16.85C Vancouver
ADS

Feb 8, 2020 2:30 AM -

ਕੋਰੋਨਾਵਾਇਰਸ ਸੰਬੰਧੀ ਜਾਨ ਗਵਾਉਣ ਵਾਲਿਆਂ ਦੀ ਗਿਣਤੀ 700 ਦੇ ਪਾਰ ਪਹੁੰਚੀ

Share On
disturbing-numbers-from-china-as-virus-death-toll-goes-past-700
Workers arrange beds in a convention center that has been converted into a temporary hospital in Wuhan in central China's Hubei Province, Tuesday, Feb. 4, 2020. China said Tuesday the number of infections from a new virus surpassed 20,000 as medical workers and patients arrived at a new hospital and President Xi Jinping said "we have launched a people's war of prevention of the epidemic." (Chinatopix via AP)

ਕੋਰੋਨਾਵਾਇਰਸ ਸੰਬੰਧੀ ਤਾਜ਼ਾ ਅੰਕੜੇ ਉਜਾਗਰ ਹੋਏ ਹਨ।

ਚੀਨ 'ਚ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਇਸ ਬਿਮਾਰੀ ਦੇ ਚਲਦਿਆਂ ਜਾਨ ਗਵਾਉਣ ਵਾਲਿਆਂ ਦੀ ਗਿਣਤੀ 700 ਦਾ ਅੰਕੜਾ ਟੱਪ ਗਈ ਹੈ।

ਇਸ ਬਿਮਾਰੀ ਦੀ ਭੇਂਟ ਚੜ੍ਹਨ ਵਾਲਿਆਂ ਦਾ ਅੰਕੜਾ 722 ਤਕ ਪਹੁੰਚ ਗਿਆ ਹੈ।

ਇਸ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ ਵਿੱਚ ਵੀ ਕੱਲ ਤੇ ਅੱਜ ਵਿਚਾਲੇ, 3,000 ਦਾ ਇਜ਼ਾਫਾ ਹੋਇਆ ਦੱਸਿਆ ਜਾ ਰਿਹਾ ਹੈ।

ਵੀਰਵਾਰ ਤੇ ਸ਼ੁੱਕਰਵਾਰ ਵਿਚਾਲੇ ਹੋਏ ਵਾਧੇ ਤੋਂ ਬਾਅਦ, ਹੁਣ ਕਰੀਬ 34,546 ਲੋਕ ਇਸ ਨਾਲ ਪ੍ਰਭਾਵਿਤ ਦੱਸੇ ਜਾ ਰਹੇ ਹਨ।

ਇਹ ਅੰਕੜੇ ਚੀਨੀ ਅਧਿਕਾਰੀਆਂ ਦੇ ਹਵਾਲੇ ਤੋਂ ਜਾਰੀ ਕੀਤੇ ਗਏ ਹਨ।

ਚੀਨ ਨੇ 12 ਸ਼ਹਿਰਾਂ 'ਚ ਆਵਾਜਾਈ ਸੰਬੰਧੀ ਵੀ ਖਾਸ ਕਿਸਮ ਦੇ ਨਿਰਦੇਸ਼ ਜਾਰੀ ਕੀਤੇ ਹੋਏ ਹਨ।

ਇਸ ਤਹਿਤ ਪ੍ਰਭਾਵਿਤ ਸ਼ਹਿਰਾਂ 'ਚ ਆਉਣਾ ਜਾਣਾ ਕਾਫੀ ਮੁਸ਼ਕਿਲ ਹੈ, ਜਿਸ ਕਾਰਨ ਕਰੀਬ 56 ਮਿਲੀਅਨ ਲੋਕ ਪ੍ਰਭਾਵਿਤ ਹਨ।

ਚੀਨੀ ਸਰਕਾਰ ਲੋਕਾਂ ਦੇ ਵੀ ਨਿਸ਼ਾਨੇ ਤੇ ਹੈ, ਖਾਸ ਤੌਰ ਤੇ ਕੱਲ ਜਦ ਉਸ ਡਾਕਟਰ ਦੀ ਜਾਨ ਜਾਂਦੀ ਰਹੀ, ਜਿਸਨੇ ਸਭ ਤੋਂ ਪਹਿਲਾਂ ਦਿਸੰਬਰ ਮਹੀਨੇ 'ਚ ਇਸ ਵਾਇਰਸ ਸੰਬੰਧੀ ਲੋਕਾਂ ਨੂੰ ਸਚੇਤ ਕਰਨ ਦੀ ਕੋਸ਼ਿਸ਼ ਕੀਤੀ ਸੀ, ਅਤੇ ਉਲਟਾ ਓਹ ਹੀ ਸਰਕਾਰ ਦੇ ਨਿਸ਼ਾਨੇ 'ਤੇ ਆ ਗਿਆ ਸੀ।

ਇਸਨੂੰ ਲੈਕੇ ਲੋਕ ਨਾਰਾਜ਼ਗੀ ਜ਼ਾਹਿਰ ਕਰ ਰਹੇ ਹਨ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link