8.04C Vancouver
ADS

Oct 22, 2026 1:57 PM - Connect Newsroom - Ramandeep Kaur with files from The Canadian Press

ਡੱਗ ਫੋਰਡ ਨੇ ਅਮਰੀਕੀ ਚੋਣਾਂ ’ਚ ਦਖ਼ਲ ਦੇ ਨਕਾਰੇ ਦੋਸ਼, ਕਿਹਾ- ਕੈਨੇਡਾ-ਅਮਰੀਕਾ ਸਬੰਧ ਹੁਣ ਪਹਿਲਾਂ ਵਰਗੇ ਨਹੀਂ ਰਹਿਣਗੇ

Share On
doug-ford-denies-interfering-in-u-s-elections-says-canada-u-s-ties-have-changed-forever
Doug Ford denies U.S. election interference allegations, says Canada-U.S. relations have changed forever. (Photo: The Canadian Press)

ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਉਨ੍ਹਾਂ 'ਤੇ ਅਮਰੀਕਾ ਚੋਣਾਂ ਵਿਚ ਦਖ਼ਲ ਦੇਣ ਦੇ ਲੱਗੇ ਦੋਸ਼ਾਂ ਨੂੰ ਨਕਾਰਿਆ ਹੈ। ਫੋਰਡ ਨੇ ਕਿਹਾ ਕਿ ਇਹ ਬਿਲਕੁਲ ਸਪੱਸ਼ਟ ਹੋ ਗਿਆ ਹੈ ਕਿ ਅਮਰੀਕਾ ਨਾਲ ਕੈਨੇਡਾ ਦੇ ਸਬੰਧ ਹੁਣ ਹਮੇਸ਼ਾ ਲਈ ਬਦਲ ਗਏ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਚਾਹੇ ਅਮਰੀਕੀ ਮਿਡਟਰਮ ਚੋਣਾਂ ਦੇ ਨਤੀਜੇ ਕੁਝ ਵੀ ਰਹਿਣ ਅਤੇ ਭਵਿੱਖ ਵਿਚ ਵ੍ਹਾਈਟ ਹਾਊਸ ਵਿਚ ਚਾਹੇ ਕੋਈ ਵੀ ਆਏ ਪਰ ਦੋਵਾਂ ਦੇਸ਼ਾਂ ਦੇ ਆਪਸੀ ਸਬੰਧ ਹੁਣ ਕਦੇ ਵੀ ਪਹਿਲਾਂ ਵਰਗੇ ਨਹੀਂ ਹੋਣਗੇ ਤੇ ਸਾਨੂੰ ਉਸੇ ਅਨੁਸਾਰ ਹੀ ਤਿਆਰੀ ਕਰਨ ਦੀ ਲੋੜ ਹੈ।

ਗੌਰਤਲਬ ਹੈ ਕਿ ਯੂ.ਐਸ.ਅਸੈਂਬਲੀ ਵਲੋਂ ਬੁੱਧਵਾਰ ਨੂੰ ਜਾਰੀ ਕੀਤੀ ਗਈ Fact Sheet ਵਿਚ ਕਿਹਾ ਗਿਆ ਹੈ ਕਿ Ford ਵਲੋਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਅਗਸਤ 2026 ਵਿਚ ਅਮਰੀਕਾ ਦੇ ਉਨ੍ਹਾਂ ਸੂਬਿਆਂ ਤੋਂ ਆਉਣ ਵਾਲੇ ਸਾਮਾਨ 'ਤੇ ਜਵਾਬੀ ਟੈਰਿਫ ਲਗਾਉਣ ਦੀ ਖਾਸ ਤੌਰ 'ਤੇ ਮੰਗ ਕੀਤੀ ਗਈ ਸੀ, ਜੋ ਮੌਜੂਦਾ ਸਮੇਂ ਟਰੰਪ ਪ੍ਰਸ਼ਾਸਨ ਦੇ ਸਿਆਸੀ ਸਮਰਥਨ ਦਾ ਮੁੱਖ ਗੜ੍ਹ ਹਨ।

