11.88C Vancouver
ADS

Feb 3, 2021 2:06 AM -

ਬੀ.ਸੀ. 'ਚ 800 ਲੋਕਾਂ ਨੂੰ ਕੋਵਿਡ-19 ਨਿਯਮਾਂ ਦੀ ਉਲੰਘਣਾ ਕਾਰਨ ਠੋਕੇ ਜੁਰਮਾਨੇ; ਅੱਜ 429 ਮਾਮਲੇ ਤੇ 8 ਮੌਤਾਂ ਹੋਈਆਂ ਰਿਪੋਰਟ

Share On
downward-covid-19-infections-in-b-c-will-help-with-faster-spreading-variants-dr-henry-429-covid-19-cases-and-8-deaths-reported
Dr. Bonnie Henry can be seen replying to questions during a news conference. (B.C. Government)

ਅੱਜ ਬੀ.ਸੀ. 'ਚ ਕੋਵਿਡ-19 ਦੇ 429 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।

ਦੁੱਖ ਦੀ ਗੱਲ ਸੀ ਕਿ 8 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 68,366 ਤੱਕ ਪਹੁੰਚ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,218 ਹੋ ਗਈ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 4,542 ਤੱਕ ਪਹੁੰਚ ਗਏ ਹਨ।

ਕੁੱਲ 294 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 82 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਸੂਬੇ ਦੇ 140,452 ਲੋਕਾਂ ਨੂੰ ਕੀਤਾ ਜਾ ਚੁੱਕਾ ਵੈਕਸੀਨੇਟ

ਹੁਣ ਤੱਕ ਬੀ.ਸੀ. 'ਚ ਕੋਵਿਡ-19 ਵੈਕਸੀਨ ਦੀਆਂ 140,452 ਖੁਰਾਕਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ।

ਸੋਮਵਾਰ ਤੱਕ ਦੇ ਅੰਕੜਿਆਂ ਅਨੁਸਾਰ ਬੀ.ਸੀ. ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਦਾ ਕਹਿਣਾ ਹੈ ਕਿ ਹੁਣ ਤੱਕ ਸੂਬੇ 'ਚ ਕੁੱਲ 156,250 ਵੈਕਸੀਨ ਖੁਰਾਕਾਂ ਡਿਲਿਵਰ ਹੋ ਚੁੱਕੀਆਂ ਹਨ।

ਇਸ ਤੋਂ ਪਹਿਲਾਂ ਡਾ. ਬੌਨੀ ਹੈਨਰੀ ਨੇ ਸੋਮਵਾਰ ਨੂੰ ਦੱਸਿਆ ਸੀ ਕਿ ਫਰਵਰੀ 'ਚ ਵੈਕਸੀਨ ਡਿਲੀਵਰੀ 'ਚ ਕੁਝ ਅੜਿੱਕਿਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਹਾਲਾਂਕਿ ਉਨ੍ਹਾਂ ਕਿਹਾ ਸੀ ਕਿ ਇਸੇ ਮਹੀਨੇ ਦੇ ਆਉਂਦੇ ਹਫ਼ਤਿਆਂ 'ਚ ਡਿਲੀਵਰੀ ਦੀ ਗਿਣਤੀ ਵਧਣ ਦੀ ਆਸ ਹੈ।

ਬੀ.ਸੀ. 'ਚ 800 ਲੋਕਾਂ ਨੂੰ ਠੋਕੇ ਜਾ ਚੁੱਕੇ ਜੁਰਮਾਨੇ

ਬੀ.ਸੀ. 'ਚ ਇੱਕ ਪਾਸੇ ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੂਬੇ 'ਚ ਕੋਵਿਡ-19 ਦੇ ਮਾਮਲਿਆਂ 'ਚ ਕੁਝ ਠੱਲ ਪੈਂਦੀ ਵਿਖਾਈ ਦੇ ਰਹੀ ਹੈ।

ਪਰ ਦੂਜੇ ਪਾਸੇ ਸੂਬੇ ਪਬਲਿਕ ਸੇਫਟੀ ਮੰਤਰੀ, ਮਾਈਕ ਫਾਰਨਵਰਥ ਦਾ ਕਹਿਣਾ ਹੈ ਕਿ ਕੁਝ ਲੋਕ ਅਜੇ ਵੀ ਆਪਣੇ ਸਵਾਰਥੀ ਕਾਰਨਾਂ ਦੇ ਚਲਦਿਆਂ ਸੁਰੱਖਿਆ ਨਿਯਮਾਂ ਦੀ ਪਾਲਣਾ ਨਹੀਂ ਕਰ ਰਹੇ।

ਉਨ੍ਹਾਂ ਦੱਸਿਆ ਕਿ ਬੀਤੇ ਸਾਲ 21 ਅਗਸਤ ਤੋਂ ਇਸ ਸਾਲ 29 ਜਨਵਰੀ ਵਿਚਾਲੇ ਸਿਹਤ ਸੁਰੱਖਿਆ ਨਿਯਮਾਂ ਦੀ ਉਲੰਘਣਾ ਦੇ ਚਲਦਿਆਂ 800 ਵਾਇਓਲੇਸ਼ਨ ਟਿਕਟ ਜਾਰੀ ਕੀਤੇ ਜਾ ਚੁੱਕੇ ਹਨ।

ਇਸ 'ਚ 141 ਟਿਕਟ ਅਜਿਹੇ ਸਨ, ਜਦ $2,300 ਦੇ ਜੁਰਮਾਨੇ ਲਗਾਏ ਗਏ।

637 ਲੋਕਾਂ ਨੂੰ $230 ਦੇ ਜੁਰਮਾਨੇ ਲਗਾਏ ਗਏ ਹਨ।

ਹਾਲਾਂਕਿ ਇੱਕ ਬਿਆਨ 'ਚ ਡਾ. ਬੌਨੀ ਹੈਨਰੀ ਅਤੇ ਐਡਰੀਅਨ ਡਿਕਸ ਦਾ ਕਹਿਣਾ ਹੈ ਕਿ ਸੂਬੇ ਦੇ ਲੋਕਾਂ ਦੀਆਂ ਕੋਸ਼ਿਸ਼ਾਂ ਕਾਰਨ ਕੋਵਿਡ-19 ਦੇ ਵਧਦੇ ਮਾਮਲੇ ਕੁਝ ਰੁਕਦੇ ਵਿਖਾਈ ਦੇ ਰਹੇ ਹਨ।

ਯਾਦ ਰਹੇ ਮੰਗਲਵਾਰ ਨੂੰ ਬੀ.ਸੀ. 'ਚ ਇੱਕ ਵਾਰ ਫਿਰ ਤੋਂ ਸਟੇਟ ਆਫ ਐਮਰਜੈਂਸੀ ਨੂੰ 2 ਹਫ਼ਤੇ ਲਈ ਵਧਾ ਦਿੱਤਾ ਗਿਆ ਹੈ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link