15.43C Vancouver
ADS

Jan 28, 2026 2:18 PM - Connect Newsroom - Ramandeep Kaur with files from The Canadian Press

ਮਹਾਰਾਸ਼ਟਰ ਦੇ ਉੱਪ ਮੁੱਖ ਮੰਤਰੀ ਅਜੀਤ ਪਵਾਰ ਦੀ ਜਹਾਜ਼ ਹਾਦਸੇ ਵਿੱਚ ਹੋਈ ਮੌਤ

Share On
deputy-maharashtra-chief-minister-killed-in-private-plane-crash-in-western-india
Emergency responders inspect the wreckage of a private aircraft that crashed in western India, killing Maharashtra Deputy Chief Minister Ajit Pawar and four others. (Photo: The Canadian Press)

ਮਹਾਰਾਸ਼ਟਰ ਦੇ ਉੱਪ ਮੁੱਖ ਮੰਤਰੀ ਅਜੀਤ ਪਵਾਰ ਦਾ ਬੁੱਧਵਾਰ ਸਵੇਰੇ ਇੱਕ ਜਹਾਜ਼ ਹਾਦਸੇ ਵਿੱਚ ਮੌਤ ਹੋ ਗਈ। ਉਨ੍ਹਾਂ ਦਾ ਚਾਰਟਰਡ ਜਹਾਜ਼ ਸਵੇਰੇ 8.10 ਵਜੇ ਮੁੰਬਈ ਤੋਂ ਰਵਾਨਾ ਹੋਇਆ ਅਤੇ 8:45 ਵਜੇ ਦੇ ਕਰੀਬ ਬਾਰਾਮਤੀ ਹਵਾਈ ਅੱਡੇ 'ਤੇ ਉਤਰਦੇ ਸਮੇਂ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਪਵਾਰ ਦੇ ਸੁਰੱਖਿਆ ਗਾਰਡ, ਦੋ ਪਾਇਲਟ ਅਤੇ ਇੱਕ ਮਹਿਲਾ ਚਾਲਕ ਦਲ ਦੀ ਮੈਂਬਰ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਬਾਰਾਮਤੀ ਹਵਾਈ ਅੱਡੇ 'ਤੇ ਜਦੋਂ ਜਹਾਜ਼ ਉਤਰ ਰਿਹਾ ਸੀ ਤਾਂ ਰਨਵੇ ਸਾਫ ਦਿਖਾਈ ਨਾ ਦੇਣ ਕਾਰਨ ਜਹਾਜ਼ ਵਾਪਸ ਉੱਪਰ ਚਲਾ ਗਿਆ। ਜਦੋਂ ਪਾਈਲਟ ਨੇ ਦੂਜੀ ਵਾਰ ਜਹਾਜ਼ ਨੂੰ ਰਨਵੇ ‘ਤੇ ਉਤਾਰਿਆ ਤਾਂ ਜਹਾਜ ਦੇ ਰਨਵੇ ਤੋਂ ਖਿਸਕ ਜਾਣ ਕਾਰਨ ਇਸ ਨੂੰ ਅੱਗ ਲੱਗ ਗਈ। ਏਅਰਕ੍ਰਾਫਟ ਐਕਸੀਡੈਂਟ ਇਨਵੈਸਟੀਗੇਸ਼ਨ ਬਿਊਰੋ ਨੇ ਇਸ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਅਜੀਤ ਪਵਾਰ ਦੀ ਉਮਰ 66 ਸਾਲ ਸੀ ਅਤੇ ਉਹ ਉੱਘੇ ਸਿਆਸਤਦਾਨ ਸ਼ਰਦ ਪਵਾਰ ਦੇ ਭਤੀਜੇ ਸਨ। ਉਨ੍ਹਾਂ ਦੀ ਮੌਤ 'ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link