15.58C Vancouver
ADS

Apr 8, 2021 1:01 PM -

"ਨਹੀਂ ਦਿੱਤਾ ਲਾਲ ਕਿਲੇ 'ਤੇ ਜਾਣ ਸੱਦਾ,ਭੀੜ ਨੂੰ ਭੜਕਾਉਣ ਦਾ ਕੋਈ ਸਬੂਤ ਨਹੀਂ : ਜ਼ਮਾਨਤ ਅਰਜ਼ੀ 'ਤੇ ਸੁਣਵਾਈ ਦੌਰਾਨ ਦੀਪ ਸਿੱਧੂ ਨੇ ਆਖਿਆ

Share On
did-not-give-call-to-go-to-red-fort-no-evidence-of-mobilising-crowd-deep-sidhu-to-delhi-court-during-bail-plea
Did not give call to go to Red Fort, no evidence of mobilising crowd: Deep Sidhu to Delhi court during bail plea

ਦਿੱਲੀ ਵਿਚ ਗਣਤੰਤਰ ਦਿਹਾੜੇ ਹੋਈ ਹਿੰਸਾ ਵਿਚ ਕਥਿਤ ਦੋਸ਼ੀ ਅਦਾਕਾਰ ਤੋਂ ਕਾਰਕੁੰਨ ਬਣੇ ਦੀਪ ਸਿੱਧੂ ਦੇ ਵਕੀਲ ਨੇ ਅੱਜ ਵੀਰਵਾਰ ਨੂੰ ਦਿੱਲੀ ਦੀ ਅਦਾਲਤ ਵਿੱਚ ਸਿੱਧੂ ਦੀ ਜ਼ਮਾਨਤ ਦੀ ਅਰਜ਼ੀ ਦੀ ਸੁਣਵਾਈ ਮੌਕੇ ਆਖਿਆ ਕਿ ਸਿੱਧੂ ਨੇ ਵਿਰੋਧ ਕਰਨ ਦਾ ਸੱਦਾ ਨਹੀਂ ਦਿੱਤਾ ਸੀ ਅਤੇ ਇਸਦਾ ਵੀ ਕੋਈ ਸਬੂਤ ਨਹੀਂ ਹੈ ਕਿ ਉਸਨੇ ਭੀੜ ਨੂੰ ਲਾਲ ਕਿਲੇ ਵੱਲ ਜਾਂ ਲਈ ਭੜਕਾਇਆ ਸੀ।

ਜ਼ਮਾਨਤ ਦੀ ਅਰਜ਼ੀ 'ਤੇ ਸੁਣਵਾਈ ਕਰਦਿਆਂ ਵਕੀਲ ਅਭਿਸ਼ੇਕ ਗੁਪਤਾ ਨੇ ਸਿੱਧੂ ਵੱਲੋਂ ਬੋਲਦਿਆਂ ਆਖਿਆ ਕਿ ਵਿਰੋਧ ਦਾ ਸੱਦਾ ਕਿਸਾਨ ਆਗੂਆਂ ਦਾ ਸੀ ਅਤੇ ਉਸਦਾ ਮੁਵੱਕਿਲ ਕਿਸਾਨ ਯੂਨੀਅਨ ਦਾ ਮੈਂਬਰ ਨਹੀਂ ਹੈ।

ਸਿੱਧੂ ਦੇ ਵਕੀਲ ਨੇ ਉਸ ਵੱਲੋਂ ਬੋਲਦਿਆਂ ਆਖਿਆ,"ਵਿਰੋਧ ਦਾ ਸੱਦਾ ਕਿਸਾਨ ਆਗੂਆਂ ਵੱਲੋਂ ਦਿੱਤਾ ਗਿਆ ਸੀ, ਮੈਂ ਕਿਸਾਨ ਯੂਨੀਅਨ ਦਾ ਮੈਂਬਰ ਨਹੀਂ ਹਾਂ, ਮੇਰੇ ਵੱਲੋਂ ਲਾਲ ਕਿਲੇ ਵੱਲ ਜਾਂ ਲਈ ਕੋਈ ਸੱਦਾ ਨਹੀਂ ਦਿੱਤਾ ਗਿਆ। "

