delta-police-seek-driver-in-investigation-into-womans-suspicious-death
Punjabi

ਡੈਲਟਾ ’ਚ ਖੇਤ ’ਚੋਂ ਔਰਤ ਦੀ ਲਾਸ਼ ਮਿਲਣ ਦਾ ਮਾਮਲਾ, ਪੁਲਿਸ ਵੱਲੋਂ ਡਰਾਈਵਰ ਦੀ ਭਾਲ ਜਾਰੀ

ਡੈਲਟਾ ਪੁਲਿਸ ਵੱਲੋਂ ਹਾਲ ਹੀ ਵਿਚ ਇੱਕ ਖੇਤ ਵਿਚ ਮ੍ਰਿਤਕ ਪਾਈ ਗਈ ਇੱਕ ਔਰਤ ਦੀ ਸ਼ੱਕੀ ਮੌਤ ਦੀ ਜਾਂਚ ਦੇ ਸਬੰਧ ਵਿਚ ਇੱਕ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ, ਜਿਸ ਕੋਲ ਇਸ ਮਾਮਲੇ ਨਾਲ ਜੁੜੀ ਅਹਿਮ ਜਾਣਕਾਰੀ ਹੋਣ ਦਾ ਖ਼ਦਸ਼ਾ ਜਤਾਇਆ ਗਿਆ ਹੈ।
canada-appoints-indo-canadian-investment-expert-gurinder-grewal-as-invest-in-canada-ceo
Punjabi

ਕੈਨੇਡਾ ਸਰਕਾਰ ਵੱਲੋਂ ਵੱਡਾ ਫੇਰਬਦਲ, ਇੰਡੋ-ਕੈਨੇਡੀਅਨ ਗੁਰਿੰਦਰ ਗਰੇਵਾਲ ਨੂੰ Invest in Canada ਦਾ ਬਣਾਇਆ CEO

ਕੈਨੇਡਾ ਸਰਕਾਰ ਨੇ ਦੇਸ਼ ਵਿਚ foreign direct investment ਨੂੰ ਹੁਲਾਰਾ ਦੇਣ ਲਈ ਜ਼ਿੰਮੇਵਾਰ ਫੈਡਰਲ ਏਜੰਸੀ ਵਿਚ ਇੱਕ ਅਹਿਮ ਫੇਰਬਦਲ ਕੀਤਾ ਹੈ। ਜਿਸ ਤਹਿਤ ਨਾਮਵਰ ਇੰਡੋ-ਕੈਨੇਡੀਅਨ ਨਿਵੇਸ਼ ਮਾਹਰ ਗੁਰਿੰਦਰ ਸਿੰਘ ਗਰੇਵਾਲ ਨੂੰ ਇਨਵੈਸਟ ਇਨ ਕੈਨੇਡਾ ਦਾ ਨਵਾਂ ਮੁੱਖ ਕਾਰਜਕਾਰੀ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ।
liberals-win-three-federal-byelections-strengthen-majority-government
Punjabi

ਲਿਬਰਲ ਪਾਰਟੀ ਨੇ ਜਿੱਤੀਆਂ ਤਿੰਨ ਉਪ-ਚੋਣਾਂ ,ਕਾਮਨਜ਼ ਵਿੱਚ ਬਹੁਮਤ ਹੋਰ ਮਜ਼ਬੂਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਲਿਬਰਲ ਪਾਰਟੀ ਨੇ ਸੋਮਵਾਰ ਨੂੰ ਤਿੰਨ ਫੈਡਰਲ ਸੀਟਾਂ 'ਤੇ ਹੋਈਆਂ ਉਪ-ਚੋਣਾਂ ਵਿਚ ਹੂੰਝਾਫੇਰ ਜਿੱਤ ਦਰਜ ਕੀਤੀ ਹੈ ਅਤੇ ਹਾਊਸ ਔਫ ਕਾਮਨਜ਼ ਵਿਚ ਆਪਣੀ ਬਹੁਮਤ ਸਰਕਾਰ ਨੂੰ ਹੋਰ ਮਜ਼ਬੂਤ ਕਰ ਲਿਆ ਹੈ। ਇਸ ਚੋਣ ਮੁਕਾਬਲੇ ਦੀ ਸਭ ਤੋਂ ਹੈਰਾਨੀਜਨਕ ਜਿੱਤ ਕਿਊਬੈਕ ਦੇ Chicoutimi–Le Fjord ਹਲਕੇ ਤੋਂ ਸਾਹਮਣੇ ਆਈ ਹੈ, ਜਿੱਥੇ ਵੋਟਰਾਂ ਨੇ ਪਾਸਾ ਪਲਟਦਿਆਂ ਇਹ ਰਾਈਡਿੰਗ ਪੀਅਰ ਪੌਲੀਐਵ ਦੀ ਕੰਜ਼ਰਵੇਟਿਵ ਕੋਲੋਂ ਖੋਹ ਕੇ ਲਿਬਰਲ ਪਾਰਟੀ ਦੀ ਝੋਲੀ ਪਾ ਦਿੱਤੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link