20.08C Vancouver
ADS

Jan 5, 2021 2:43 AM -

ਡਾ. ਬੌਨੀ ਹੈਨਰੀ ਨੇ ਸਾਲ 2021 ਦੇ ਪਹਿਲੇ ਤਿੰਨ ਮਹੀਨਿਆਂ ਲਈ ਜਾਰੀ ਕੀਤਾ ਵੈਕਸੀਨੇਸ਼ਨ ਦਾ ਪਲੈਨ

Share On
dr-bonnie-henry-releases-covid-19-vaccination-plan-for-first-three-months-of-2021
File - Dr. Bonnie Henry can be seen replying to questions during a news conference. (B.C. Government)

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਦਾ ਕਹਿਣਾ ਹੈ ਕਿ ਆਉਂਦੇ ਹਫ਼ਤਿਆਂ 'ਚ ਇਮਿਊਨਾਈਜ਼ੇਸ਼ਨਸ ਨੂੰ ਵਧਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਹੈਲਥ ਕੈਨੇਡਾ ਵੱਲੋਂ ਵਧੇਰੇ ਵੈਕਸੀਨਸ ਨੂੰ ਮਨਜ਼ੂਰੀ ਮਿਲਣ ਦੇ ਨਾਲ-ਨਾਲ ਖੁਰਾਕਾਂ ਦਿੱਤੇ ਜਾਣ ਦੀ ਪ੍ਰੀਕਿਰਿਆ 'ਚ ਵੀ ਵਾਧਾ ਕੀਤਾ ਜਾ ਰਿਹਾ ਹੈ।

ਡਾ. ਬੌਨੀ ਹੈਨਰੀ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਟੀਚਾ ਫਰਵਰੀ ਦੇ ਅੰਤ ਤੱਕ 150,000 ਬੀ.ਸੀ. ਵਾਸੀਆਂ ਨੂੰ ਵੈਕਸੀਨੇਟ ਕਰਨ ਦਾ ਹੈ।

ਇਸ 'ਚ ਲੌਂਗ ਟਰਮ ਕੇਅਰ ਹੋਮਸ ਦੇ ਰੈਜੀਡੈਂਟ ਅਤੇ ਸਟਾਫ਼ ਤੋਂ ਇਲਾਵਾ ਫਰਸਟ ਨੇਸ਼ਨ ਭਾਈਚਾਰਿਆਂ ਨੂੰ ਤਰਜੀਹ ਦੇਣ ਦੀ ਜਾਣਕਾਰੀ ਦਿੱਤੀ ਗਈ ਹੈ।

ਇਸ ਪ੍ਰੀਕਿਰਿਆ 'ਚ ਆਮ ਲੋਕਾਂ 'ਚ 80 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀ ਵਾਰੀ ਅਗਲੀ ਹੋਵੇਗੀ।

ਇਸ ਤੋਂ ਬਾਅਦ 5-5 ਸਾਲ ਘਟਾ ਕੇ ਲੜੀਵਾਰ ਵੈਕਸੀਨ ਪ੍ਰਦਾਨ ਕਰਨਾ ਜਾਰੀ ਰੱਖਿਆ ਜਾਵੇਗਾ।

ਡਾ. ਹੈਨਰੀ ਨੇ ਦੱਸਿਆ ਕਿ ਸ਼ੈਲਟਰਸ 'ਚ ਰਹਿਣ ਵਾਲੇ ਫੈਮਲੀ ਡਾਕਟਰਾਂ ਸਮੇਤ ਹੋਰ ਹੈਲਥ ਕੇਅਰ ਵਰਕਰਾਂ ਨੂੰ ਵੈਕਸੀਨ ਪ੍ਰਦਾਨ ਕਰਨਾ ਵੀ ਤਰਜੀਹ ਦਾ ਮਸਲਾ ਹੈ।

ਬੀ.ਸੀ. 'ਚ 2,211 ਮਾਮਲੇ ਤੇ 45 ਮੌਤਾਂ ਹੋਈਆਂ ਰਿਪੋਰਟ

ਅੱਜ ਬੀ.ਸੀ. 'ਚ ਕੋਵਿਡ-19 ਦੇ 2,211 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।

ਦੁੱਖ ਦੀ ਗੱਲ ਸੀ ਕਿ 45 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 54,201 ਤੱਕ ਪਹੁੰਚ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 946 ਹੋ ਗਈ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 6,823 ਤੱਕ ਪਹੁੰਚ ਗਏ ਹਨ।

ਕੁੱਲ 351 ਲੋਕ ਹਸਪਤਾਲ 'ਚ ਦਾਖਿਲ ਹਨ, ਤੇ ਇਸ 'ਚ 76 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਯਾਦ ਰਹੇ ਅੱਜ ਰਿਪੋਰਟ ਹੋਏ ਮਾਮਲੇ ਬੀਤੇ 4 ਦਿਨ ਦਾ ਅੰਕੜਾ ਦਰਸ਼ਾਉਂਦੇ ਹਨ।

ਇਸ ਦੌਰਾਨ ਵੀਰਵਾਰ ਨੂੰ 565, ਸ਼ੁੱਕਰਵਾਰ ਨੂੰ 607, ਸ਼ਨੀਵਾਰ ਨੂੰ 500 ਅਤੇ ਐਤਵਾਰ ਨੂੰ 539 ਮਾਮਲੇ ਰਿਪੋਰਟ ਹੋਏ ਹਨ।

