13.45C Vancouver
ADS

May 9, 2022 11:54 PM - ANI

DGCA ਦੀ ਏਅਰਲਾਈਨਾਂ ਨੂੰ ਚਿਤਾਵਨੀ, ਯਾਤਰੀਆਂ ਨੂੰ ਬੋਰਡਿੰਗ ਤੋਂ ਮਨ੍ਹਾ ਕੀਤਾ ਤਾਂ ਲੱਗੇਗਾ ਜੁਰਮਾਨਾ

Share On
dgca-warns-of-strict-action-against-airlines-wrongly-denying-boarding-to-passengers
DGCA starts fact-finding enquiry against IndiGo - ANI

ਭਾਰਤ ਦੇ ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (ਡੀ. ਜੀ. ਸੀ. ਏ.) ਨੇ ਕਨਫਰਮਡ ਟਿਕਟਾਂ ਵਾਲੇ ਯਾਤਰੀਆਂ ਨੂੰ ਫਲਾਈਟ ਵਿਚ ਚੜ੍ਹਨ ਤੋਂ ਇਨਕਾਰ ਵਾਲੀਆਂ ਏਅਰਲਾਈਨਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਡੀ. ਜੀ. ਸੀ. ਏ. ਨੇ ਸ਼ੁੱਕਰਵਾਰ ਨੂੰ ਕਿਹਾ ਕਿ ਅਜਿਹਾ ਕਰਨ ਵਾਲੀਆਂ ਏਅਰਲਾਈਨਾਂ ਖਿਲਾਫ਼ ਨਿਯਮਾਂ ਅਨੁਸਾਰ ਵਿੱਤੀ ਜੁਰਮਾਨਾ ਲਾਉਣ ਸਮੇਤ ਸਖਤ ਕਾਰਵਾਈ ਕੀਤੀ ਜਾਵੇਗੀ।

ਡੀ. ਜੀ. ਸੀ. ਏ. ਨੇ ਕਨਫਰਮਡ ਟਿਕਟ ਵਾਲੇ ਯਾਤਰੀਆਂ ਨੂੰ ਬੋਰਡਿੰਗ ਤੋਂ ਇਨਕਾਰ ਕਰਨ ਦੇ ਕਈ ਮਾਮਲੇ ਮਿਲਣ ਤੋਂ ਬਾਅਦ ਏਅਰਲਾਈਨਾਂ ਨੂੰ ਨੋਟਿਸ ਵੀ ਜਾਰੀ ਕੀਤਾ ਅਤੇ ਉਨ੍ਹਾਂ ਨੂੰ ਅਜਿਹੇ ਮਾਮਲਿਆਂ ਵਿਚ ਸ਼ਹਿਰੀ ਹਵਾਬਾਜ਼ੀ ਨਿਯਮਾਂ (ਸੀ. ਏ. ਆਰ.) ਦੇ ਉਪਬੰਧਾਂ ਦੀ ਪਾਲਣਾ ਕਰਨ ਦੀ ਚਿਤਾਵਨੀ ਦਿੱਤੀ।

ਡੀ. ਜੀ. ਸੀ. ਏ. ਨੇ ਕਿਹਾ ਕਿ ਸਮੇਂ 'ਤੇ ਫਲਾਈਟ ਲਈ ਪਹੁੰਚਣ ਵਾਲੇ ਯਾਤਰੀਆਂ ਨਾਲ ਅਜਿਹਾ ਕਰਨਾ ਬਿਲਕੁਲ ਧੱਕਾ ਹੈ ਅਤੇ ਇਸ ਨਾਲ ਹਵਾਬਾਜ਼ੀ ਇੰਡਸਟਰੀ ਦਾ ਨਾਂ ਬਦਨਾਮ ਹੁੰਦਾ ਹੈ। ਸੀ. ਏ. ਆਰ. ਵਿਚ ਫਲਾਈਟ ਵਿਚ ਦੇਰੀ ਜਾਂ ਰੱਦ ਹੋਣ ਜਾਂ ਬੋਰਡਿੰਗ ਤੋਂ ਇਨਕਾਰ ਕਰਨ 'ਤੇ ਯਾਤਰੀ ਨੂੰ ਘੱਟੋ-ਘੱਟ ਮੁਆਵਜ਼ਾ ਦੇਣ ਸਣੇ ਕਈ ਨਿਯਮ ਦਰਜ ਹਨ। ਡੀ. ਜੀ. ਸੀ. ਏ. ਨੇ ਏਅਰਲਾਈਨਾਂ ਨੂੰ ਸੀ. ਏ. ਆਰ. ਵਿਚ ਦਰਜ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਦਿੱਤੀ ਹੈ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link