16.1C Vancouver
ADS

Oct 14, 2021 1:55 PM -

ਬੀਐੱਸਐੱਫ ਦੇ ਅਧਿਕਾਰ ਖੇਤਰ ਵਧਣ 'ਤੇ ਪੰਜਾਬ ਸੀਐੱਮ ਚੰਨੀ ਨੇ ਆਖਿਆ,"ਸੰਘੀ ਢਾਂਚੇ 'ਤੇ ਸਿੱਧਾ ਹਮਲਾ"; ਕੈਪਟਨ ਨੇ ਕੇਂਦਰ ਦੀ ਕਾਰਵਾਈ ਗਰਦਾਨੀ ਸਹੀ

Share On
direct-attack-on-federalism-says-punjab-cm-channi-on-bsf-jurisdiction-capt-amarinder-singh-approves-centres-move
'Direct attack on federalism', says Punjab CM Channi on BSF jurisdiction; Capt Amarinder Singh approves Centre's move

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ, ਕੇਂਦਰ ਸਰਕਾਰ ਦੇ ਬਾਰਡਰ ਸੁਰੱਖਿਆ ਦਸਤਿਆਂ (ਬੀਐੱਸਐੱਫ) ਦੇ ਅਧਿਕਾਰ ਖੇਤਰ ਨੂੰ ਤਿੰਨ ਸੂਬਿਆਂ ਦੀਆਂ ਸਰਹੱਦਾਂ ਦੇ ਨਾਲ ਵਧਾਉਣ ਦੇ ਫ਼ੈਸਲੇ ਦੀ ਨਿਖੇਧੀ ਕਰਦਿਆਂ ਇਸਨੂੰ "ਸੰਘੀ ਢਾਂਚੇ 'ਤੇ ਸਿੱਧਾ ਹਮਲਾ' ਕਰਾਰ ਦਿੱਤਾ

ਚੰਨੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਆਪਣੇ ਇਸ ਤਰਕਹੀਣ ਫ਼ੈਸਲੇ ਨੂੰ ਤੁਰਤ ਵਾਪਸ ਲੈਣ ਦੀ ਬੇਨਤੀ ਕੀਤੀ ਗਈ ਹੈ।

"ਮੈਂ ਭਾਰਤ ਦੀ ਕੇਂਦਰ ਸਰਕਾਰ ਦੇ ਬੀਐੱਸਐੱਫ ਦੇ ਕੌਮਾਂਤਰੀ ਸਰਹੱਦਾਂ ਦੇ 50 ਕਿਲੋਮੀਟਰ ਦੇ ਦਾਇਰੇ 'ਚ ਵਾਧੂ ਤਾਕਤਾਂ ਦੇਣ ਦੇ ਇੱਕਪਾਸੜ ਫ਼ੈਸਲੇ ਦੀ ਨਿਖੇਧੀ ਕਰਦਾ ਹਾਂ, ਜੋ ਕਿ ਸੰਘੀ ਢਾਂਚੇ 'ਤੇ ਸਿੱਧਾ ਹਮਲਾ ਹੈ। ਮੈਂ ਕੇਂਦਰੀ ਗ੍ਰਹਿ ਮੰਤਰੀ @AmitShah ਨੂੰ ਇਸ ਤਰਕਹੀਣ ਫ਼ੈਸਲੇ ਨੂੰ ਤੁਰਤ ਵਾਪਸ ਲੈਣ ਦੀ ਗੁਜ਼ਾਰਿਸ਼ ਕਰਦਾ ਹਾਂ,"ਚੰਨੀ ਨੇ ਟਵੀਟ ਕੀਤਾ।

ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਵੱਲੋਂ ਬੀਐੱਸਐੱਫ ਦੇ ਸਰਹੱਦੀ ਇਲਾਕਿਆਂ 'ਚ ਹੋਰ ਅਧਿਕਾਰ ਖੇਤਰ ਵਧਾਉਣ ਦੇ ਇਸ ਤਾਜ਼ੇ ਫ਼ੈਸਲੇ ਨੂੰ "ਸੰਘੀ ਢਾਂਚੇ ਦੇ ਜਜ਼ਬੇ ਨੂੰ ਕਮਜ਼ੋਰ ਕਰਨ" ਦੀ ਕੋਸ਼ਿਸ਼ ਤਰਾਰ ਦਿੱਤਾ ਹੈ।

ਹਾਲਾਂਕਿ, ਚੰਨੀ ਤੋਂ ਪਹਿਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜਿਹਨਾਂ ਨੇ ਕਾਂਗਰਸ ਵਿਚਾਲੇ ਵਧੇ ਕਲੇਸ਼ ਦਰਮਿਆਨ ਆਪਣਾ ਅਸਤੀਫ਼ਾ ਦਿੱਤਾ ਸੀ, ਉਨ੍ਹਾਂ ਨੇ ਕੇਂਦਰ ਦੇ ਇਸ ਫ਼ੈਸਲੇ ਨੂੰ ਸਹੀ ਕਰਾਰ ਦਿੱਤਾ ਹੈ।