ਸਿੱਧੂ ਦੇ ਵਕੀਲ ਵੱਲੋਂ ਦਲੀਲ ਦਿੱਤੀ ਗਈ,"ਉਹ ਕਿਸੇ ਵੀ ਹਿੰਸਕ ਕਾਰਵਾਈ ਵਿੱਚ ਸ਼ਾਮਲ ਨਹੀਂ ਸੀ। ਉਹ ਤਾਂ ਹਿੰਸਾ ਹੋਣ ਤੋਂ ਪਹਿਲਾਂ ਹੀ ਉੱਥੋਂ ਚਲਾ ਗਿਆ ਸੀ। ਉਹ ਤਾਂ ਪੁਲਿਸ ਦੀ ਮਦਦ ਕਰ ਰਿਹਾ ਸੀ, ਉਹ ਹਿੰਸਾ ਦਾ ਹਿੱਸਾ ਨਹੀਂ ਸੀ। ਸਿਰਫ਼ ਹਿੰਸਕ ਕਾਰਵਾਈਆਂ 'ਚ ਸ਼ਾਮਲ ਲੋਕਾਂ 'ਤੇ ਹੀ ਮੁੱਕਦਮਾ ਚਲਾਇਆ ਜਾ ਸਕਦਾ ਹੈ। ਸਿਰਫ਼ ਉੱਥੇ ਹਾਜ਼ਰ ਹੋਣ ਦਾ ਮਤਲਬ ਇਹ ਨਹੀਂ ਕਿ ਉਹ ਗ਼ੈਰ-ਕਾਨੂੰਨੀ ਕਾਰਵਾਈ ਵਿੱਚ ਸ਼ਾਮਲ ਸੀ। "

ਵਕੀਲ ਗੁਪਤਾ ਨੇ ਅਦਾਲਤ ਵਿੱਚ ਦਿੱਲੀ ਪੁਲਿਸ ਵੱਲੋਂ ਵਿਖਾਈਆਂ ਗਈਆਂ ਦੋ ਵੀਡੀਓਜ਼ ਵੀ ਜਮਾ ਕਰਾਈਆਂ, ਜਿਨ੍ਹਾਂ ਵਿੱਚ ਸਿੱਧੂ ਵਾਕਿਆ ਹੀ ਭੀੜ ਨੂੰ ਸ਼ਾਂਤ ਕਰਨ ਲਈ ਪੁਲਿਸ ਦੀ ਮਦਦ ਕਰਦਾ ਵਿਖ ਰਿਹਾ ਹੈ। "

ਗੁਪਤਾ ਨੇ ਅਦਾਲਤ ਨੂੰ ਦੱਸਿਆ,"ਸ਼੍ਰੀ ਮਾਨ, ਸਾਡੇ ਕੋਲ ਦੋ ਵੀਡੀਓਜ਼ ਹਨ, ਜੇ ਅਦਾਲਤ ਵੇਖਣਾ ਚਾਹੁੰਦੀ ਹੈ। ਉਹ ਇੱਕ ਵਕਾਲਤ ਕਰਨ ਵਾਲਾ ਇਨਸਾਨ ਅਤੇ ਪੰਜਾਬੀ ਅਦਾਕਾਰ ਵੀ ਸੀ। ਕਿਉਂਕਿ ਉਹ ਇੱਕ ਮਸ਼ਹੂਰ ਚਿਹਰਾ ਹੈ, ਇਸ ਲਈ ਉਸਨੂੰ ਬਲੀ ਦਾ ਬੱਕਰਾ ਬਣਾਇਆ ਜਾ ਰਿਹਾ ਹੈ।"

