15.9C Vancouver
ADS

Nov 6, 2024 12:33 PM - Connect Newsroom

ਡੋਨਾਲਡ ਟਰੰਪ ਬਣੇ ਅਮਰੀਕਾ ਦੇ ਨਵੇਂ ਰਾਸ਼ਟਰਪਤੀ

Share On
donald-trump-sweeps-aside-kamala-harris-in-swing-states-returns-as-president
Nationally, there are a total of 538 electoral votes, or electors, meaning a candidate needs to secure 270 to win. In the 2020 elections, President Joe Biden won 306 electoral votes to defeat Trump, who could only manage to garner 232 electoral votes.(Photo: The Canadian Press)

ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਵਿਚ ਰਿਪਬਲਿਕਨ ਉਮੀਦਮਵਾਰ ਡੋਨਲਡ ਟਰੰਪ ਦੀ ਇਤਿਹਾਸਕ ਜਿੱਤ ਹੋਈ ਹੈ। ਟਰੰਪ ਨੂੰ 538 ਸੀਟਾਂ ਵਿਚੋਂ 279 ਸੀਟਾਂ ਮਿਲੀਆਂ, ਜੋ ਬਹੁਮਤ ਲਈ ਜ਼ਰੂਰੀ 270 ਸੀਟਾਂ ਤੋਂ 9 ਜ਼ਿਆਦਾ ਹਨ। ਉਥੇ ਹੀ, ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਕਮਲਾ ਹੈਰਿਸ ਸਖ਼ਤ ਟੱਕਰ ਦੇਣ ਦੇ ਬਾਵਜੂਦ 223 ਸੀਟਾਂ ਹੀ ਜਿੱਤ ਸਕੀ।

ਅਮਰੀਕਾ ਇਤਿਹਾਸ ਵਿਚ ਟਰੰਪ ਪਹਿਲੇ ਅਜਿਹੇ ਲੀਡਰ ਹਨ ਜਿਨ੍ਹਾਂ ਨੇ ਰਾਸ਼ਟਰਪਤੀ ਚੋਣਾਂ ਵਿਚ ਦੋ ਵਾਰ ਕਿਸੇ ਮਹਿਲਾ ਉਮੀਦਵਾਰ ਨੂੰ ਹਰਾਇਆ ਹੈ। ਦਿਲਚਸਪ ਤੱਥ ਇਹ ਵੀ ਹੈ ਕਿ 2016 ਅਤੇ 2024 ਤੋਂ ਇਲਾਵਾ ਕਦੇ ਵੀ ਕੋਈ ਔਰਤ ਰਾਸ਼ਟਰਪਤੀ ਚੋਣ ਨਹੀਂ ਲੜੀ ਹੈ। ਜਿੱਤ ਤੋਂ ਬਾਅਦ ਸਮਰਥਕਾਂ ਨੂੰ ਸੰਬੋਧਿਤ ਕਰਦੇ ਹੋਏ ਟਰੰਪ ਨੇ ਅਮਰੀਕਾ ਦਾ ਧੰਨਵਾਦ ਕੀਤਾ।

ਟਰੰਪ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਚੁਣੇ ਗਏ ਹਨ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਪੀ. ਐੱਮ. ਮੋਦੀ ਤੋਂ ਲੈ ਕੇ ਵਿਸ਼ਵ ਭਰ ਦੇ ਨੇਤਾਵਾਂ ਨੇ ਉਨ੍ਹਾਂ ਨੂੰ ਜਿੱਤ ਦੀ ਵਧਾਈ ਦਿੱਤੀ ਹੈ। ਟਰੂਡੋ ਨੇ ਉਮੀਦ ਜਤਾਈ ਕਿ ਟਰੰਪ ਦੇ ਕਾਰਜਕਾਲ ਵਿਚ ਕੈਨੇਡਾ ਅਤੇ ਅਮਰੀਕਾ ਮਿਲ ਕੇ ਕੰਮ ਕਰਨਗੇ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link