14.8C Vancouver
ADS

Aug 26, 2024 4:52 PM - The Canadian Press

ਐਲਬਰਟਾ ਦੇ ਜੈਸਪਰ ਵਿਚ ਮੀਂਹ ਪੈਣ ਕਾਰਨ ਜੰਗਲੀ ਅੱਗ ਦੀ ਰਫ਼ਤਾਰ ਘਟੀ

Share On
downpour-in-jasper-national-park-slows-fires-but-comes-with-warning
In a daily update on the local wildfire situation, Parks Canada says parts of the national park received over 30 millimetres of rain on Friday night.(Photo: The Canadian Press)

ਐਲਬਰਟਾ ਦੇ ਜੈਸਪਰ ਵਿਚ ਮੀਂਹ ਪੈਣ ਕਾਰਨ ਜੰਗਲੀ ਅੱਗ ਦੀ ਰਫਤਾਰ ਕੁਝ ਹੌਲੀ ਹੋ ਗਈ ਹੈ ਪਰ ਅਜੇ ਵੀ ਇਹ ਬਲ ਰਹੀ ਹੈ। ਪਾਰਕਸ ਕੈਨੇਡਾ ਨੇ ਇਸ ਬਾਰੇ ਗੱਲ ਕਰਦਿਆਂ ਦੱਸਿਆ ਕਿ ਸ਼ੁੱਕਰਵਾਰ ਰਾਤ 30 ਮਿਲੀਮੀਟਰ ਮੀਂਹ ਪਿਆ, ਜਿਸ ਕਾਰਨ ਅੱਗ ਦੀ ਰਫਤਾਰ ਥੋੜ੍ਹੀ-ਬਹੁਤ ਘਟੀ ਹੈ। ਉਨ੍ਹਾਂ ਦੱਸਿਆ ਕਿ ਅੱਗ ਨਾਲ ਸੜੇ ਹੋਏ ਦਰੱਖਤਾਂ ਕੋਲੋਂ ਮੀਂਹ ਕਾਰਨ ਮਿੱਟੀ ਖਿਸਕ ਸਕਦੀ ਹੈ ਅਤੇ ਤੇਜ਼ ਹਵਾਵਾਂ ਨਾਲ ਇਹ ਡਿੱਗ ਸਕਦੇ ਹਨ। ਇਸ ਲਈ ਇੱਥੇ ਵਧੇਰੇ ਧਿਆਨ ਦੇਣ ਦੀ ਜ਼ਰੂਰਤ ਹੈ।

ਦੱਸ ਦਈਏ ਕਿ ਜੈਸਪਰ ਨੈਸ਼ਨਲ ਪਾਰਕ ਅਤੇ ਟਾਊਨ ਨੂੰ ਫਿਲਹਾਲ ਵਿਜ਼ਟਰਜ਼ ਲਈ ਬੰਦ ਰੱਖਿਆ ਗਿਆ ਹੈ ਜਦਕਿ ਹਾਈਵੇਅ 16 ਨੂੰ ਖੋਲ੍ਹ ਦਿੱਤਾ ਗਿਆ ਹੈ। ਪਿਛਲੇ ਹਫਤੇ ਆਈਸਫੀਲਡ ਪਾਰਕਵੇਅ ਨੂੰ ਵੀ ਖੋਲ੍ਹ ਦਿੱਤਾ ਗਿਆ ਹੈ। ਹੌਲੀ-ਹੌਲੀ ਜਨਜੀਵਨ ਮੁੜ ਲੀਹਾਂ ’ਤੇ ਆ ਰਿਹਾ ਹੈ।

ਪਾਰਕਸ ਕੈਨੇਡਾ ਦੇ ਔਫੀਸ਼ੀਅਲਜ਼ ਨੇ ਦੱਸਿਆ ਕਿ ਖਤਰਾ ਬਣੇ ਦਰੱਖਤਾਂ ਨਾਲ ਘਿਰਿਆ ਹਾਈਵੇਅ ਸਿਰਫ ਵਾਹਨ ਸਵਾਰਾਂ ਲਈ ਸੁਰੱਖਿਅਤ ਰੂਟ ਹੈ । ਸਾਈਕਲ ਚਲਾਉਣ ਵਾਲਿਆਂ ਜਾਂ ਸੈਰ ਕਰਨ ਵਾਲਿਆਂ ਲਈ ਸਿਰਫ ਟਾਊਨਸਾਈਟ ਅਤੇ ਪਿਰਾਮਿਡ ਲੇਕ ਰੋਡ ਹੀ ਸੁਰੱਖਿਅਤ ਹਨ। ਔਫੀਸ਼ੀਅਲਜ਼ ਨੇ ਜਾਣਕਾਰੀ ਦਿੱਤੀ ਕਿ ਹੁਣ ਉਹ ਰੋਜ਼ਾਨਾ ਦੀ ਨਹੀਂ ਸਗੋਂ ਹਫਤੇ ਦੀ ਅਪਡੇਟ ਹੀ ਸਾਂਝੀ ਕਰਨਗੇ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link