13.46C Vancouver
ADS

Jun 11, 2021 1:32 AM -

ਬੀ.ਸੀ. 'ਚ ਕੋਵਿਡ-19 ਦੇ ਐਕਟਿਵ ਮਾਮਲੇ ਲਗਾਤਾਰ ਆ ਰਹੇ ਹੇਠਾਂ; ਅੱਜ 153 ਮਾਮਲੇ ਹੋਏ ਰਿਪੋਰਟ

Share On
dr-bonnie-henry-says-b-c-on-track-to-ease-more-restrictions-next-week
Provincial Health Officer, Dr. Bonnie Henry during a news conference in Victoria. (Photo - B.C. Govt.)

ਅੱਜ ਬੀ.ਸੀ. 'ਚ ਕੋਵਿਡ-19 ਦੇ 153 ਮਾਮਲੇ ਰਿਪੋਰਟ ਹੋਏ ਹਨ।

ਸੂਬੇ 'ਚ 4 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 145,996 ਤਕ ਪਹੁੰਚ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,729 ਹੋ ਚੁੱਕੀ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 1,910 ਤਕ ਪਹੁੰਚ ਗਈ ਹੈ।

ਕੁੱਲ 176 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 49 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਸੂਬੇ 'ਚ 3.8 ਮਿਲੀਅਨ ਤੋਂ ਵੱਧ ਵੈਕਸੀਨ ਖੁਰਾਕਾਂ ਹੋ ਚੁੱਕੀਆਂ ਪ੍ਰਦਾਨ

ਬੀ.ਸੀ. 'ਚ ਵੈਕਸੀਨ ਦੀਆਂ ਕੁੱਲ 3,823,103 ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।

ਵੈਕਸੀਨ ਦੀਆਂ ਖੁਰਾਕਾਂ 'ਚ ਫਾਈਜ਼ਰ, ਮੌਡਰਨਾ ਅਤੇ ਐਸਟ੍ਰਾਜ਼ੈਨਕਾ ਦੀਆਂ ਖੁਰਾਕਾਂ ਸ਼ਾਮਿਲ ਹਨ।

ਇਸ ਦੌਰਾਨ 443,562 ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।

Latest news

2-killed-in-horrific-crash-near-lytton-44-year-old-charged-a-year-later
Punjabi

ਲਿਟਨ ਨੇੜੇ ਭਿਆਨਕ ਸੜਕ ਹਾਦਸੇ ’ਚ 2 ਮੌਤਾਂ, 44 ਸਾਲਾ ਵਿਅਕਤੀ 'ਤੇ ਇੱਕ ਸਾਲ ਬਾਅਦ ਦੋਸ਼ ਤੈਅ

ਬੀ.ਸੀ.ਦੇ ਲਿਟਨ ਇਲਾਕੇ ਨੇੜੇ ਪਿਛਲੇ ਸਾਲ ਹਾਈਵੇ-1 'ਤੇ ਹੋਏ ਇੱਕ ਸੜਕ ਹਾਦਸੇ, ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਸੀ, ਉਸ ਦੇ ਸਬੰਧ ਵਿਚ ਪੁਲਿਸ ਨੇ ਇੱਕ 44 ਸਾਲਾ ਵਿਅਕਤੀ ਖ਼ਿਲਾਫ਼ ਅਧਿਕਾਰਤ ਤੌਰ 'ਤੇ ਮਾਮਲਾ ਦਰਜ ਕਰ ਲਿਆ ਹੈ। ਵਿਲੀਅਮਜ਼ ਲੇਕ ਦੇ ਰਹਿਣ ਵਾਲੇ Joel Chenier 'ਤੇ ਬੀਸੀ ਮੋਟਰ ਵਹੀਕਲ ਐਕਟ ਤਹਿਤ ਬਿਨਾਂ ਸਾਵਧਾਨੀ ਅਤੇ ਬਿਨਾਂ ਧਿਆਨ ਦੇ ਗੱਡੀ ਚਲਾਉਣ ਦਾ ਚਾਰਜ ਲਗਾਇਆ ਗਿਆ ਹੈ।
why-was-the-us-deal-rejected-poilievre-demands-answers-from-carney-government
Punjabi

'US ਡੀਲ ਕਿਉਂ ਠੁਕਰਾਈ? ਪੌਲੀਐਵ ਨੇ ਕਾਰਨੀ ਸਰਕਾਰ ਤੋਂ ਮੰਗਿਆ ਜਵਾਬ'

ਕੈਨੇਡਾ ਦੀ ਮੁੱਖ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਅਤੇ ਡਿਪਟੀ ਲੀਡਰ ਮੇਲਿਸਾ ਲੈਂਟਸਮੈਨ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਦਬਾਅ ਵਧਾਉਂਦਿਆ ਅਮਰੀਕਾ ਨਾਲ ਰੱਦ ਹੋਈ ਡੀਲ ਦੇ ਦਸਤਾਵੇਜ਼ ਨੂੰ ਜਨਤਕ ਕਰਨ ਦੀ ਮੰਗ ਕੀਤੀ ਹੈ। ਪੌਲੀਐਵ ਇਹ ਮੰਗ ਲਗਾਤਾਰ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਕੈਨੇਡੀਅਨਜ਼ ਗੈਰ-ਕਾਨੂੰਨੀ ਅਮਰੀਕੀ ਟੈਰਿਫਸ ਦੇ ਖਿਲਾਫ ਆਪਣੇ ਦੇਸ਼ ਦੇ ਕਰਮਚਾਰੀਆਂ ਅਤੇ ਉਦਯੋਗਾਂ ਦੇ ਹਿੱਤਾਂ ਲਈ ਇੱਕਜੁੱਟ ਹਨ ਪਰ ਇਸ ਏਕਤਾ ਲਈ Transparency ਜ਼ਰੂਰੀ ਹੈ।
ebola-claims-more-than-2-700-lives-in-congo-who-issues-warning
Punjabi