Latest news

stephen-harper-praises-carneys-trade-diversification-and-energy-policies
Punjabi

ਸਟੀਫਨ ਹਾਰਪਰ ਨੇ ਕਾਰਨੀ ਦੀ ਟਰੇਡ ਡਾਇਵਰਸੀਫਿਕੇਸ਼ਨ ਤੇ ਐਨਰਜੀ ਨੀਤੀਆਂ ਦੀ ਕੀਤੀ ਸ਼ਲਾਘਾ

ਕੈਨੇਡਾ ਦੇ ਸਾਬਕਾ ਕੰਜ਼ਰਵੇਟਿਵ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਨੇ ਟੋਰੌਂਟੋ ਵਿਖੇ ਸੰਪੰਨ ਹੋਏ ਦੋ-ਰੋਜ਼ਾ ਕੈਨੇਡਾ ਨਿਵੇਸ਼ ਸੰਮੇਲਨ ਦੇ ਸਮਾਪਤੀ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਵਪਾਰਕ ਵਿਭਿੰਨਤਾ ਨੀਤੀਆਂ ਦੀ ਸ਼ਲਾਘਾ ਕੀਤੀ। ਹਾਰਪਰ ਨੇ ਸਰਕਾਰ ਵੱਲੋਂ ਐਨਰਜੀ ਖੇਤਰ ਵਿਚ ਲਏ ਜਾ ਰਹੇ ਫੈਸਲਿਆਂ ਦਾ ਸਮਰਥਨ ਕੀਤਾ ਅਤੇ ਇਹ ਵੀ ਕਿਹਾ ਕਿ ਅਮਰੀਕਾ ਨਾਲ ਟ੍ਰੇਡ ਵਾਰਤਾ ਤੋਂ ਪਿੱਛੇ ਹਟਣ ਤੋਂ ਇਲਾਵਾ ਕੈਨੇਡਾ ਕੋਲ ਕੋਈ ਰਸਤਾ ਨਹੀਂ ਸੀ।
poilievre-leads-two-day-conservative-caucus-meeting-in-b-c
Punjabi

ਪੌਲੀਐਵ ਦੀ ਅਗਵਾਈ ’ਚ ਬੀ.ਸੀ. ’ਚ ਕੰਜ਼ਰਵੇਟਿਵ ਕਾਕਸ ਦੀ ਦੋ-ਰੋਜ਼ਾ ਮੀਟਿੰਗ ਸ਼ੁਰੂ

ਕੈਨੇਡਾ ਦੀ ਵਿਰੋਧੀ ਧਿਰ ਕੰਜ਼ਰਵੇਟਿਵ ਦੇ ਲੀਡਰ ਪੀਅਰ ਪੌਲੀਐਵ ਦੀ ਅਗਵਾਈ ਵਿਚ ਅੱਜ ਤੋਂ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਪੈਂਟਿਕਟਨ ਵਿਚ ਪਾਰਟੀ ਦੇ ਸੰਸਦੀ ਕਾਕਸ ਦੀ ਦੋ-ਰੋਜ਼ਾ ਮੀਟਿੰਗ ਸ਼ੁਰੂ ਹੋਈ ਹੈ। 21 ਸਤੰਬਰ ਤੋਂ ਚੱਲਣ ਵਾਲੇ ਪਾਰਲੀਮੈਂਟ ਸੈਸ਼ਨ ਤੋਂ ਪਹਿਲਾਂ ਬੁਲਾਈ ਗਈ ਇਸ ਮੀਟਿੰਗ ਵਿਚ ਪੌਲੀਐਵ ਵਲੋਂ ਆਪਣੇ ਸਾਂਸਦਾਂ ਨੂੰ ਇਕਜੁੱਟ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦੀ ਉਮੀਦ ਹੈ ਕਿਉਂਕਿ ਕੰਜ਼ਰਵੇਟਿਵ ਮੌਜੂਦਾ ਸਮੇ ਲਿਬਰਲਸ ਤੋਂ ਦੋਹਰੇ ਅੰਕਾਂ ਨਾਲ ਪਿੱਛੇ ਚੱਲ ਰਹੇ ਹਨ।
eu-opens-talks-for-canada-to-become-its-first-associate-member
Punjabi

EU ਨੇ ਕੈਨੇਡਾ ਨੂੰ ਪਹਿਲਾ ਸਹਿਯੋਗੀ ਮੈਂਬਰ ਬਣਾਉਣ ਲਈ ਗੱਲਬਾਤ ਦਾ ਖੋਲ੍ਹਿਆ ਰਾਹ

ਕੈਨੇਡਾ ਜਲਦ ਹੀ ਯੂਰਪੀ ਯੂਨੀਅਨ ਦਾ ਪਹਿਲਾ ਸਹਿਯੋਗੀ ਮੈਂਬਰ ਹੋਵੇਗਾ। ਈ.ਯੂ. ਦੀ ਪ੍ਰੈਜ਼ੀਡੈਂਟ ਨੇ ਬੁੱਧਵਾਰ ਨੂੰ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀ ਸੰਸਦ ਨੂੰ ਆਪਣੇ ਸਾਲਾਨਾ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਮੌਜੂਦਗੀ ਵਿਚ ਇਹ ਪ੍ਰਸਤਾਵ ਰੱਖਿਆ। Ursula von der Leyen ਨੇ ਕਿਹਾ ਕਿ ਅਸੀਂ ਕੈਨੇਡਾ ਨਾਲ ਆਪਣੇ ਰਿਸ਼ਤਿਆਂ ਨੂੰ ਯਕੀਨੀ ਤੌਰ 'ਤੇ ਸਭ ਤੋਂ ਉੱਚੇ ਪੱਧਰ 'ਤੇ ਲਿਜਾਣਾ ਚਾਹੁੰਦੇ ਹਾਂ।
carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link