15.33C Vancouver
ADS

Sep 1, 2020 10:22 PM -

ਵਿਵਾਦਾਂ ਵਿਚਾਲੇ ਡੌਨਲਡ ਟ੍ਰੰਪ ਨੇ ਕੀਤਾ ਵਿਸਕਾਨਸਿਨ 'ਚ ਕੀਨੋਸ਼ਾ ਦਾ ਦੌਰਾ

Share On
donald-trump-visits-kenosha-wisconsin
President Donald Trump gives thumbs up while walking to Air Force One upon departure at Chennault International Airport, Saturday, Aug. 29, 2020, in Lake Charles, La. THE CANADIAN PRESS/AP, Alex Brandon

ਅਮਰੀਕੀ ਰਾਸ਼ਟਰਪਤੀ ਡੌਨਲਡ ਟ੍ਰੰਪ ਦਾ ਕਹਿਣਾ ਹੈ ਕਿ ਉਹ ਕੀਨੋਸ਼ਾ ਅਤੇ ਵਿਸਕਾਨਸਿਨ ਦੀ ਮਦਦ ਕਰਨ ਲਈ ਵਚਨਬੱਧ ਹਨ।

ਉਨ੍ਹਾਂ ਪੁਲਿਸ ਅਤੇ ਛੋਟੇ ਵਪਾਰਾਂ ਲਈ ਵਧੇਰੇ ਰਿਸੋਰਸਿਸ ਉਪਲੱਬਧ ਕਰਵਾਉਣ ਦੀ ਵੀ ਗੱਲ ਆਖੀ ਹੈ।

ਟ੍ਰੰਪ ਅੱਜ ਉਸ ਵੇਲੇ ਕੀਨੋਸ਼ਾ ਦੇ ਦੌਰੇ 'ਤੇ ਹਨ, ਜਦ ਕਈ ਲੀਡਰਾਂ ਅਤੇ ਲੋਕਾਂ ਵੱਲੋਂ ਉਨ੍ਹਾਂ ਦੇ ਇਲਾਕੇ 'ਚ ਪਹੁੰਚਣ 'ਤੇ ਇਲਾਕੇ 'ਚ ਜਾਰੀ ਪ੍ਰੇਸ਼ਾਨੀ ਦੇ ਮਾਹੌਲ 'ਚ ਵਾਧੇ ਦੇ ਖਤਰੇ ਦੀ ਗੱਲ ਕੀਤੀ ਜਾ ਰਹੀ ਹੈ।

ਟ੍ਰੰਪ ਦਾ ਕਹਿਣਾ ਹੈ ਕਿ ਕੀਨੋਸ਼ਾ ਨੂੰ ਹੁਣ ਤੱਕ ਅੱਗ ਨਾਲ ਫੂਕ ਦਿੱਤਾ ਗਿਆ ਹੁੰਦਾ, ਜੇਕਰ ਉਨ੍ਹਾਂ ਪ੍ਰਦਰਸ਼ਨਾਂ 'ਤੇ ਕਾਬੂ ਪਾਉਣ ਲਈ ਨੈਸ਼ਨਲ ਗਾਰਡ ਨੂੰ ਨਾ ਭੇਜਿਆ ਹੁੰਦਾ।

ਇਲਾਕੇ 'ਚ 23 ਅਗਸਤ ਨੂੰ ਵਾਪਰੀ ਘਟਨਾ ਦੌਰਾਨ ਜੇਕਬ ਬਲੇਕ ਨਾਮ ਦੇ 29 ਸਾਲਾ ਵਿਅਕਤੀ ਨੂੰ ਇੱਕ ਪੁਲਿਸ ਅਫ਼ਸਰ ਨੇ 7 ਗੋਲੀਆਂ ਮਾਰ ਦਿੱਤੀਆਂ ਸਨ।

ਇਹ ਵਿਅਕਤੀ ਪੈਰਾਲਾਈਜ਼ ਹੋ ਗਿਆ ਹੈ।

ਘਟਨਾ ਤੋਂ ਬਾਅਦ ਇਲਾਕੇ 'ਚ ਹਿੰਸਕ ਪ੍ਰਦਰਸ਼ਨ ਹੋਏ ਸਨ।

ਅਜਿਹੇ ਪ੍ਰਦਰਸ਼ਨਾਂ ਦੌਰਾਨ 25 ਅਗਸਤ ਨੂੰ ਇੱਕ 17 ਸਾਲਾ ਯੁਵਕ 'ਤੇ ਦੋ ਲੋਕਾਂ ਦਾ ਗੋਲੀ ਮਾਰ ਕੇ ਕਤਲ ਕਰਨ ਦੇ ਵੀ ਇਲਜ਼ਾਮ ਲੱਗੇ ਸਨ।

ਟ੍ਰੰਪ ਦਾ ਕਹਿਣਾ ਹੈ ਕਿ, ਫੈਡਰਲ ਸਰਕਾਰ ਲੋਕਲ ਕਨੂੰਨ ਐਨਫੋਰਸਮੈਂਟ ਨੂੰ $1 ਮਿਲੀਅਨ ਦੀ ਰਾਸ਼ੀ ਪ੍ਰਦਾਨ ਕਰੇਗੀ, ਛੋਟੇ ਵਪਾਰਾਂ ਨੂੰ $4 ਮਿਲੀਅਨ ਦੀ ਰਾਸ਼ੀ ਦਿੱਤੀ ਜਾ ਰਹੀ ਹੈ, ਅਤੇ ਸੂਬੇ 'ਚ ਪਬਲਿਕ ਸੇਫਟੀ ਦੇ ਲਈ $42 ਮਿਲੀਅਨ ਦਿੱਤੇ ਜਾਣ ਬਾਰੇ ਦੱਸਿਆ ਗਿਆ ਹੈ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link