14.22C Vancouver
ADS

Dec 11, 2025 5:26 PM - Connect Newsroom - Ramandeep Kaur with files from The Canadian Press

ਰਾਸ਼ਟਰਪਤੀ ਡੋਨਲਡ ਟਰੰਪ ਨੇ ਨਵਾਂ ‘ਗੋਲਡ ਕਾਰਡ’ ਇਮੀਗ੍ਰੇਸ਼ਨ ਪ੍ਰੋਗਰਾਮ ਕੀਤਾ ਸ਼ੁਰੂ

Share On
donald-trump-unveils-new-gold-card-immigration-program
Under the plan, individuals can apply for the Gold Card at a fee of US$1 million, while companies wishing to secure a card for executives or employees would pay US$2 million. (Photo: The Canadian Press)

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਵੀਰਵਾਰ ਨੂੰ ਟਰੰਪ ਗੋਲਡ ਕਾਰਡ ਨੂੰ ਲਾਂਚ ਕਰਦੇ ਹੋਏ ਇਸ ਲਈ ਅਰਜ਼ੀਆਂ ਦੇਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਐਲਾਨ ਕੀਤਾ। ਇਸ ਕਾਰਡ ਦੀ ਕੀਮਤ $1 ਮਿਲੀਅਨ ਰੱਖੀ ਗਈ ਹੈ। ਕੰਪਨੀਆਂ ਲਈ ਇਸ ਕਾਰਡ ਦੀ ਕੀਮਤ $2 ਮਿਲੀਅਨ ਰੱਖੀ ਗਈ ਹੈ। ਗੋਲਡ ਕਾਰਡ ਪ੍ਰਾਪਤ ਕਰਨ ਵਾਲੇ ਲੋਕਾਂ ਨੂੰ ਅਮਰੀਕਾ ਦਾ ਪਾਸਪੋਰਟ, ਵੋਟ ਪਾਉਣ ਦਾ ਅਧਿਕਾਰ ਅਤੇ ਬਾਕੀ ਅਮਰੀਕਾ ਦੇ ਨਾਗਰਿਕਾਂ ਦੇ ਬਰਾਬਰ ਹੋਰ ਸਾਰੇ ਲਾਭ ਵੀ ਮਿਲੇਗਾ।

ਟਰੰਪ ਦਾ ਕਹਿਣਾ ਹੈ ਕਿ ਇਹ ਕਾਰਡ ਉਸ ਦੇ ਅਮਰੀਕਾ ਫਸਟ ਏਜੰਡੇ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਹੁਣ ਸਿਰਫ਼ ਪ੍ਰਤਿਭਾਸ਼ਾਲੀ ਵਿਅਕਤੀਆਂ ਨੂੰ ਹੀ ਵੀਜ਼ਾ ਦੇਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਪੈਸੇ ਦੀ ਵਰਤੋਂ ਟੈਕਸ ਘਟਾਉਣ ਅਤੇ ਸਰਕਾਰੀ ਕਰਜ਼ੇ ਦਾ ਭੁਗਤਾਨ ਕਰਨ ਲਈ ਕੀਤੀ ਜਾਵੇਗੀ।

ਦੱਸ ਦੇਈਏ ਕਿ ਟਰੰਪ ਨੇ ਇਸ ਸਾਲ ਫਰਵਰੀ ਵਿੱਚ ਗੋਲਡ ਕਾਰਡ ਵੀਜ਼ਾ ਪ੍ਰੋਗਰਾਮ ਦੀ ਸ਼ੁਰੂਆਤ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਟਰੰਪ ਦਾ ਪਲੈਟੀਨਮ ਕਾਰਡ ਵੀ ਜਲਦੀ ਹੀ ਲਾਂਚ ਹੋਣ ਦੀ ਉਮੀਦ ਹੈ। ਇਸਦੀ ਫੀਸ ਲਗਭਗ $5 ਮਿਲੀਅਨ ਹੋਵੇਗੀ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link