19.77C Vancouver
ADS

Dec 23, 2020 1:16 AM -

ਡਾ. ਬੌਨੀ ਹੈਨਰੀ ਨੇ ਲਵਾਇਆ ਕੋਵਿਡ-19 ਵੈਕਸੀਨ ਦਾ ਟੀਕਾ, ਅੱਜ ਬੀ.ਸੀ. 'ਚ ਕੋਵਿਡ-19 ਸੰਬੰਧੀ 12 ਮੌਤਾਂ ਹੋਈਆਂ ਰਿਪੋਰਟ

Share On
dr-bonnie-henry-receives-vaccine-12-more-covid-19-related-deaths-reported-in-b-c
Dr. Bonnie Henry, Provincial Health Officer also received her initial dose of the Pfizer COVID-19 vaccination, to demonstrate full confidence in the safety of the vaccine and show support for health care workers across BC. (Pic. B.C. Government)

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਨੇ ਫਾਈਜ਼ਰ ਦੀ ਕੋਵਿਡ-19 ਵੈਕਸੀਨ ਦੀ ਪਹਿਲੀ ਡੋਜ਼ ਹਾਸਿਲ ਕੀਤੀ ਹੈ।

ਮੰਗਲਵਾਰ ਨੂੰ ਵੈਨਕੂਵਰ ਆਈਲੈਂਡ 'ਤੇ ਡਾ. ਹੈਨਰੀ ਨੇ ਇਹ ਵੈਕਸੀਨ ਦਾ ਟੀਕਾ ਲਗਵਾਇਆ।

ਡਾ. ਬੌਨੀ ਹੈਨਰੀ ਆਈਲੈਂਡ ਹੈਲਥ ਰਿਜਨ ਦੇ ਹੈਲਥ ਕੇਅਰ ਵਰਕਰਾਂ ਨਾਲ ਮੌਜੂਦ ਸੀ, ਅਤੇ ਅੱਜ ਹੈਲਥ ਕੇਅਰ ਵਰਕਰਾਂ ਨੂੰ ਵੀ ਵੈਕਸੀਨ ਦੇ ਟੀਕੇ ਲਗਾਏ ਗਏ ਹਨ।

ਟੀਕਾ ਲਗਵਾਉਣ ਤੋਂ ਬਾਅਦ ਡਾ. ਬੌਨੀ ਹੈਨਰੀ ਨੇ ਕਿਹਾ, "ਮੈਂ ਬਿਲਕੁਲ ਵੀ ਦਰਦ ਮਹਿਸੂਸ ਨਹੀਂ ਕੀਤਾ। ਸ਼ਰੀਰਕ ਤੌਰ 'ਤੇ ਮੈਨੂੰ ਕੁਝ ਵੀ ਮਹਿਸੂਸ ਨਹੀਂ ਹੋਇਆ। ਪਰ ਮਾਨਸਿਕ ਤੌਰ 'ਤੇ ਇਹ ਬਹੁਤ ਜ਼ਰੂਰੀ ਹੈ ਅਤੇ ਮੈਨੂੰ ਇੱਥੇ ਸਾਰੀ ਟੀਮ 'ਤੇ ਮਾਣ ਹੈ।"

ਸਿਹਤ ਮੰਤਰੀ ਐਡਰੀਅਨ ਡਿਕਸ ਨੇ ਵੀ ਡਾ. ਬੌਨੀ ਹੈਨਰੀ ਦੀ ਵੈਕਸੀਨ ਹਾਸਿਲ ਕਰਦੀ ਹੋਇਆਂ ਦੀ ਤਸਵੀਰ, ਆਪਣੇ ਟਵਿਟਰ ਖਾਤੇ 'ਤੇ ਸਾਂਝੀ ਕੀਤੀ ਹੈ।

ਬੀ.ਸੀ. 'ਚ 444 ਮਾਮਲੇ ਤੇ 12 ਮੌਤਾਂ ਹੋਈਆਂ ਰਿਪੋਰਟ

ਅੱਜ ਬੀ.ਸੀ. 'ਚ ਕੋਵਿਡ-19 ਦੇ 444 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।

ਦੁੱਖ ਦੀ ਗੱਲ ਸੀ ਕਿ 12 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 47,510 ਤੱਕ ਪਹੁੰਚ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 777 ਹੋ ਗਈ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 9,481 ਤੱਕ ਪਹੁੰਚ ਗਏ ਹਨ।

ਕੁੱਲ 357 ਲੋਕ ਹਸਪਤਾਲ 'ਚ ਦਾਖਿਲ ਹਨ, ਤੇ ਇਸ 'ਚ 84 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link