14.6C Vancouver
ADS

Mar 11, 2025 4:46 PM - The Canadian Press

17 ਸਾਲ ਪਹਿਲਾਂ ਲਾਪਤਾ ਹੋਏ ਨਾਬਾਲਗ ਦੇ ਮਾਮਲਾ ਸੁਲਝਾਉਣ 'ਚ ਡੀ. ਐੱਨ. ਏ. ਨੇ ਕੀਤੀ ਮਦਦ

Share On
dna-analysis-confirms-remains-as-mission-b-c-teen-missing-since-2007
Mission RCMP say that the BC Coroner's Service has since confirmed the result and Surtel's family was notified last week.(Photo: The Canadian Press)

ਬੀ. ਸੀ. ਦੇ ਮਿਸ਼ਨ ਸ਼ਹਿਰ ਤੋਂ 17 ਸਾਲ ਪਹਿਲਾਂ ਲਾਪਤਾ ਹੋਏ ਇੱਕ ਨਾਬਾਲਗ ਦੇ ਮਾਮਲੇ ਦੀ ਗੁੱਥੀ ਹਾਲ ਹੀ ਵਿਚ ਸੁਲ਼ਝੀ ਹੈ। ਲੰਮੇ ਸਮੇਂ ਤੋਂ ਜਾਰੀ ਡੀ. ਐੱਨ. ਏ. ਟੈਸਟਿੰਗ ਜ਼ਰੀਏ ਇਹ ਪਤਾ ਲੱਗਾ ਹੈ ਕਿ ਵਾਸ਼ਿੰਗਟਨ ਸਟੇਟ ਦੇ ਸਮੁੰਦਰੀ ਤੱਟ 'ਤੇ 2008 ਵਿਚ ਮਿਲੇ ਮਨੁੱਖੀ ਅਵਸ਼ੇਸ਼ ਮਿਸ਼ਨ ਦੇ ਜੈਫਰੀ ਸੁਰਟੇਲ ਦੇ ਸਨ, ਜੋ 17 ਸਾਲ ਦਾ ਨੌਜਵਾਨ ਸੀ ਅਤੇ 2007 ਵਿਚ ਲਾਪਤਾ ਹੋ ਗਿਆ ਸੀ।

ਵਾਸ਼ਿੰਗਟਨ ਦੇ ਕਲਾਲਮ ਕਾਉਂਟੀ ਦਾ ਸ਼ੈਰਿਫ਼ ਦਫ਼ਤਰ ਲਾਸ਼ ਤੋਂ ਲਏ ਗਏ ਡੀ. ਐੱਨ. ਏ. ਦਾ ਲੰਮੇ ਸਮੇਂ ਤੋਂ ਵਿਸ਼ਲੇਸ਼ਣ ਕਰ ਰਿਹਾ ਸੀ ਅਤੇ ਇਸ ਨੂੰ ਅਮਰੀਕਾ ਦੇ ਡੇਟਾਬੇਸ ਨਾਲ ਕਈ ਵਾਰ ਮਿਲਾਇਆ ਗਿਆ ਪਰ ਕੋਈ ਮੇਚ ਨਹੀਂ ਮਿਲਿਆ, 2025 ਵਿਚ ਇਹ ਐਡਵਾਂਸਡ ਫੋਰੈਂਸਿਕ ਜੈਨੇਟਿਕ ਵੰਸ਼ਾਵਲੀ ਟੈਸਟਿੰਗ ਲਈ ਟੈਕਸਾਸ ਸਥਿਤ ਪ੍ਰਾਈਵੇਟ ਲੈਬ ਵਿਚ ਭੇਜ ਦਿੱਤਾ ਗਿਆ, ਜਿੱਥੇ ਇਹ ਡੀ. ਐੱਨ. ਏ. ਜੈਫਰੀ ਸੁਰਟੇਲ ਦੇ ਇੱਕ ਫੈਮਿਲੀ ਮੈਂਬਰ ਨਾਲ ਮੇਚ ਹੋਇਆ ਅਤੇ ਇਸ ਤੋਂ ਬਾਅਦ ਮਿਸ਼ਨ ਆਰਸੀਐਮਪੀ ਅਤੇ ਬੀ.ਸੀ. ਕੋਰੋਨਰ ਸਰਵਿਸ ਦੇ ਸਹਿਯੋਗ ਨਾਲ ਪਤਾ ਲੱਗਾ ਕਿ ਇਹ ਅਵਸ਼ੇਸ਼ ਲਾਪਤਾ ਸੁਰਟੇਲ ਦੇ ਹੀ ਸਨ। ਪੁਲਿਸ ਨੇ ਕਿਹਾ ਕਿ ਪਿਛਲੇ ਹਫ਼ਤੇ ਪੀੜਤ ਪਰਿਵਾਰ ਨੂੰ ਇਸ ਬਾਰੇ ਸੂਚਿਤ ਕੀਤਾ ਗਿਆ ਹੈ।

