12.04C Vancouver
ADS

Jan 29, 2025 7:34 PM - Connect Newsroom

ਡੱਗ ਫੋਰਡ ਨੇ ਓਨਟਾਰੀਓ ਵਿਧਾਨ ਸਭਾ ਚੋਣ ਮੁਹਿੰਮ ਵਿੱਚ ਟਰੰਪ ਦੇ ਟੈਰਿਫ ਨੂੰ ਬਣਾਇਆ ਨਿਸ਼ਾਨਾ

Share On
doug-ford-targets-trumps-tariffs-in-ontario-legislative-election-campaign
Ford told Ontarians that to confront Trump's threat, they need the strongest majority in Ontario's history.(Photo: The Canadian Press)

ਓਨਟਾਰੀਓ ਵਿਧਾਨ ਸਭਾ ਚੋਣਾਂ ਵਿਚ ਟਰੰਪ ਦੇ ਟੈਰਿਫ ਦਾ ਮੁੱਦਾ ਗੂੰਜਣ ਲੱਗਾ ਹੈ। ਸਾਬਕਾ ਪ੍ਰੀਮੀਅਰ ਅਤੇ ਓਨਟਾਰੀਓ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਡੱਗ ਫੋਰਡ ਨੇ ਅੱਜ ਵਿੰਡਸਰ ਵਿਚ ਆਪਣੀ ਪਹਿਲੀ ਹੀ ਰੈਲੀ ਵਿਚ ਟੈਰਿਫ ਨੂੰ ਮੁੱਦਾ ਬਣਾਇਆ ਅਤੇ ਟਰੰਪ ’ਤੇ ਨਿਸ਼ਾਨਾ ਵੀ ਸਾਧਿਆ ਹੈ।

ਇਸ ਦੇ ਨਾਲ ਹੀ ਉਨ੍ਹਾਂ ਓਨਟਾਰੀਓ ਵਾਸੀਆਂ ਨੂੰ ਕਿਹਾ ਕਿ ਟਰੰਪ ਦੀ ਧਮਕੀ ਨਾਲ ਨਜਿੱਠਣ ਲਈ ਉਨ੍ਹਾਂ ਨੂੰ ਓਨਟਾਰੀਓ ਦੇ ਇਤਿਹਾਸ ਵਿਚ ਸਭ ਤੋਂ ਮਜਬੂਤ ਬਹੁਮਤ ਦੀ ਲੋੜ ਹੈ ਅਤੇ ਕਿਹਾ ਕਿ ਤੁਸੀਂ ਜਿੰਨਾ ਵੱਡਾ ਫਤਵਾ ਮੈਨੂੰ ਦਿਓਗੇ, ਓਨੇ ਹੀ ਬਿਹਤਰ ਢੰਗ ਨਾਲ ਮੈਂ ਆਪਣੇ ਸੂਬੇ ਦੀ ਰੱਖਿਆ ਕਰ ਸਕਾਂਗਾ।

ਗੌਰਤਲਬ ਹੈ ਕਿ ਓਨਟਾਰੀਓ ਵਿਚ ਫੋਰਡ ਦੀ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਸਮੇਤ 4 ਪ੍ਰਮੁੱਖ ਪਾਰਟੀਆਂ ਚੋਣ ਮੈਦਾਨ ਵਿਚ ਹਨ, ਜਿਨ੍ਹਾਂ ਵਿਚ ਤਿੰਨ ਹੋਰ ਪਾਰਟੀਆਂ ਐਨਡੀਪੀ, ਲਿਬਰਲ ਅਤੇ ਗ੍ਰੀਨ ਹਨ, ਵਿਰੋਧੀ ਪਾਰਟੀਆਂ ਨੇ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਉਣ ਨੂੰ ਲੈ ਕੇ ਫੋਰਡ ’ਤੇ ਨਿਸ਼ਾਨਾ ਸਾਧਿਆ ਹੈ ਅਤੇ ਇਸ ਨੂੰ ਸੂਬੇ ਦੇ ਲੋਕਾਂ ਸਿਰ ਬੇਲੋੜਾ ਬੋਝ ਪਾਉਣਾ ਦੱਸਿਆ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link