10.7C Vancouver
ADS

Dec 30, 2025 4:29 PM - Connect Newsroom - Jasmine Singh with files from The Canadian Press

ਰਿਆਨ ਵੈਡਿੰਗ ਦੀਆਂ ਪ੍ਰਾਪਰਟੀਆਂ ਤੋਂ 62 ਮਹਿੰਗੇ ਮੋਟਰਸਾਈਕਲ ਜ਼ਬਤ

Share On
dozens-of-luxury-motorcycles-tied-to-canadian-fugitive-ryan-wedding-seized-in-mexico-fbi-says
Luxury motorcycles seized in Mexico during raids targeting Ryan Wedding. (Photo: The Canadian Press)

ਕੈਨੇਡਾ ਦੇ ਸਾਬਕਾ ਓਲੰਪਿਕ ਸਨੋਬੋਰਡਰ ਤੋਂ ਡਰੱਗ ਸਰਗਨਾ ਬਣੇ ਰਿਆਨ ਵੈਡਿੰਗ ਖਿਲਾਫ ਐਫ.ਬੀ.ਆਈ. ਦੀ ਚੱਲ ਰਹੀ ਜਾਂਚ ਦੇ ਸਬੰਧ ਵਿਚ ਮੈਕਸੀਕਨ ਅਥਾਰਿਟੀ ਨੇ ਉਸ ਨਾਲ ਜੁੜੀਆਂ 4 ਪ੍ਰਾਪਰਟੀਆਂ 'ਤੇ ਛਾਪੇਮਾਰੀ ਕਰਕੇ 62 ਹਾਈ ਐਂਡ ਮੋਟਰਸਾਈਕਲ ਜ਼ਬਤ ਕੀਤੇ ਹਨ,ਜਿਨ੍ਹਾਂ ਦੀ ਕੁੱਲ ਕੀਮਤ ਲਗਭਗ $40 ਮਿਲੀਅਨ ਦੱਸੀ ਜਾ ਰਹੀ ਹੈ।

ਐਫ.ਬੀ.ਆਈ. ਨੇ ਮੋਟਰਸਾਈਕਲਾਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਹਨ। ਇਨ੍ਹਾਂ ਛਾਪਿਆਂ ਦੌਰਾਨ ਦੋ ਓਲੰਪਿਕ ਮੈਡਲ, ਕਲਾਕਾਰੀ, ਗੋਲਾ-ਬਾਰੂਦ ਅਤੇ ਮੈਥਾਮਫੇਟਾਮਾਈਨ ਸਮੇਤ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ ਹਨ। 44 ਸਾਲਾ ਵੈਡਿੰਗ ਇਸ ਸਮੇਂ ਐਫ.ਬੀ.ਆਈ. ਦੀ 10 ਸਭ ਤੋਂ ਮੋਸਟ ਵਾਂਟੇਡ ਅਪਰਾਧੀਆਂ ਦੀ ਸੂਚੀ ਵਿਚ ਸ਼ਾਮਲ ਹੈ। ਉਸ 'ਤੇ ਇੱਕ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਚਲਾਉਣ ਅਤੇ ਕਈ ਕਤਲ ਕਰਵਾਉਣ ਦੇ ਗੰਭੀਰ ਦੋਸ਼ ਹਨ।

ਅਮਰੀਕਾ ਸਰਕਾਰ ਨੇ ਉਸ ਦੀ ਗ੍ਰਿਫਤਾਰੀ ਲਈ $15 ਮਿਲੀਅਨ ਦਾ ਇਨਾਮ ਰੱਖਿਆ ਹੋਇਆ ਹੈ। ਰਿਆਨ ਵੈਡਿੰਗ 2002 ਦੀਆਂ ਸਾਲਟ ਲੇਕ ਵਿੰਟਰ ਓਲੰਪਿਕਸ ਵਿਚ ਕੈਨੇਡਾ ਵਲੋਂ ਮੁਕਾਬਲੇ ਵਿਚ ਸ਼ਾਮਲ ਹੋਇਆ ਸੀ। ਜਾਂਚਕਰਤਾਵਾਂ ਦਾ ਮੰਨਣਾ ਹੈ ਕਿ ਉਹ ਮੈਕਸੀਕੋ ਵਿਚ ਹੀ ਹੈ ਅਤੇ ਸਿਨਾਲੋਆ ਕਾਰਟੈਲ ਦੀ ਸੁਰੱਖਿਆ ਹੇਠ ਆਪਣਾ ਨਸ਼ਾ ਤਸਕਰੀ ਦਾ ਸਾਮਰਾਜ ਚਲਾ ਰਿਹਾ ਹੈ।