Latest news

7-vancouver-island-mayors-elected-unopposed-ahead-of-b-c-municipal-elections
Punjabi

ਬੀ.ਸੀ. ਦੇ ਵੈਨਕੂਵਰ ਆਈਲੈਂਡ ਦੇ 7 ਸ਼ਹਿਰਾਂ ’ਚ ਮੇਅਰ ਬਿਨਾਂ ਮੁਕਾਬਲੇ ਚੁਣੇ ਗਏ

ਬੀ.ਸੀ. ਵਿਚ ਹੋਣ ਜਾ ਰਹੀਆਂ ਨਗਰ-ਪਾਲਿਕਾ ਚੋਣਾਂ ਦੀ ਜਨਰਲ ਵੋਟਿੰਗ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਹੀ ਵੈਨਕੂਵਰ ਆਈਲੈਂਡ ਦੇ ਸੱਤ ਸ਼ਹਿਰਾਂ ਵਿਚ ਬਿਨਾਂ ਮੁਕਾਬਲੇ ਦੇ ਮੇਅਰ ਚੁਣੇ ਗਏ ਹਨ। ਇਨ੍ਹਾਂ ਸੱਤ ਨਗਰ ਪਾਲਿਕਾਵਾਂ ਵਿਚ ਸਿਡਨੀ, ਡੰਕਨ, ਲੈਂਟਜ਼ਵਿਲ, ਕੰਬਰਲੈਂਡ, ਕੋਮੋਕਸ, ਪੋਰਟ ਮੈਕਨੀਲ ਅਤੇ ਪੋਰਟ ਹਾਰਡੀ ਸ਼ਾਮਲ ਹਨ, ਜਿੱਥੇ ਮੇਅਰ ਦੀ ਦੌੜ ਵਿਚ ਸਿਰਫ਼ ਇੱਕ-ਇੱਕ ਉਮੀਦਵਾਰ ਨੇ ਹੀ ਨਾਮਜ਼ਦਗੀ ਦਾਖ਼ਲ ਕੀਤੀ ਸੀ, ਜਿਸ ਕਾਰਨ ਉਨ੍ਹਾਂ ਨੂੰ ਨਿਰਵਿਰੋਧ ਜੇਤੂ ਐਲਾਨ ਦਿੱਤਾ ਗਿਆ ਹੈ।
shiromani-akali-dal-expels-former-mla-ravinder-singh-brahmpura
Punjabi

ਅਕਾਲੀ ਦਲ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ’ਚੋਂ ਕੱਢਿਆ

ਪੰਜਾਬ ਦੇ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਿਛਲੇ ਲੰਮੇ ਸਮੇ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਬ੍ਰਹਮਪੁਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਖਾਰਜ ਕੀਤਾ ਗਿਆ ਹੈ।
carney-calls-u-s-a-friend-amid-canada-u-s-trade-war-tensions
Punjabi

ਟਰੇਡ ਵਾਰ ਦੇ ਤਣਾਅ ਦਰਮਿਆਨ ਕਾਰਨੀ ਨੇ ਅਮਰੀਕਾ ਨੂੰ ਦੱਸਿਆ ‘ਦੋਸਤ’

ਕੈਨੇਡਾ-ਅਮਰੀਕਾ ਟਰੇਡ ਵਾਰ ਦੇ ਤਣਾਅਪੂਰਨ ਮਾਹੌਲ ਦਰਮਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਟੋਰੌਂਟੋ ਵਿਖੇ ਇਨਵੈਸਟਮੈਂਟ ਸਮਿਟ ਦੌਰਾਨ ਆਪਣੇ ਪ੍ਰਮੁੱਖ ਭਾਸ਼ਣ ਵਿਚ ਅਮਰੀਕਾ ਨੂੰ ਦੋਸਤ ਕਹਿ ਕੇ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋਵੇਂ ਦੇਸ਼ ਹਮੇਸ਼ਾ ਗੁਆਂਢੀ ਰਹਿਣਗੇ ਅਤੇ ਕੈਨੇਡਾ ਕਈ ਅਹਿਮ ਖੇਤਰਾਂ ਵਿਚ ਅਮਰੀਕਾ ਦਾ ਸਭ ਤੋਂ ਮਹੱਤਵਪੂਰਨ ਹਿੱਸੇਦਾਰ ਬਣਿਆ ਰਹੇਗਾ।
calgary-landfill-fire-court-orders-company-to-stop-illegal-waste-storage
Punjabi