ਇਸ ਤੋਂ ਇਲਾਵਾ ਅਮਰੀਕੀ ਦੂਤਾਵਾਸ ਨੇ ਓਨਟਾਰੀਓ ਸਰਕਾਰ ਵਲੋਂ ਪਿਛਲੇ ਸਾਲ ਅਮਰੀਕਾ ਵਿਚ ਚਲਾਈ ਗਈ ਐਂਟੀ ਟੈਰਿਫ ਐਡ ਨੂੰ ਵੀ ਆਪਣੀ ਫੈਕਟ ਸ਼ੀਟ ਵਿਚ ਸ਼ਾਮਲ ਕੀਤਾ ਹੈ ਅਤੇ ਸਾਰੇ ਕੈਨੇਡੀਅਨ ਨੂੰ ਅਮਰੀਕੀ ਚੋਣਾਂ ਨੂੰ ਪ੍ਰਭਾਵਿਤ ਕਰਨ ਤੋਂ ਗੁਰੇਜ਼ ਕਰਨ ਦੀ ਹਦਾਇਤ ਕੀਤੀ ਹੈ।

Latest news

u-s-may-remove-50-tariffs-on-some-canadian-agricultural-products
Punjabi

ਅਮਰੀਕਾ ਵੱਲੋਂ ਕੈਨੇਡੀਅਨ ਖੇਤੀਬਾੜੀ ਉਤਪਾਦਾਂ ’ਤੇ 50% ਟੈਰਿਫ ਹਟਾਉਣ ਦੀ ਤਿਆਰੀ

ਕੈਨੇਡਾ ਦੇ ਕੁਝ ਖੇਤੀਬਾੜੀ ਉਤਪਾਦਾਂ 'ਤੇ ਅਮਰੀਕਾ ਵਲੋਂ 50 ਫੀਸਦੀ ਟੈਰਿਫ ਹਟਾਇਆ ਜਾ ਸਕਦਾ ਹੈ। ਵਾਲ ਸਟ੍ਰੀਟਦੀ ਰਿਪੋਰਟ ਮੁਤਾਬਕ, ਮਿਡਟਰਮ ਚੋਣਾਂ ਵਿਚ Maine ਤੋਂ ਸੈਨੇਟਰ Susan Collins ਅਤੇ ਹੋਰ ਰਿਪਬਲਿਕਨ ਉਮੀਦਵਾਰਾਂ ਦੀ ਮਦਦ ਲਈ ਇਸ ਕਦਮ ਦਾ ਐਲਾਨ ਅੱਜ ਹੀ ਹੋ ਸਕਦਾ ਹੈ। ਇਸ ਵਿਚਕਾਰ Collins ਨੇ ਵੀ ਪੁਸ਼ਟੀ ਕੀਤੀ ਹੈ ਕਿ ਉਹਨਾਂ ਕਈ ਕੈਨੇਡੀਅਨ ਖੇਤੀਬਾੜੀ ਉਤਪਾਦਾਂ ਲਈ ਟੈਰਿਫ ਛੋਟ ਨੂੰ ਪੱਕਾ ਕਰ ਲਿਆ ਹੈ।
loblaw-cyberattack-may-have-exposed-data-of-nearly-2-million-canadians
Punjabi

ਲੌਬਲੌ ’ਤੇ ਸਾਈਬਰ ਹਮਲਾ, 20 ਲੱਖ ਕੈਨੇਡੀਅਨਾਂ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ

ਕੈਨੇਡਾ ਦੀ ਸੁਪਰਮਾਰਕੀਟ ਚੇਨ ਲੌਬਲੌ ਨੇ ਮਾਰਚ ਵਿਚ ਹੋਏ ਸਾਈਬਰ ਹਮਲੇ ਕਾਰਨ ਲਗਭਗ ਦੋ ਮਿਲੀਅਨ ਕੈਨੇਡੀਅਨ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਜਤਾਇਆ ਹੈ। ਕੰਪਨੀ ਨੇ ਪ੍ਰਭਾਵਿਤ ਗਾਹਕਾਂ ਨੂੰ ਸਿੱਧੇ ਤੌਰ 'ਤੇ ਨੋਟੀਫਿਕੇਸ਼ਨ ਭੇਜਣੇ ਸ਼ੁਰੂ ਕਰ ਦਿੱਤੇ ਹਨ, ਜਿਸ ਵਿਚ ਦੱਸਿਆ ਗਿਆ ਹੈ ਕਿ ਲੀਕ ਹੋਏ ਡੇਟਾ ਵਿਚ ਨਾਂ,ਈਮੇਲ,ਘਰ ਦਾ ਪਤਾ,ਜਨਮ ਤਾਰੀਖ਼,ਵਫ਼ਾਦਾਰੀ ਕਾਰਡ ਨੰਬਰ, ਖ਼ਾਸ ਖਰੀਦਦਾਰੀ ਆਰਡਰ ਦੇ ਵੇਰਵੇ ਅਤੇ ਪੇਮੈਂਟ ਕਾਰਡ ਦੀ ਅਧੂਰੀ ਜਾਣਕਾਰੀ ਸ਼ਾਮਲ ਹੋ ਸਕਦੀ ਹੈ।
bc-conservatives-target-david-ebys-vancouver-point-grey-riding
Punjabi