Latest news

could-your-name-b-chosen-for-a-potential-police-dog
Punjabi

ਪੁਲਿਸ 'ਤੇ ਮੀਡੀਆ ਨਾਲ ਸਰੀ 'ਚ ਆਰ.ਸੀ.ਐਮ.ਪੀ. ਹੈਡਕੁਆਟਰਸ 'ਚ ਪੱਪੀਜ਼ ਦੀ ਮਸਤੀ

ਆਮ ਤੌਰ 'ਤੇ ਪੁਲਿਸ ਨਾਲ ਮੀਡੀਆ ਦਾ ਰਾਬਤਾ ਕਿਸੇ ਗੰਭੀਰ ਘਟਨਾ ਆਦਿ ਸੰਬੰਧੀ ਹੁੰਦਾ ਹੈ।
former-vancouver-island-hockey-coach-sentenced-to-12-months-for-child-luring
Punjabi

ਵੈਨਕੂਵਰ ਆਈਲੈਂਡ ਦੇ ਸਾਬਕਾ ਹਾਕੀ ਕੋਚ ਨੂੰ ਬੱਚਿਆਂ ਨੂੰ ਲੁਭਾਉਣ ਦੇ ਦੋਸ਼ ਵਿੱਚ 12 ਮਹੀਨੇ ਦੀ ਸਜ਼ਾ

ਵੈਨਕੂਵਰ ਆਈਲੈਂਡ ਦੇ ਇੱਕ ਸਾਬਕਾ ਹਾਕੀ ਕੋਚ ਨੂੰ ਬੱਚਿਆਂ ਨੂੰ ਲੁਭਾਉਣ ਦੇ ਜੁਰਮ ਵਿਚ 12 ਮਹੀਨਿਆਂ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਇਹ ਕੋਚ ਬਾਅਦ ਵਿਚ ਵਿਕਟੋਰੀਆ ਪੁਲਿਸ ਵਿਚ ਜੇਲ੍ਹ ਗਾਰਡ ਵਜੋਂ ਸੇਵਾ ਨਿਭਾ ਰਿਹਾ ਸੀ। ਕੋਰਟ ਫੈਸਲੇ ਅਨੁਸਾਰ, ਫੋਸਟਰ ਚੈਡਵਿਕ ਮਾਰਟਿਨ 'ਤੇ ਇਹ ਦੋਸ਼ 2020 ਵਿਚ ਇੱਕ ਹੌਕੀ ਕੈਂਪ ਦੌਰਾਨ ਲੱਗੇ ਸਨ।
carney-appoints-blackrock-economist-glen-purves-as-deputy-minister-of-international-trade
Punjabi

ਪੀ.ਐਮ. ਕਾਰਨੀ ਵੱਲੋਂ ਗਲੇਨ ਪਰਵਸ ਨੂੰ ਡਿਪਟੀ ਮਨਿਸਟਰ ਔਫ ਇੰਟਰਨੈਸ਼ਨਲ ਟਰੇਡ ਕੀਤਾ ਗਿਆ ਨਿਯੁਕਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਦੇਸ਼ ਦੇ ਅੰਤਰਰਾਸ਼ਟਰੀ ਵਪਾਰ ਨੂੰ ਨਵੀਂ ਦਿਸ਼ਾ ਦੇਣ ਲਈ ਦੁਨੀਆ ਦੀ ਸਭ ਤੋਂ ਵੱਡੀ ਇਨਵੈਸਟਮੈਂਟ ਕੰਪਨੀ ਬਲੈਕ ਰੌਕ ਦੇ ਅਰਥਸ਼ਾਸਤਰੀ ਗਲੇਨ ਪਰਵਸ ਨੂੰ ਕੈਨੇਡਾ ਦੇ ਨਵੇਂ ਡਿਪਟੀ ਮਨਿਸਟਰ ਔਫ ਇੰਟਰਨੈਸ਼ਨਲ ਟਰੇਡ ਨਿਯੁਕਤ ਕੀਤਾ ਹੈ।
sri-lanka-recovers-87-bodies-after-u-s-submarine-sinks-iranian-warship-in-indian-ocean
Punjabi

