11.81C Vancouver
ADS

Dec 10, 2021 12:52 AM - Connect News

ਬੀ.ਸੀ. ਦੇ ਲੋਅਰ ਮੇਨਲੈਂਡ 'ਚ ਸ਼ਰਾਬੀ ਵਾਹਨ ਚਾਲਕ ਦੇ ਡੈਸ਼ ਕੈਮ ਦਾ ਖਤਰਨਾਕ ਵੀਡੀਓ ਕੀਤਾ ਪੁਲਿਸ ਨੇ ਸਾਂਝਾ; ਲੋਕਾਂ ਨੂੰ ਕਿਹਾ ਵੇਖ ਕੇ ਕੁਝ ਸਿੱਖੋ

Share On
dont-drink-and-drive-burnaby-rcmp-releases-dash-cam-video-from-drunk-driver-to-illustrate-the-dangers-of-impaired-driving
With the holiday season approaching, Burnaby RCMP has released dash-cam video of a recently-convicted impaired driver to illustrate the dangers of drinking and driving. (Photo - Burnaby RCMP/Twitter)

ਬੀ.ਸੀ. ਦੇ ਲੋਅਰ ਮੇਨਲੈਂਡ 'ਚ ਇੱਕ ਵਾਹਨ ਚਾਲਕ ਦੇ ਕਰਤਬਾਂ ਦੀ ਹੈਰਾਨ ਕਰਨ ਵਾਲੀ ਵੀਡੀਓ ਸਾਹਮਣੇ ਆਈ ਹੈ।

ਕਥਿਤ ਤੌਰ 'ਤੇ ਵਾਹਨ ਚਾਲਕ ਨੇ ਸ਼ਰਾਬ ਦਾ ਸੇਵਨ ਕੀਤਾ ਹੋਇਆ ਸੀ।

ਇਸ ਗੱਡੀ ਨੂੰ ਪਾਰਕ ਕੀਤੇ ਵਾਹਨਾਂ 'ਚ ਠੋਕਰ ਮਾਰਦੇ ਅਤੇ ਇੱਕ ਫਾਇਰ ਹੈਡਰੈਂਟ ਨੂੰ ਟੱਕਰ ਨਾਲ ਉਡਾਉਂਦੇ ਵੇਖਿਆ ਜਾ ਸਕਦਾ ਹੈ।

ਇਹ ਰਿਕਾਰਡਿੰਗ ਵਾਹਨ ਚਾਲਕ ਦੇ ਆਪਣੇ ਡੈਸ਼ਕੈਮ 'ਤੇ ਰਿਕਾਰਡ ਹੋਇਆ ਹੈ।

ਇਸ ਨੂੰ ਬਰਨਬੀ ਆਰ.ਸੀ.ਐਮ.ਪੀ. ਵੱਲੋਂ ਜਾਰੀ ਕੀਤਾ ਗਿਆ ਹੈ।

ਪੁਲਿਸ ਨੇ ਵੀਡੀਓ ਜਾਰੀ ਕਰਦੇ ਹੋਏ ਕਿਹਾ ਹੈ ਕਿ ਇਹ ਵੀਡੀਓ ਇੰਪੇਅਰਡ ਡਰਾਈਵਿੰਗ ਦੇ ਖਤਰਨਾਕ ਨਤੀਜੇ ਦਰਸਾਉਂਦਾ ਹੈ।

ਕੌਰਪੋਰਲ ਮਾਈਕ ਕਲਾਂਜ ਦਾ ਕਹਿਣਾ ਸੀ ਕਿ ਹੈਰਾਨੀ ਦੀ ਗੱਲ ਹੈ ਕਿ ਇਸ ਪ੍ਰਕਾਰ ਦੀ ਘਟਨਾ ਦੇ ਬਾਵਜੂਦ ਕਿਸੇ ਜਾਨੀ ਨੁਕਸਾਨ ਜਾਂ ਸੱਟਫੇਟ ਤੋਂ ਬਚਾਅ ਰਿਹਾ।

ਇਸ ਰਿਕਾਰਡਿੰਗ 'ਚ ਇੱਕ ਕੈਡੀਲੈਕ ਐਸਕਲੇਡ ਨੂੰ ਰਿਚਮੰਡ, ਬਰਨਬੀ ਅਤੇ ਵੈਨਕੂਵਰ ਦੀਆਂ ਸੜਕਾਂ 'ਤੇ ਚਲਦਾ ਵੇਖਿਆ ਜਾ ਸਕਦਾ ਹੈ।

ਮਾਮਲਾ 8 ਜਨਵਰੀ ਦੀ ਰਾਤ ਦਾ ਦੱਸਿਆ ਗਿਆ ਹੈ।

ਕਈ ਮੌਕਿਆਂ 'ਤੇ ਇਸ ਗੱਡੀ ਦੇ ਸਾਹਮਣੇ ਤੋਂ ਆਉਂਦੇ ਟਰੈਫਿਕ ਨਾਲ ਟਕਰਾਉਣ ਤੋਂ ਵਾਲ-ਵਾਲ ਬਚਾਅ ਰਿਹਾ।

ਬਰਨਬੀ ਆਰ.ਸੀ.ਐਮ.ਪੀ. ਦਾ ਟਵੀਟ:

This dash-cam video from a drunk driver illustrates the dangers of impaired driving.

Luckily nobody was injured or killed.

We urge everyone to make the right decision & plan a safe ride home this holiday season.

Please share & spread the message.

ਵੀਡੀਓ ਵੇਖਣ ਲਈ ਲਿੰਕ ਕਲਿਕ ਕਰੋ:

http://bit.ly/31Mlhqu

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link