"ਕਸ਼ਮੀਰ ਵਿੱਚ ਸਾਡੇ ਫ਼ੌਜੀ ਮਾਰੇ ਜਾ ਰਹੇ ਹਨ। ਅਸੀਂ ਪਾਕਿਸਤਾਨ ਵੱਲੋਂ ਸਮਰਥਿਤ ਅੱਤਵਾਦੀਆਂ ਵੱਲੋਂ ਪੰਜਾਬ ਅੰਦਰ ਹਥਿਆਰ ਅਤੇ ਨਸ਼ਾ ਭੇਜਿਆ ਜਾਂਦਾ ਵੇਖ ਰਹੇ ਹਾਂ। ਬੀਐੱਸਐੱਫ ਦੀ ਮੌਜੂਦਗੀ ਅਤੇ ਤਾਕਤ ਵਧਣ ਨਾਲ ਅਸੀਂ ਮਜ਼ਬੂਤ ਹੀ ਹੋਵਾਂਗੇ । ਕੇਂਦਰੀ ਹਥਿਆਰ ਦਸਤਿਆਂ ਨੂੰ ਸਿਆਸਤ ਦਾ ਸ਼ਿਕਾਰ ਨਾ ਬਣਾਈਏ,"ਕੈਪਟਨ ਨੇ ਟਵੀਟ ਕੀਤਾ।

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਵੀ ਮੁੱਖ ਮੰਤਰੀ 'ਤੇ ਤੰਜ ਕਰਦਿਆਂ ਟਵੀਟ ਕੀਤੀਆਂ ਕਿ ਚੰਨੀ ਨੇ ਕੇਂਦਰ ਸਰਕਾਰ ਨੂੰ ਬਿਨਾ ਜਾਣਿਆਂ ਅੱਧਾ ਪੰਜਾਬ ਦੇ ਦਿੱਤਾ ਹੈ।

"ਤੁਸੀਂ ਕਿ ਮੰਗ ਰਹੇ ਹੋ, ਇਸ ਲਈ ਸਾਵਧਾਨ ਰਹੋ! ਕੀ (ਪੰਜਾਬ ਦੇ ਮੁੱਖ ਮੰਤਰੀ) ਚਰਨਜੀਤ ਸਿੰਘ ਚੰਨੀ ਨੇ ਬਿਨਾਂ ਜਾਣਿਆਂ ਹੀ ਅੱਧਾ ਪੰਜਾਬ ਕੇਂਦਰ ਸਰਕਾਰ ਨੂੰ ਦੇ ਦਿੱਤਾ? ਹੁਣ 25,000 ਵਰਗ ਕਿਲੋਮੀਟਰ ਜਗ੍ਹਾ (50,000 ਵਰਗ ਕਿਲੋਮੀਟਰ ਵਿੱਚੋਂ) ਬੀਐੱਸਐੱਫ ਦੇ ਅਧਿਕਾਰ ਖੇਤਰ 'ਚ ਆ ਗਈ ਹੈ? ਕੀ ਸਾਨੂੰ ਸੂਬਿਆਂ ਲਈ ਹੋਰ ਖੁਦ-ਮੁਖਤਿਆਰੀ ਚਾਹੀਦੀ ਹੈ?"

ਦੱਸਣਯੋਗ ਹੈ ਕਿ ਅੱਤਵਾਦ ਅਤੇ ਸਰਹੱਦ ਪਾਰੋਂ ਹੁੰਦੇ ਅਪਰਾਧਾਂ ਦੇ ਖ਼ਿਲਾਫ਼ ਸਿਫ਼ਰ ਸਹਿਣਸ਼ੀਲਤਾ ਬਣਾਈ ਰੱਖਣ ਲਈ, ਕੇਂਦਰ ਨੇ ਬੀਐੱਸਐੱਫ ਨੂੰ ਕੌਮਾਂਤਰੀ ਸਰਹੱਦ, ਜਿਸ ਹੇਠ ਭਾਰਤ-ਪਾਕਿਸਤਾਨ ਅਤੇ ਭਾਰਤ-ਬੰਗਲਾਦੇਸ਼ ਸਰਹੱਦ ਆਉਂਦੀ ਹੈ, ਦੇ ਭਾਰਤੀ ਖੇਤਰ ਵਿੱਚ 50 ਕਿਲੋਮੀਟਰ ਖੇਤਰ ਵਿੱਚ ਸ਼ੱਕੀਆਂ ਦੀ ਭਾਲ ਕਰਨ, ਉਹਨਾਂ ਨੂੰ ਗਿਰਫ਼ਤਾਰ ਕਰਨ ਅਤੇ ਦੌਰੇ ਕਰਨ ਦੀ ਖੁੱਲ ਦਿੱਤੀ ਹੈ।