ਕੈਲਗਰੀ ਲੈਂਡਫਿਲ ਅੱਗ ਮਾਮਲੇ ’ਚ ਅਦਾਲਤ ਸਖ਼ਤ, ਕੰਪਨੀ ਨੂੰ ਲਾਈ ਫਟਕਾਰ

ਕੈਲਗਰੀ ਦੀ ਇੱਕ ਕੰਪਨੀ ਨਾਲ ਜੁੜੇ ਲੈਂਡਫਿਲ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਬਲ ਰਹੀ ਅੱਗ ਅਤੇ ਧੂੰਏਂ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ਦੇ ਲੋਕ ਪਰੇਸ਼ਾਨ ਹਨ। ਇਸ ਮਾਮਲੇ ਵਿੱਚ ਅਦਾਲਤ ਨੇ ਸਖ਼ਤ ਰੁਖ ਅਪਣਾਇਆ ਹੈ। ਕੋਰਟ ਔਫ ਕਿੰਗਜ਼ ਬੈਂਚ ਦੇ ਜੱਜ ਜਸਟਿਸ ਜੇਮਜ਼ Eamon ਨੇ ਕਿਹਾ ਹੈ ਕਿ ਜਿਸ ਸਥਾਨਕ ਕੰਪਨੀ ਦੇ ਲੈਂਡਫਿਲ ਵਿੱਚ ਅੱਗ ਲੱਗੀ ਹੋਈ ਹੈ, ਉਸਨੇ ਜਾਣਬੁੱਝ ਕੇ ਨਗਰ ਨਿਗਮ ਦੇ ਉਪ-ਨਿਯਮਾਂ ਅਤੇ ਹੁਕਮਾਂ ਦੀ ਪਾਲਣਾ ਕਰਨ ਤੋਂ ਇਨਕਾਰ ਕੀਤਾ ਹੈ।
alberta-ndps-kyle-campbell-wins-calgary-shaw-byelection
Punjabi

ਐਲਬਰਟਾ NDP ਦੇ ਕਾਈਲ ਕੈਂਪਬੈਲ ਨੇ ਕੈਲਗਰੀ-ਸ਼ਾਅ ਉਪ-ਚੋਣ ਜਿੱਤੀ

ਐਲਬਰਟਾ ਐਨ.ਡੀ.ਪੀ. ਦੇ ਉਮੀਦਵਾਰ ਕਾਈਲ ਕੈਂਪਬੈਲ ਨੇ ਕੈਲਗਰੀ-ਸ਼ਾਅ ਹਲਕੇ ਵਿੱਚ ਹੋਈਆਂ ਉਪ-ਚੋਣਾਂ ਵਿਚ ਜਿੱਤ ਹਾਸਲ ਕਰ ਲਈ ਹੈ। ਹੁਣ ਉਹ ਇੱਥੇ ਵਿਧਾਇਕ ਵਜੋਂ ਸੇਵਾਵਾਂ ਨਿਭਾਉਣਗੇ। ਇਹ ਚੋਣ ਨਤੀਜਾ ਸੂਬੇ ਦੀ ਰਾਜਨੀਤੀ ਵਿੱਚ ਇੱਕ ਵੱਡਾ ਮੋੜ ਮੰਨਿਆ ਜਾ ਰਿਹਾ ਹੈ।ਇਹ ਮੁਕਾਬਲਾ ਫਸਵਾਂ ਰਿਹਾ, ਜਿਸ ਵਿੱਚ ਕਾਈਲ ਕੈਂਪਬੈਲ ਨੇ ਆਪਣੇ ਯੂ.ਸੀ.ਪੀ. ਵਿਰੋਧੀ ਮਾਈਕ ਡੈਰੀ ਨੂੰ 582 ਵੋਟਾਂ ਦੇ ਫ਼ਰਕ ਨਾਲ ਹਰਾਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link