18.42C Vancouver
ADS

Nov 18, 2024 7:34 PM - Connect Newsroom

ਡੋਨਾਲਡ ਟਰੰਪ ਰਾਸ਼ਟਰੀ ਐਮਰਜੈਂਸੀ ਦਾ ਕਰਨਗੇ ਐਲਾਨ, ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕੱਢਣ ਲਈ ਫੌਜ ਦੀ ਕਰਨਗੇ ਵਰਤੋਂ

Share On
donald-trump-to-declare-national-emergency-and-use-military-to-expel-illegal-immigrants
Trump’s mass deportation plan is expected to directly affect approximately 20 million families.(Photo: The Canadian Press)

ਅਮਰੀਕਾ ਤੋਂ ਵੱਡੇ ਪੱਧਰ ’ਤੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕੱਢਣ ਲਈ ਡੋਨਲਡ ਟਰੰਪ ਸੱਤਾ ਸੰਭਾਲਣ ਤੋਂ ਬਾਅਦ ਰਾਸ਼ਟਰੀ ਐਮਰਜੈਂਸੀ ਦਾ ਐਲਾਨ ਕਰਨ ਵਾਲੇ ਹਨ ਅਤੇ ਇਸ ਲਈ ਮਿਲਟਰੀ ਦਾ ਇਸਤੇਮਾਲ ਵੀ ਕਰਨਗੇ।

ਉਨ੍ਹਾਂ ਅੱਜ ਸਵੇਰ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ - ਟਰੂਥ ਸੋਸ਼ਲ ’ਤੇ ਇਕ ਯੂਜ਼ਰ ਦੇ ਸਵਾਲ ਦੇ ਜਵਾਬ ਵਿਚ ਪੁਸ਼ਟੀ ਕੀਤੀ ਕਿ ਉਹ ਸਰਹੱਦੀ ਸੁਰੱਖਿਆ ’ਤੇ ਰਾਸ਼ਟਰੀ ਐਮਰਜੈਂਸੀ ਘੋਸ਼ਿਤ ਕਰਨ ਅਤੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਵੱਡੇ ਪੱਧਰ ’ਤੇ ਕੱਢਣ ਲਈ ਅਮਰੀਕਾ ਫੌਜ ਦਾ ਇਸਤੇਮਾਲ ਕਰਨ ਦੀ ਯੋਜਨਾ ਬਣਾ ਰਹੇ ਹਨ।

ਅਧਿਕਾਰੀਆਂ ਦਾ ਅਨੁਮਾਨ ਹੈ ਕਿ ਲਗਭਗ 11 ਮਿਲੀਅਨ ਲੋਕ ਅਮਰੀਕਾ ਵਿਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਹਨ। ਟਰੰਪ ਦੀ ਸਮੂਹਿਕ ਦੇਸ਼ ਨਿਕਾਲੇ ਦੀ ਯੋਜਨਾ ਨਾਲ ਕਰੀਬ 20 ਮਿਲੀਅਨ ਪਰਿਵਾਰਾਂ ’ਤੇ ਸਿੱਧਾ ਅਸਰ ਪੈਣ ਦੀ ਉਮੀਦ ਹੈ।

ਉਨ੍ਹਾਂ ਚੋਣ ਰੈਲੀਆਂ ਦੌਰਾਨ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਅਮਰੀਕਾ ਤੋਂ ਕੱਢਣ ਦਾ ਵਾਅਦਾ ਕੀਤਾ ਸੀ ਅਤੇ ਜਿੱਤਣ ਮਗਰੋਂ ਵੀ ਉਹ ਕਈ ਵਾਰ ਇਸ ਯੋਜਨਾ ’ਤੇ ਕਾਇਮ ਰਹਿਣ ਦੀ ਪੁਸ਼ਟੀ ਕਰ ਚੁੱਕੇ ਹਨ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link