ਤਾਜ਼ੇ ਹੁਕਮ ਮੁਤਾਬਕ, ਬੀਐੱਸਐੱਫ, ਜਿਸਨੂੰ ਕਿ ਪਹਿਲਾਂ ਪੰਜਾਬ, ਪੱਛਮੀ ਬੰਗਾਲ ਅਤੇ ਅਸਮ ਵਿੱਚ ਪੰਦਰਾਂ ਕਿਲੋਮੀਟਰ ਦੇ ਦਾਇਰੇ 'ਚ ਹੀ ਕਾਰਵਾਈ ਕਰਨ ਦੀ ਖੁੱਲ ਸੀ, ਨੂੰ ਹੁਣ ਬਿਨਾ ਸੂਬਾ ਸਰਕਾਰਾਂ ਅਤੇ ਕੇਂਦਰ ਸਰਕਾਰ ਦੀ ਇਜਾਜ਼ਤ ਦੇ, 50 ਕਿਲੋਮੀਟਰ ਦੇ ਅਧਿਕਾਰ ਖੇਤਰ ਵਿੱਚ ਕਾਰਵਾਈ ਕਰਨ ਦੀ ਖੁੱਲ ਦਿੱਤੀ ਗਈ ਹੈ।

ਹਾਲਾਂਕਿ ਇਹ ਅਧਿਕਾਰ ਖੇਤਰ ਪੰਜ ਉੱਤਰ-ਪੂਰਬੀ ਸੂਬਿਆਂ--ਮਨੀਪੁਰ,ਮਿਜ਼ੋਰਮ, ਤ੍ਰਿਪੁਰਾ, ਨਾਗਾਲੈਂਡ ਅਤੇ ਮੇਘਾਲਿਆ-- ਜਿੱਥੇ ਇਹ 80 ਕਿਮੀ ਤੱਕ ਸੀ, ਨੂੰ 20 ਕਿਮੀ. ਤੱਕ ਘਟਾਅ ਦਿੱਤਾ ਗਿਆ ਹੈ। ਇਸੇ ਤਰਾਂ ਗੁਜਰਾਤ ਵਿੱਚ ਵੀ ਬੀਐੱਸਐੱਫ ਦਾ ਅਧਿਕਾਰ ਖੇਤਰ ਘਟਾਅ ਕੇ 80 ਤੋਂ 50 ਕਿਮੀ. ਕਰ ਦਿੱਤਾ ਗਿਆ ਹੈ।

ਰਾਜਸਥਾਨ ਵਿੱਚ ਬੀਐੱਸਐੱਫ ਦਾ ਅਧਿਕਾਰ ਖੇਤਰ 50 ਕਿਮੀ. ਹੀ ਰਹੇਗਾ।

ਇੱਥੋਂ ਤੱਕ ਕਿ ਬੀਐੱਸਐੱਫ ਦੇ ਸਭ ਤੋਂ ਹੇਠਲੇ ਰੈਂਕ ਦੇ ਅਫ਼ਸਰ ਕੋਲ ਵੀ ਹੁਣ ਕੋਡ ਆਫ ਕ੍ਰਿਮੀਨਲ ਪ੍ਰੋਸੀਜਰ ਵਰਤਣ ਅਤੇ ਤਾਕਤਾਂ ਤੇ ਅਧਿਕਾਰ ਬਰਖ਼ਾਸਤ ਕਰਨ ਦਾ ਹੱਕ ਹੋਵੇਗਾ, ਉਹ ਵੀ ਬਿਨਾ ਮੈਜਿਸਟਰੇਟ ਦੇ ਹੁਕਮ ਅਤੇ ਵਾਰੰਟ ਦੇ।

ਹੁਣ ਅਫ਼ਸਰ ਕਿਸੇ ਵੀ ਸ਼ਖਸ, ਜੋ ਕਿਸੇ ਅਪਰਾਧ ਨਾਲ ਜੁੜਿਆ ਹੋਵੇ, ਜਾਂ ਜਿਸਦੇ ਖ਼ਿਲਾਫ਼ ਵਾਜਿਬ ਸ਼ਿਕਾਇਤ ਹੋਵੇ, ਜਾਂ ਪੁਖ਼ਤਾ ਜਾਣਕਾਰੀ ਮਿਲੀ ਹੋਵੇ; ਨੂੰ ਗਿਰਫ਼ਤਾਰ ਕਰ ਸਕਦਾ ਹੈ।

ਹੁਣ ਬੀਐੱਸਐੱਫ ਦੇ ਅਫ਼ਸਰ ਨੂੰ ਆਪਣੇ ਨਵੇਂ ਅਧਿਕਾਰ ਖੇਤਰ ਵਿੱਚ ਕਿਸੇ ਵੀ ਐਸੀ ਥਾਂ ਦੀ ਤਲਾਸ਼ੀ ਲੈਣ ਦੀ ਖੁੱਲ ਹੋਵੇਗੀ, ਜਿੱਥੇ ਕਿਸੇ ਨੂੰ ਗਿਰਫ਼ਤਾਰ ਕਰਨਾ ਹੋਵੇ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link