ਡੇਵਿਡ ਈਬੀ ਦੇ ਹਲਕੇ ’ਚ ਬੀ.ਸੀ. ਕੰਜ਼ਰਵੇਟਿਵਾਂ ਵੱਲੋਂ ਚੋਣ ਪ੍ਰਚਾਰ ਤੇਜ਼

ਬੀ.ਸੀ.ਕੰਜ਼ਰਵੇਟਿਵ ਵਲੋਂ ਅੱਜ ਡੇਵਿਡ ਈਬੀ ਦੇ ਹਲਕੇ ਵੈਨਕੂਵਰ-ਪੁਆਇੰਟ ਗ੍ਰੇਅ ਵਿਚ ਦਾਅ ਲਗਾਇਆ ਜਾ ਰਿਹਾ ਹੈ। ਹਾਲਾਂਕਿ, ਲੋਰਨ ਡੋਰਕਸਨ ਦੀ ਅੱਜ ਕੋਈ ਮੀਡੀਆ ਜਾਣਕਾਰੀ ਉਪਲੱਬਧ ਨਹੀਂ ਹੈ ਪਰ ਰਿਪੋਰਟਸ ਮੁਤਾਬਕ ਉਹ ਈਬੀ ਦੇ ਚੋਣ ਹਲਕੇ ਸਮੇਤ ਵੈਨਕੂਵਰ-ਕੁਇਲਚੇਨਾ ਅਤੇ ਵੈਨਕੂਵਰ-ਲੈਂਗਾਰਾ ਵਿਚ ਉਮੀਦਵਾਰਾਂ ਨਾਲ ਚੋਣ ਪ੍ਰਚਾਰ ਕਰ ਰਹੇ ਹਨ।
rahul-gandhi-likely-to-visit-punjab-ahead-of-assembly-elections
Punjabi

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੀ ਸੰਭਾਵਨਾ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਛੇਤੀ ਹੀ ਪੰਜਾਬ ਦਾ ਦੌਰਾ ਕਰਨਗੇ। ਰਾਹੁਲ ਗਾਂਧੀ ਦੇ ਇਸ ਪ੍ਰਸਤਾਵਿਤ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਰੂਪਰੇਖਾ ਉਲੀਕਣ ਲਈ ਕਾਂਗਰਸ ਪਾਰਟੀ ਦੇ ਆਲ ਇੰਡੀਆ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ 26 ਅਕਤੂਬਰ ਨੂੰ ਚੰਡੀਗੜ੍ਹ ਪਹੁੰਚਣਗੇ। ਆਪਣੇ ਇਸ ਇੱਕ ਦਿਨਾਂ ਅਹਿਮ ਦੌਰੇ ਦੌਰਾਨ ਕੇ.ਸੀ. ਵੇਣੂਗੋਪਾਲ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਨਾਲ ਉੱਚ-ਪੱਧਰੀ ਮੀਟਿੰਗਾਂ ਕਰਨਗੇ।
fire-causes-heavy-damage-to-two-storey-home-in-surreys-bridgeview-area
Punjabi

ਸਰੀ ਦੇ ਬ੍ਰਿਜਵਿਊ ਇਲਾਕੇ ’ਚ ਦੋ-ਮੰਜ਼ਿਲਾ ਘਰ ਨੂੰ ਲੱਗੀ ਅੱਗ, ਹੋਇਆ ਭਾਰੀ ਨੁਕਸਾਨ

ਸਰੀ ਦੇ ਬ੍ਰਿਜਵਿਊ ਇਲਾਕੇ ਵਿਚ ਵੀਰਵਾਰ ਰਾਤ ਇੱਕ ਦੋ-ਮੰਜ਼ਿਲਾ ਘਰ ਵਿਚ ਅੱਗ ਲੱਗ ਗਈ। ਫਾਇਰ ਫਾਇਟਰ ਡਿਪਮਾਰਟਮੈਂਟ ਮੁਤਾਬਕ, ਉਨ੍ਹਾਂ ਨੂੰ ਰਾਤ ਲਗਭਗ 11:00 ਵਜੇ ਓਲਡ ਯੈਲੋ ਰੋਡ ਨੇੜੇ Olsen Road ਦੇ 10900-ਬਲਾਕ ਵਿਚ ਸਥਿਤ ਇੱਕ ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link