12.61C Vancouver
ADS

Jun 19, 2020 10:32 PM -

ਡਿਪਟੀ ਪੀ.ਐਮ. ਫ੍ਰੀਲੈਂਡ ਨੂੰ ਕੋਵਰਿਗ ਤੇ ਸਪੇਵਰ 'ਤੇ ਲੱਗੇ ਦੋਸ਼ਾਂ ਦਾ ਗੁੱਸਾ, ਕਿਹਾ ਚੀਨ ਤੋਂ ਦੋਨਾਂ ਨੂੰ ਰਿਹਾਅ ਕਰਵਾਉਣਾ ਸਰਕਾਰ ਲਈ ਤਰਜੀਹ ਦਾ ਮਸਲਾ

Share On
deputy-pm-freeland-says-securing-the-release-of-two-canadians-a-foreign-policy-priority
Deputy Prime Minister and Minister of Intergovernmental Affairs Chrystia Freeland arrives for a news conference on Parliament Hill amid the COVID-19 pandemic in Ottawa on Wednesday, June 10, 2020. THE CANADIAN PRESS/Sean Kilpatrick

ਕੈਨੇਡਾ ਦੀ ਡਿਪਟੀ ਪ੍ਰਧਾਨ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਦਾ ਕਹਿਣਾ ਹੈ ਕਿ ਚੀਨ ਵਿੱਚ ਜਸੂਸੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਦੋਨੋਂ ਕਨੇਡੀਅਨਜ਼ ਨੂੰ ਰਿਹਾਅ ਕਰਵਾਉਣਾ ਕੋਈ ਆਮ ਕੌਂਸੁਲਰ ਮਸਲਾ ਨਹੀਂ ਹੈ।

ਉਨ੍ਹਾਂ ਇਸ ਮਾਮਲੇ ਨੂੰ ਟਰੂਡੋ ਸਰਕਾਰ ਦੀ ਵਿਦੇਸ਼ ਨੀਤੀ ਲਈ ਤਰਜੀਹ ਦਾ ਮਸਲਾ ਦੱਸਿਆ।

ਫ੍ਰੀਲੈਂਡ ਨੇ ਅੱਜ ਮੰਗ ਕੀਤੀ ਕਿ ਚੀਨ ਨੂੰ ਮਾਈਕਲ ਕੋਵਰਿਗ ਅਤੇ ਮਾਈਕਲ ਸਪੇਵਰ ਲਈ ਕੌਂਸੁਲਰ ਪਹੁੰਚ ਵੀ ਪ੍ਰਦਾਨ ਕਰਨੀ ਚਾਹੀਦੀ ਹੈ।

ਡਿਪਟੀ ਪ੍ਰਧਾਨ ਮੰਤਰੀ ਨੇ ਇਨ੍ਹਾਂ ਖਬਰਾਂ ਨੂੰ ਨਿੱਜੀ ਪੱਧਰ 'ਤੇ ਗੁੱਸਾ ਪਹੁੰਚਾਉਣ ਵਾਲੀਆਂ ਦੱਸਿਆ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਦੋਨਾਂ ਕਨੇਡੀਅਨ ਲੋਕਾਂ 'ਤੇ ਦੋਸ਼ ਲਗਾਉਣ ਨੂੰ ਬੇਹੱਦ ਨਿਰਾਸ਼ ਕਰਨ ਵਾਲਾ ਕਦਮ ਦੱਸਿਆ ਹੈ।

ਉਨ੍ਹਾਂ ਕਿਹਾ ਕਿ ਕੈਨੇਡਾ ਵੱਲੋਂ ਹਰ ਜ਼ਰੂਰੀ ਕਦਮ ਉਠਾਏ ਜਾ ਰਹੇ ਹਨ, ਜਿਸ ਨਾਲ ਦੋਨਾਂ ਕਨੇਡੀਅਨਜ਼ ਦੀ ਰਿਹਾਈ ਕਰਵਾਈ ਜਾ ਸਕੇ।

ਯਾਦ ਰਹੇ ਸਾਬਕਾ ਕੂਟਨੀਤਕ ਮਾਇਕਲ ਕੋਵਰਿਗ 'ਤੇ ਬੀਜਿੰਗ 'ਚ ਰਾਸ਼ਟਰੀ ਸੀਕ੍ਰੇਟਸ ਅਤੇ ਇੰਟੈਲੀਜੈਂਸ ਦੀ ਜਸੂਸੀ ਦੇ ਇਲਜ਼ਾਮ ਲੱਗੇ ਹਨ।

ਉਦਯੋਗਪਤੀ ਮਾਈਕਲ ਸਪੈਵੋਰ 'ਤੇ ਜਸੂਸੀ ਅਤੇ ਗੈਰ ਕਨੂੰਨੀ ਢੰਗ ਨਾਲ ਰਾਸ਼ਟਰੀ ਸੀਕ੍ਰੇਟਸ ਦੀ ਸਪੁਰਦਗੀ ਦੇ ਇਲਜ਼ਾਮ ਲੱਗੇ ਹਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link