13.5C Vancouver
ADS

Jan 21, 2025 5:48 PM - Connect Newsroom

ਡਾਕਟਰਾਂ ਨੇ ਡੱਲੇਵਾਲ ਦੀ ਸਿਹਤ ਬਾਰੇ ਦਿੱਤੀ ਅਹਿਮ ਜਾਣਕਾਰੀ, ਮੈਡੀਕਲ ਬੁਲੇਟਿਨ ਕੀਤਾ ਜਾਰੀ

Share On
doctors-provide-update-on-dallewals-health-issue-medical-bulletin
Kisan Mazdoor Morcha leader Sarwan Singh Pandher has urged Dallewal to resume eating and drinking so he can participate in the scheduled meeting with the central government on February 14.

ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਦਾ ਅੱਜ 57ਵਾਂ ਦਿਨ ਰਿਹਾ। ਖਨੌਰੀ ਸਰਹੱਦ ’ਤੇ ਡੱਲੇਵਾਲ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਇੱਕ ਮੈਡੀਕਲ ਬੁਲੇਟਿਨ ਵੀ ਜਾਰੀ ਕੀਤਾ, ਜਿਸ ਵਿਚ ਕਿਹਾ ਗਿਆ ਕਿ ਸ਼ਨੀਵਾਰ ਰਾਤ ਤੋਂ ਮੈਡੀਕਲ ਸਹਾਇਤਾ ਮਿਲਣ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਚ ਕੁਝ ਸੁਧਾਰ ਹੋਇਆ ਹੈ।

ਡੱਲੇਵਾਲ ਦੇ ਬਲੱਡ ਸੈਂਪਲ ਦੀ ਰਿਪੋਰਟ ਵੀ ਜਲਦ ਜਾਰੀ ਹੋਵੇਗੀ। ਉੱਥੇ ਹੀ,ਇਲਾਜ ਲੈਣ ਤੋਂ ਬਾਅਦ ਡੱਲੇਵਾਲ ਦਾ ਪਹਿਲਾ ਬਿਆਨ ਆਇਆ। ਉਨ੍ਹਾਂ ਕਿਹਾ ਕਿ ਭੁੱਖ ਹੜਤਾਲ ’ਤੇ ਬੈਠੇ 121 ਕਿਸਾਨਾਂ ਦੇ ਦਬਾਅ ਕਾਰਨ ਮੈਂ ਇਲਾਜ ਕਰਵਾਉਣ ਲਈ ਸਹਿਮਤ ਹੋਇਆ।

ਕਿਸਾਨ ਮਜ਼ਦੂਰ ਮੋਰਚਾ ਦੇ ਲੀਡਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਡੱਲੇਵਾਲ ਨੂੰ ਖਾਣਾ-ਪੀਣਾ ਸ਼ੁਰੂ ਕਰਨ ਦੀ ਵੀ ਬੇਨਤੀ ਕੀਤੀ ਗਈ ਹੈ ਤਾਂ ਜੋ ਉਹ 14 ਫਰਵਰੀ ਨੂੰ ਕੇਂਦਰ ਨਾਲ ਹੋਣ ਵਾਲੀ ਮੀਟਿੰਗ ਵਿਚ ਸ਼ਾਮਲ ਹੋ ਸਕਣ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link