"ਇਹ ਮੀਡੀਆ ਟਰਾਇਲ ਚੱਲ ਰਿਹਾ ਹੈ। ਦੀਪ ਸਿੱਧੂ ਗ਼ਲਤ ਸਮੇਂ ਗ਼ਲਤ ਥਾਂ 'ਤੇ ਸੀ। ਐੱਫਆਈਆਰ ਮੁਤਾਬਕ ਲੋਕ ਦੁਪਹਿਰ 12:30 ਵਜੇ ਗੇਟ ਤੋੜਕੇ ਫ਼ਸੀਲ 'ਤੇ ਚੜ੍ਹੇ| ਉਹ ਉੱਥੇ ਦੁਪਹਿਰ 2 ਵਜੇ ਤੋਂ ਬਾਅਦ ਪੁੱਜਿਆ,"ਵਕੀਲ ਨੇ ਕਿਹਾ।

ਦਿੱਲੀ ਪੁਲਿਸ ਵੱਲੋਂ ਹਾਜ਼ਰ ਹੋਏ ਸਰਕਾਰੀ ਵਕੀਲ ਨੇ ਦਲੀਲ ਦਿੱਤੀ ਕਿ ਮੌਲਿਕ ਅਧਿਕਾਰਾਂ ਦਾ ਮਤਲਬ ਇਹ ਨਹੀਂ ਹੈ ਕਿ ਕੋਈ ਪੁਲਸ ਅਧਿਕਾਰੀਆਂ ਨੂੰ ਨੁਕਸਾਨ ਪਹੁੰਚਾਵੇ। ਸਰਕਾਰੀ ਵਕੀਲ ਨੇ ਪੁੱਛਿਆ,"ਕੀ ਪੁਲਿਸ ਵਾਲਿਆਂ ਦਾ ਕੋਈ ਮੌਲਿਕ ਅਧਿਕਾਰ ਨਹੀਂ ਹੁੰਦਾ?"

ਇਸ ਤੋਂ ਬਾਅਦ ਅਦਾਲਤ ਵੱਲੋਂ ਕਾਰਵਾਈ ਨੂੰ ਸੋਮਵਾਰ ਤੱਕ ਮੁਲਤਵੀ ਕਰ ਦਿੱਤਾ ਗਿਆ ਅਤੇ ਸਿੱਧੂ ਦੀ ਤਕਰੀਰ ਦੀ ਹੂ-ਬ-ਹੂ ਲਿਖਤ ਮੰਗੀ ਗਈ।

ਦੱਸਣਯੋਗ ਹੈ ਕਿ ਦਿੱਲੀ ਪੁਲਿਸ ਵੱਲੋਂਉ ਅਦਾਕਾਰ ਤੋਂ ਕਾਰਕੁੰਨ ਬਣੇ ਦੀਪ ਸਿੱਧੂ ਨੂੰ ਕੌਮੀ ਰਾਜਧਾਨੀ ਵਿੱਚ 26 ਜਨਵਰੀ ਨੂੰ ਹੋਈ ਹਿੰਸਾ ਦੇ ਮਾਮਲੇ 'ਚ ਕਥਿਤ ਦੋਸ਼ੀ ਹੋਣ ਕਰਕੇ 9 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

"ਪੰਜਾਬੀ ਅਦਾਕਾਰ ਦੀਪ ਸਿੱਧੂ ਅਤੇ ਇਸ ਮਾਮਲੇ 'ਚ ਸ਼ਾਮਲ ਹੋਰਨਾਂ ਦੇ ਨਾਂਅ ਗਣਤੰਤਰ ਦਿਹਾੜੇ ਮੌਕੇ ਲਾਲ ਕਿਲੇ 'ਚ ਹੋਈ ਹਿੰਸਾ ਦੇ ਮਾਮਲੇ ਵਿੱਚ ਦਰਜ ਕੀਤੀ ਗਈ ਐੱਫਆਈਆਰ ਵਿੱਚ ਸ਼ਾਮਲ ਸਨ,"ਦਿੱਲੀ ਪੁਲਿਸ ਵੱਲੋਂ ਪਹਿਲਾਂ ਸਿੱਧੂ ਦੇ ਇਸ ਹਿੰਸਾ 'ਚ ਸ਼ਾਮਲ ਹੋਣ ਬਾਰੇ ਆਖਿਆ ਗਿਆ ਸੀ।

