14.41C Vancouver
ADS

Jan 29, 2025 8:08 PM - The Canadian Press

ਭਾਰਤ ਵਿੱਚ ਵਿਸ਼ਾਲ ਮਹਾਂਕੁੰਭ ​​ਮੇਲੇ ਦੌਰਾਨ ਮਚੀ ਭਗਦੜ, ਦਰਜਨਾਂ ਲੋਕ ਜ਼ਖਮੀ

Share On
dozens-are-injured-in-a-stampede-at-the-massive-maha-kumbh-festival-in-india
The Maha Kumbh festival, held every 12 years, started on Jan. 13 and is the world’s largest religious gathering.(Photo: The Canadian Press)

ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿਚ ਚੱਲ ਰਹੇ ਮਹਾਂਕੁੰਭ ਮੇਲੇ ਦੌਰਾਨ ਮੰਗਲਵਾਰ ਦੇਰ ਰਾਤ ਇੱਕ ਘਾਟ 'ਤੇ ਭਗਦੜ ਮਚ ਗਈ,ਇਸ ਵਿਚ ਕਈ ਸ਼ਰਧਾਲੂਆਂ ਦੀ ਮੌਤ ਹੋ ਗਈ, ਜਦੋਂ ਕਿ ਦੋ ਦਰਜਨ ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਭਗਦੜ ਵਿਚ ਮਰਨ ਵਾਲਿਆਂ ਦੀ ਗਿਣਤੀ ਹੁਣ ਤੱਕ 35 ਤੋਂ 40 ਦੱਸੀ ਜਾਂਦੀ ਹੈ ਅਤੇ ਇਹ ਅੰਕੜਾ ਹੋਰ ਵੀ ਵਧ ਸਕਦਾ ਹੈ।

ਜਾਣਕਾਰੀ ਮੁਤਾਬਕ, ਭਗਦੜ ਉਸ ਸਮੇਂ ਹੋਈ ਜਦੋਂ ਲੋਕ ਸੰਗਮ ਕੰਢੇ ਮੌਨੀ ਮੱਸਿਆ 'ਤੇ ਇਸ਼ਨਾਨ ਕਰਨ ਦੀ ਉਡੀਕ ਕਰ ਰਹੇ ਸਨ। ਉੱਤਰ ਪ੍ਰਦੇਸ਼ ਦੇ ਸੂਚਨਾ ਵਿਭਾਗ ਅਨੁਸਾਰ, 28 ਜਨਵਰੀ ਤੱਕ ਤ੍ਰਿਵੇਣੀ ਵਿਚ 19.94 ਕਰੋੜ ਤੋਂ ਵੱਧ ਲੋਕ ਡੁੱਬਕੀ ਲਗਾ ਚੁੱਕੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਪੋਸਟ ਵਿਚ ਆਪਣੇ ਲੋਕਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ।

ਉਥੇ ਹੀ, ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਘਟਨਾ 'ਤੇ ਦੁਖ਼ ਜਤਾਉਂਦੇ ਹਾਦਸੇ ਦਾ ਕਾਰਨ ਵੀ. ਆਈ. ਪੀ. ਕਲਚਰ ਨੂੰ ਦੱਸਿਆ। ਉਨ੍ਹਾਂ ਕਿਹਾ ਕਿ ਆਮ ਸ਼ਰਧਾਲੂਆਂ ਦੀ ਬਜਾਏ ਪ੍ਰਸ਼ਾਸਨ ਵਲੋਂ ਵੀਆਈਪੀ ਮੂਵਮੈਂਟ 'ਤੇ ਧਿਆਨ ਦਿੱਤਾ ਜਾ ਰਿਹਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਵੀ. ਆਈ. ਪੀ. ਕਲਚਰ 'ਤੇ ਲਗਾਮ ਲੱਗਣੀ ਚਾਹੀਦੀ ਹੈ ਅਤੇ ਸਰਕਾਰ ਨੂੰ ਆਮ ਸ਼ਰਧਾਲੂਆਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਬਿਹਤਰ ਪ੍ਰਬੰਧ ਕਰਨੇ ਚਾਹੀਦੇ ਹਨ।

Latest news

rcmp-seek-publics-help-to-identify-suspect-in-attempted-abduction-of-9-year-old-girl
Punjabi

ਲੋਇਡਮਿੰਸਟਰ 'ਚ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, RCMP ਨੇ ਸ਼ੱਕੀ ਦਾ ਸਕੈਚ ਕੀਤਾ ਜਾਰੀ

ਲੋਇਡਮਿੰਸਟਰ ਵਿੱਚ ਮਾਊਂਟੀਜ਼ ਨੇ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਦੀ ਪਛਾਣ ਕਰਨ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਆਰ.ਸੀ.ਐਮ.ਪੀ. ਮੁਤਾਬਕ ਇਹ ਘਟਨਾ 14 ਅਗਸਤ ਨੂੰ ਵਾਪਰੀ ਸੀ। ਪੁਲਿਸ ਨੇ ਮਾਮਲੇ ਸਬੰਧੀ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਸ਼ੁੱਕਰਵਾਰ ਨੂੰ ਆਰ.ਸੀ.ਐਮ.ਪੀ. ਨੇ ਸ਼ੱਕੀ ਵਿਅਕਤੀ ਦਾ ਕੰਪੋਜ਼ਿਟ ਸਕੈਚ ਜਾਰੀ ਕੀਤਾ।
dripa-repeal-petition-approved-as-harman-bhangu-takes-aim-at-eby-government
Punjabi