ਇਬੋਲਾ ਨੇ ਕਾਂਗੋ ’ਚ ਲਈਆਂ 2,700 ਤੋਂ ਵੱਧ ਜਾਨਾਂ, WHO ਨੇ ਦਿੱਤੀ ਚੇਤਾਵਨੀ

ਯੂਗਾਂਡਾ ਵਿੱਚ ਇਬੋਲਾ ਦਾ ਪ੍ਰਕੋਪ ਖ਼ਤਮ ਹੋ ਗਿਆ ਹੈ, ਪਰ ਇਸ ਦੇ ਗੁਆਂਢੀ ਦੇਸ਼ ਕਾਂਗੋ ਵਿੱਚ ਇਹ ਹਾਲੇ ਕਾਬੂ ਵਿੱਚ ਨਹੀਂ ਆਇਆ। ਵਿਸ਼ਵ ਸਿਹਤ ਸੰਗਠਨ (WHO) ਦੇ ਇੱਕ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਯੂਗਾਂਡਾ ਸਰਕਾਰ ਨੇ 28 ਜੁਲਾਈ ਨੂੰ ਦੇਸ਼ ਨੂੰ ਇਬੋਲਾ ਮੁਕਤ ਐਲਾਨਿਆ ਸੀ। ਉੱਥੇ ਇਸ ਬਿਮਾਰੀ ਦੇ 20 ਮਾਮਲੇ ਸਾਹਮਣੇ ਆਏ ਅਤੇ 2 ਲੋਕਾਂ ਦੀ ਮੌਤ ਹੋਈ।
15-newborn-babies-killed-in-fire-at-islamabad-hospital-nursery
Punjabi

ਇਸਲਾਮਾਬਾਦ ਦੇ ਹਸਪਤਾਲ ’ਚ ਲੱਗੀ ਭਿਆਨਕ ਅੱਗ, 15 ਨਵਜੰਮੇ ਬੱਚਿਆਂ ਦੀ ਮੌਤ

ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਦੇ ਇੱਕ ਹਸਪਤਾਲ ਵਿੱਚ ਬੁੱਧਵਾਰ ਨੂੰ ਅੱਗ ਲੱਗਣ ਕਾਰਨ 15 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਹ ਘਟਨਾ ਪਾਕਿਸਤਾਨ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੇ ਗਾਇਨੀਕੋਲੋਜੀ ਵਾਰਡ ਦੀ ਨਰਸਰੀ ਵਿੱਚ ਵਾਪਰੀ। ਹਸਪਤਾਲ ਦੇ ਅਧਿਕਾਰੀਆਂ ਅਨੁਸਾਰ,ਹਾਦਸੇ ਸਮੇਂ ਨਰਸਰੀ ਵਿੱਚ 16 ਨਵਜੰਮੇ ਬੱਚੇ ਮੌਜੂਦ ਸਨ। ਉਨ੍ਹਾਂ ਵਿੱਚੋਂ ਸਿਰਫ਼ ਇੱਕ ਨੂੰ ਬਚਾਇਆ ਗਿਆ।
16-year-old-arrested-after-threats-to-shoot-students-at-northern-alberta-school
Punjabi

ਉੱਤਰੀ ਐਲਬਰਟਾ ’ਚ ਸਕੂਲ ਦੇ ਵਿਦਿਆਰਥੀਆਂ ਨੂੰ ਗੋਲੀ ਮਾਰਨ ਦੀ ਧਮਕੀ, 16 ਸਾਲਾ ਨੌਜਵਾਨ ਗ੍ਰਿਫ਼ਤਾਰ

ਉੱਤਰੀ ਐਲਬਰਟਾ ਵਿੱਚ ਇੱਕ 16 ਸਾਲਾ ਨੌਜਵਾਨ ਨੂੰ ਸਕੂਲ ਦੇ ਵਿਦਿਆਰਥੀਆਂ ਨੂੰ ਗੋਲੀ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਧਮਕੀ ਨਵੇਂ ਸਕੂਲੀ ਸਾਲ ਦੀ ਸ਼ੁਰੂਆਤ ਤੋਂ ਕੁਝ ਦਿਨ ਪਹਿਲਾਂ ਦਿੱਤੀ ਗਈ ਸੀ। ਆਰ.ਸੀ.ਐਮ.ਪੀ. ਦੇ ਅਧਿਕਾਰੀਆਂ ਨੇ ਦੱਸਿਆ ਕਿ ਮੈਨਿੰਗ ਵਿੱਚ ਇੱਕ ਵਿਦਿਆਰਥੀ ਵੱਲੋਂ ਸਕੂਲ ਦੇ ਪਹਿਲੇ ਦਿਨ ਹੋਰ ਵਿਦਿਆਰਥੀਆਂ ਨੂੰ ਗੋਲੀ ਮਾਰਨ ਦੀ ਧਮਕੀ ਦੇਣ ਦੀ ਰਿਪੋਰਟ ਮਿਲੀ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link