"26 ਜਨਵਰੀ ਨੂੰ ਲਾਲ ਕਿਲੇ ਵਿੱਚ ਕੁਝ ਲੋਕਾਂ ਵੱਲੋਂ ਝੰਡਾ ਲਹਿਰਾਇਆ ਗਿਆ ਸੀ| ਉਨ੍ਹਾਂ ਵਿੱਚੋਂ ਕੁਝ ਨੂੰ ਪਛਾਣ ਲਿਆ ਗਿਆ ਸੀ, ਜਿਸ ਵਿੱਚੋਂ ਦੀਪ ਸਿੱਧੂ ਮੁੱਖ ਦੋਸ਼ੀ ਸੀ,"ਦਿੱਲੀ ਪੁਲਿਸ ਵੱਲੋਂ ਆਖਿਆ ਗਿਆ ਸੀ।

ਗ਼ੌਰਤਲਬ ਹੈ ਕਿ ਗਣਤੰਤਰ ਦਿਹਾੜੇ ਮੌਕੇ ਟ੍ਰੈਕਟਰ ਰੈਲੀ ਦੌਰਾਨ, ਵਿਖਾਵਾਕਾਰੀਆਂ ਵੱਲੋਂ ਕਥਿਤ ਤੌਰ 'ਤੇ ਪਹਿਲਾਂ ਤੋਂ ਤੈਅ ਰੂਟ ਨੂੰ ਨਹੀਂ ਅਪਣਾਇਆ ਗਿਆ ਅਤੇ ਦਿੱਲੀ ਵਿੱਚ ਦਾਖਲ ਹੋਣ ਲਈ ਬੈਰੀਕੇਡ ਤੋੜੇ ਗਏ, ਪੁਲਿਸ ਨਾਲ ਝੜਪ ਹੋਈ ਅਤੇ ਕੌਮੀ ਰਾਜਧਾਨੀ ਵਿੱਚ ਕਈ ਥਾਵਾਂ 'ਤੇ ਜਨਤਕ ਜਾਇਦਾਦ ਦੀ ਭੰਨ-ਤੋੜ ਕੀਤੀ ਗਈ।

ਇਸ ਤੋਂ ਅਲਾਵਾ ਉਹ ਲਾਲ ਕਿਲੇ ਵਿੱਚ ਦਾਖਲ ਹੋਏ ਅਤੇ ਇਸਦੀ ਫ਼ਸੀਲ ਤੋਂ ਆਪਣੇ ਝੰਡੇ ਲਹਿਰਾਏ।

ਗ਼ੌਰਤਲਬ ਹੈ ਕਿ ਬੀਤੇ ਸਾਲ 26 ਨਵੰਬਰ ਤੋਂ ਕਿਸਾਨ ਦਿੱਲੀ ਦੇ ਵੱਖੋ-ਵੱਖ ਬਾਰਡਰਾਂ 'ਤੇ ਭਾਰਤ ਸਰਕਾਰ ਵਲੋਂ ਪਾਸ ਕੀਤੇ ਤਿੰਨ ਨਵੇਂ ਖੇਤੀ ਬਿੱਲਾਂ-ਉਪਜ,ਵਪਾਰ ਅਤੇ ਵਣਜ ਬਿੱਲ(ਤਰੱਕੀ ਅਤੇ ਸਹੂਲਤ), 2020, ਕਿਸਾਨ (ਸਸ਼ਕਤੀਕਰਨ ਅਤੇ ਰੱਖਿਆ) ਸਮਰਥਨ ਮੁੱਲ ਸਮਝੌਤਾ ਅਤੇ ਖੇਤੀ ਸੇਵਾਵਾਂ ਬਿੱਲ,2020 ਅਤੇ ਜ਼ਰੂਰੀ ਵਸਤਾਂ(ਸੋਧ) ਬਿੱਲ,2020 ਦਾ ਵਿਰੋਧ ਕਰ ਰਹੇ ਹਨ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link