ਅਮਰੀਕੀ ਪਣਡੁੱਬੀ ਵਲੋਂ ਸ੍ਰੀਲੰਕਾ ਕੋਲ ਈਰਾਨ ਦੇ ਜੰਗੀ ਬੇੜੇ ’ਤੇ ਹਮਲਾ, 87 ਮੌਤਾਂ

ਅਮਰੀਕਾ, ਇਜ਼ਰਾਇਲ ਅਤੇ ਈਰਾਨ ਵਿਚਾਲੇ ਚੱਲ ਰਹੀ ਜੰਗ ਦੇ ਪੰਜਵੇਂ ਦਿਨ ਸ੍ਰੀਲੰਕਾ ਦੇ ਸਮੁੰਦਰੀ ਤੱਟ ਕੋਲ ਹਿੰਦ ਮਹਾਸਾਗਰ ਵਿੱਚ ਇੱਕ ਈਰਾਨੀ ਜੰਗੀ ਜਹਾਜ਼ ਆਈ.ਆਰ.ਆਈ.ਐਸ. Dena 'ਤੇ ਪਣਡੁੱਬੀ ਰਾਹੀਂ ਹਮਲਾ ਕੀਤਾ ਗਿਆ। ਇਸ ਹਮਲੇ ਤੋਂ ਬਾਅਦ ਜਹਾਜ਼ ਸਮੁੰਦਰ ਵਿੱਚ ਡੁੱਬ ਗਿਆ।
edmonton-man-wanted-on-canada-wide-warrant-in-toronto-homicide
Punjabi

ਐਡਮਿੰਟਨ ਦਾ ਵਿਅਕਤੀ ਟੋਰੌਂਟੋ ਵਿਚ ਕਤਲ ਕੇਸ ਵਿਚ ਵਾਂਟੇਡ

ਸਰੀ ਪੁਲਿਸ ਸਰਵਿਸ ਨੇ ਟੋਰੌਂਟੋ ਪੁਲਿਸ ਵਲੋਂ ਇੱਕ ਭਾਰਤੀ ਨੌਜਵਾਨ ਦੇ ਕਤਲ ਦੇ ਮਾਮਲੇ ਵਿਚ ਵਾਂਟੇਡ ਸ਼ੱਕੀ ਦੀ ਭਾਲ ਸਬੰਧੀ ਪ੍ਰੈਸ ਰਿਲੀਜ਼ ਜਾਰੀ ਕੀਤੀ ਹੈ। ਟੋਰੌਂਟੋ ਪੁਲਿਸ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਬਰੈਂਪਟਨ ਦੇ 37 ਸਾਲਾ ਚੰਦਨ ਕੁਮਾਰ ਰਾਜਾ ਨੰਦਕੁਮਾਰ ਦੇ ਕਤਲ ਮਾਮਲੇ ਵਿਚ ਵਾਂਟੇਡ ਮੁਲਜ਼ਮ 19 ਸਾਲਾ ਯਸਾਯਾਹ ਥਾਮਸ ਬੈਜਰ ਹੋਰਨਾਂ ਸੂਬਿਆਂ ਵਿਚ ਲੁਕਿਆ ਹੋ ਸਕਦਾ ਹੈ। ਸ਼ੱਕੀ ਮੂਲ ਰੂਪ ਵਿਚ ਐਡਮਿੰਟਨ ਦਾ ਰਹਿਣ ਵਾਲਾ ਹੈ, ਜਿਸ ਖਿਲਾਫ ਕੈਨੇਡਾ ਭਰ ਵਿਚ ਵਾਰੰਟ ਜਾਰੀ ਕੀਤੇ ਗਏ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link