16.26C Vancouver
ADS

Jan 14, 2022 11:17 PM - The Canadian Press

ਆਸਟ੍ਰੇਲੀਆ ਸਰਕਾਰ ਨੇ ਨੋਵਾਕ ਜੌਕੋਵਿਕ ਦਾ ਵੀਜ਼ਾ ਫਿਰ ਤੋਂ ਕੀਤਾ ਰਿਵੋਕ, ਡਿਪੋਰਟ ਕੀਤੇ ਜਾਣ ਦਾ ਖਤਰਾ ਵਧਿਆ

Share On
djokovic-faces-deportation-as-australia-revokes-visa-again
Tennis star Novak Djokovic faces deportation again after the Australian government revoked his visa for a second time.(Photo - ANI)

ਸਰਬੀਅਨ ਟੈਨਿਸ ਸਿਤਾਰੇ ਨੋਵਾਕ ਜੌਕੋਵਿਕ ਨਾਲ ਜੁੜਿਆ ਵੀਜ਼ਾ ਵਿਵਾਦ ਅਜੇ ਵੀ ਥੰਮਣ ਦਾ ਨਾਮ ਨਹੀਂ ਲੈ ਰਿਹਾ।

ਕੋਰਟ ਤੋਂ ਕੁਝ ਰਾਹਤ ਮਿਲਣ ਤੋਂ ਬਾਅਦ ਅੱਜ ਫਿਰ ਤੋਂ ਨੋਵਾਕ ਜੌਕੋਵਿਕ ਦਾ ਵੀਜ਼ਾ ਰਿਵੋਕ ਕਰ ਦਿੱਤਾ ਗਿਆ ਹੈ।

ਇੱਕ ਵਾਰ ਪਹਿਲਾਂ ਵੀਜ਼ਾ ਰਿਵੋਕ ਹੋਣ ਤੋਂ ਬਾਅਦ ਇਹ ਦੂਜਾ ਮੌਕਾ ਹੈ ਜਦ ਵੀਜ਼ਾ ਰਿਵੋਕ ਕੀਤਾ ਗਿਆ ਹੈ।

ਇਮੀਗ੍ਰੇਸ਼ਨ ਮੰਤਰੀ ਐਲੇਕਸ ਹੌਕ ਨੇ ਆਖਿਆ ਹੈ ਕਿ ਇਹ ਫੈਸਲਾ ਪਬਲਿਕ ਇੰਟ੍ਰਸਟ ਨੂੰ ਧਿਆਨ 'ਚ ਰੱਖ ਕੇ ਲਿਆ ਗਿਆ ਹੈ।

ਆਸਟ੍ਰੇਲੀਅਨ ਓਪਨ ਸ਼ੁਰੂ ਹੋਣ ਤੋਂ 3 ਦਿਨ ਪਹਿਲਾਂ ਇਹ ਫੈਸਲਾ ਲਿਆ ਗਿਆ ਹੈ।

ਹਾਲਾਂਕਿ ਨੋਵਾਕ ਜੌਕੋਵਿਕ ਕੋਲ ਅਜੇ ਵੀ ਫੈਡਰਲ ਕੋਰਟ 'ਚ ਅਪੀਲ ਦਾਖਿਲ ਕਰਨ ਦਾ ਮੌਕਾ ਹੈ।

ਬੀਤੇ ਹਫ਼ਤੇ ਵੀ ਜੌਕੋਵਿਕ ਨੇ ਅਜਿਹੀ ਅਪੀਲ ਕੀਤੀ ਸੀ ਜਿਸ ਤੋਂ ਬਾਅਦ ਇਸ ਸੋਮਵਾਰ ਕੋਰਟ ਨੇ ਉਨ੍ਹਾਂ ਦੇ ਪੱਖ 'ਚ ਫੈਸਲਾ ਸੁਣਾਇਆ ਸੀ।

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ, ਸਕੌਟ ਮੌਰੀਸਨ ਨੇ ਆਖਿਆ ਕਿ ਜੌਕੋਵਿਕ ਬਾਰੇ ਇਮੀਗ੍ਰੇਸ਼ਨ ਮੰਤਰੀ ਦਾ ਵੀਜ਼ਾ ਰਿਵੋਕ ਕਰਨ ਦਾ ਫੈਸਲਾ ਸਹੀ ਹੈ।

ਪ੍ਰਧਾਨ ਮੰਤਰੀ ਨੇ ਆਖਿਆ ਕਿ ਆਸਟ੍ਰੇਲੀਆ ਦਾ ਵਿਸ਼ਵ ਦੇ ਦੇਸ਼ਾਂ 'ਚ ਸਭ ਤੋਂ ਘਟ ਪੈਂਡੈਮਿਕ ਡੈਥ ਰੇਟਸ ਵਾਲੇ ਦੇਸ਼ਾਂ 'ਚ ਸ਼ਾਮਲ ਹੋਣਾ ਇਸ ਨੂੰ ਸਪਸ਼ਟ ਕਰਦਾ ਹੈ ਕਿ ਦੇਸ਼ 'ਚ ਵੈਕਸੀਨੇਸ਼ਨ ਅਤੇ ਕੋਵਿਡ-19 ਪ੍ਰਤੀ ਸਖਤ ਨੀਤੀ ਉਪਯੋਗੀ ਸਾਬਿਤ ਹੋਈ ਹੈ।

ਆਸਟ੍ਰੇਲੀਅਨ ਓਪਨ ਗਰੈਂਡ ਸਲੈਮ 'ਚ ਵੀ ਖਿਡਾਰੀਆਂ ਦਾ ਕੋਵਿਡ-19 ਪ੍ਰਤੀ ਵੈਕਸੀਨੇਟਿਡ ਹੋਣਾ ਲਾਜਮੀ ਕੀਤਾ ਗਿਆ ਹੈ।

ਜੌਕੋਵਿਕ ਵੈਕਸੀਨੇਟਿਡ ਨਹੀਂ ਹਨ ਅਤੇ ਉਨ੍ਹਾਂ ਨੇ ਕੋਵਿਡ-19 ਤੋਂ ਦਿਸੰਬਰ 'ਚ ਪੀੜਤ ਹੋਣ ਬਾਰੇ ਜਾਣਕਾਰੀ ਦੇ ਕੇ ਐਗਜੈਂਪਸ਼ਨ ਹਾਸਿਲ ਕੀਤੀ ਸੀ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link