19.36C Vancouver
ADS

Jan 6, 2026 5:31 PM - Connect Newsroom - Ramandeep Kaur with files from The Canadian Press

ਡੇਸਜਾਰਡਿਨਜ਼ ਡੇਟਾ ਲੀਕ ਮਾਮਲੇ ਦਾ ਮੁੱਖ ਸ਼ੱਕੀ ਸਪੇਨ ਵਿਚ ਗ੍ਰਿਫਤਾਰ, ਹਵਾਲਗੀ ਕਾਰਵਾਈ ਜਾਰੀ

Share On
desjardins-data-breach-suspect-arrested-in-spain-extradition-proceedings-underway
Authorities allege Juan Pablo Serrano, 40, was involved in the theft and resale of personal information belonging to approximately 9.7 million Desjardins members.(Photo: The Canadian Press)

ਕੈਨੇਡਾ ਦੀ ਕਿਊਬੈਕ ਬੇਸਡ ਵਿੱਤੀ ਸੇਵਾ ਸੰਸਥਾ ਡੇਸਜਾਰਡਿਨਜ਼ ਦੇ 9.7 ਮਿਲੀਅਨ ਮੈਂਬਰਾਂ ਦਾ ਨਿੱਜੀ ਡੇਟਾ ਲੀਕ ਹੋਣ ਦੇ ਮਾਮਲੇ ਵਿਚ ਲੋੜੀਂਦੇ ਮੁੱਖ ਮੁਲਜ਼ਮ ਨੂੰ ਸਪੇਨ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਕਿਊਬੈਕ ਪੁਲਿਸ ਨੇ ਪੁਸ਼ਟੀ ਕੀਤੀ ਕਿ 40 ਸਾਲਾ ਜੁਆਨ ਪਾਬਲੋ ਸੇਰਾਨੋ ਨੂੰ ਇੰਟਰਪੋਲ ਦੀ ਮਦਦ ਨਾਲ ਹਿਰਾਸਤ ਵਿਚ ਲਿਆ ਗਿਆ।

ਮੁਲਜ਼ਮ ਇਸ ਵੇਲੇ ਸਪੇਨ ਵਿਚ ਹਿਰਾਸਤ ਵਿਚ ਹੈ ਅਤੇ ਉਸ ਨੂੰ ਕੈਨੇਡਾ ਵਾਪਸ ਲਿਆਉਣ ਲਈ ਹਵਾਲਗੀ ਦੀ ਕਾਰਵਾਈ ਚੱਲ ਰਹੀ ਹੈ। ਉਹ ਜੂਨ 2024 ਤੋਂ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਸੀ ਅਤੇ ਕਿਊਬੈਕ ਦੇ ਸਭ ਤੋਂ ਵੱਧ ਲੋੜੀਂਦੇ ਭਗੌੜਿਆਂ ਦੀ ਸੂਚੀ ਵਿਚ ਸ਼ਾਮਲ ਸੀ। ਪੁਲਿਸ ਅਨੁਸਾਰ, ਸੇਰਾਨੋ ਨੇ ਡੇਸਜਾਰਡਿਨਜ਼ ਦੇ ਇੱਕ ਸਾਬਕਾ ਕਰਮਚਾਰੀ ਤੋਂ ਚੋਰੀ ਕੀਤਾ ਹੋਇਆ ਡੇਟਾ ਖਰੀਦਿਆ ਸੀ ਅਤੇ ਫਿਰ ਉਸ ਦੀ ਵਰਤੋਂ ਕਈ ਤਰ੍ਹਾਂ ਦੇ ਫਰੌਡ ਕਰਨ ਲਈ ਕੀਤੀ ਸੀ। ਸਾਬਕਾ ਕਰਮਚਾਰੀ ਦੀ ਪਛਾਣ ਬੋਲੈਂਜਰ-ਡੋਰਵਾਲ ਵਜੋਂ ਹੋਈ ਸੀ।

ਉਹ ਡਾਟਾ ਚੋਰੀ ਵੇਲੇ ਡੇਸਜਾਰਡਿਨਜ਼ ਦੀ ਮਾਰਕੀਟਿੰਗ ਟੀਮ ਵਿਚ ਕੰਮ ਕਰਦਾ ਸੀ। ਦੋਸ਼ ਹੈ ਕਿ ਉਸ ਨੇ ਆਪਣੇ ਸਿਰ ਚੜ੍ਹੇ ਕਰਜ਼ੇ ਉਤਾਰਨ ਲਈ ਡੇਟਾ ਚੋਰੀ ਕੀਤਾ ਅਤੇ ਅੱਗੇ ਵੇਚ ਦਿੱਤਾ। ਬੋਲੈਂਜਰ-ਡੋਰਵਾਲ ਨੂੰ ਕਈ ਦੋਸ਼ਾਂ ਨਾਲ ਗ੍ਰਿਫਤਾਰ ਕੀਤਾ ਗਿਆ ਸੀ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link