ਹਰਮਨ ਭੰਗੂ ਨੇ ਈਬੀ ਸਰਕਾਰ ’ਤੇ ਸਾਧਿਆ ਨਿਸ਼ਾਨਾ, DRIPA ਖ਼ਿਲਾਫ਼ ਪਟੀਸ਼ਨ ਨੂੰ ਹਰੀ ਝੰਡੀ

ਬੀ.ਸੀ. ਦੀ ਵਿਰੋਧੀ ਧਿਰ ਦੇ ਵਿਧਾਇਕ ਹਰਮਨ ਭੰਗੂ ਨੇ ਇਲੈਕਸ਼ਨ ਡਿਪਾਰਟਮੈਂਟ ਵਲੋਂ Declaration on the Rights of Indigenous Peoples Act ਨੂੰ ਰੱਦ ਕਰਨ ਦੀ ਪਟੀਸ਼ਨ ਸ਼ੁਰੂ ਕਰਨ ਨੂੰ ਦਿੱਤੀ ਗਈ ਮਨਜ਼ੂਰੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੀਮੀਅਰ ਡੇਵਿਡ ਈਬੀ 'ਤੇ ਨਿਸ਼ਾਨਾ ਸਾਧਿਆ ਹੈ।
amid-u-s-trade-war-b-c-takes-major-steps-to-remove-internal-trade-barriers
Punjabi

ਅਮਰੀਕਾ ਨਾਲ ਟਰੇਡ ਵਾਰ ਵਿਚਕਾਰ ਬੀ.ਸੀ. ਨੇ ਅੰਦਰੂਨੀ ਵਪਾਰ ਰੁਕਾਵਟਾਂ ਹਟਾਉਣ ਲਈ ਚੁੱਕੇ ਵੱਡੇ ਕਦਮ

ਬੀ.ਸੀ. ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਨਿਸ਼ਚਿਤਤਾ ਦੇ ਦੌਰ ਵਿਚ ਅੰਦਰੂਨੀ ਵਾਪਰ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਸੂਬਿਆਂ ਵਿਚਕਾਰ ਕਈ ਮੁੱਦਿਆਂ 'ਤੇ ਸਹਿਮਤੀ ਬਣਨ ਦਾ ਐਲਾਨ ਕੀਤਾ ਹੈ। ਜੌਬਸ ਅਤੇ ਆਰਥਿਕ ਵਿਕਾਸ ਮਿਨਿਸਟਰ ਐਡਰੀਅਨ ਡਿਕਸ ਮੁਤਾਬਕ, ਵੀਰਵਾਰ ਨੂੰ ਫੈਡਰਲ, ਪ੍ਰੋਵਿੰਸ਼ੀਅਲ ਅਤੇ ਖੇਤਰੀ ਮੰਤਰੀ ਦੀ ਅੰਦਰੂਨੀ ਵਪਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕੈਨੇਡੀਅਨ ਮੁਕਤ ਵਪਾਰ ਸਮਝੌਤੇ ਵਿਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
shooting-in-abbotsford-three-suspects-arrested
Punjabi

ਐਬਟਸਫੋਰਡ ਵਿੱਚ ਹੋਈ ਸ਼ੂਟਿੰਗ, 3 ਸ਼ੱਕੀ ਗ੍ਰਿਫ਼ਤਾਰ

ਐਬਟਸਫੋਰਡ ਵਿਚ ਸ਼ੂਟਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸਵੇਰ ਕਰੀਬ 6:10 ਵਜੇ ਕਲੀਅਰਬਰੂਕ ਰੋਡ ਦੇ 2400 ਬਲਾਕ ਵਿਚ ਸਥਿਤ ਇੱਕ ਆਊਟਡੋਰ ਪਾਰਕਿੰਟ ਲੌਟ ਵਿਚ ਗੋਲੀਆਂ ਚੱਲੀਆਂ, ਜਿੱਥੇ ਔਫੀਸਰ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਅਤੇ ਪੀੜਤ ਦੋਵੇਂ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।
32-canadians-missing-after-nepal-tibet-border-floods
Punjabi

ਨੇਪਾਲ-ਤਿੱਬਤ ਹੜ੍ਹਾਂ ਮਗਰੋਂ 32 ਕੈਨੇਡੀਅਨ ਲਾਪਤਾ

ਕੈਨੇਡਾ ਸਰਕਾਰ ਨੇ ਨੇਪਾਲ-ਤਿੱਬਤ ਬਾਰਡਰ 'ਤੇ ਲਾਪਤਾ ਹੋਏ ਕੈਨੇਡੀਅਨਜ਼ ਦੀ ਗਿਣਤੀ 30 ਤੋਂ ਪਾਰ ਹੋਣ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਈ ਮੰਤਰੀ ਰਣਦੀਪ ਸਰਾਏ ਨੇ ਤਾਜ਼ਾ ਜਾਣਕਾਰੀ ਦਿੰਦਿਆ ਦੱਸਿਆ ਕਿ ਨੇਪਾਲ ਵਿਚ ਕੈਨੇਡਾ ਦੇ ਰਾਜਦੂਤ ਨੇ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਕੁੱਲ ਲਾਪਤਾ 1,924 ਲੋਕਾਂ ਵਿਚ 32 ਕੈਨੇਡੀਅਨ ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link