9.33C Vancouver
ADS

Jan 12, 2022 12:04 AM - The Canadian Press

ਬੀ.ਸੀ. 'ਚ ਕੋਵਿਡ-19 ਦੀ ਤਾਜ਼ਾ ਵੇਵ ਕਈ ਹਫਤਿਆਂ ਤੱਕ ਰਹਿ ਸਕਦੀ ਜਾਰੀ, ਡਾ. ਹੈਨਰੀ ਨੇ ਕਿਹਾ ਵਪਾਰਾਂ ਲਈ ਲਾਗੂ ਪਬੰਦੀਆਂ ਫਿਲਹਾਲ ਰਹਿ ਸਕਦੀਆਂ ਜਾਰੀ

Share On
dr-bonnie-henry-says-b-c-s-latest-wave-of-covid-19-to-drag-on-for-weeks
B.C's provincial health officer, Dr. Bonnie Henry during a press conference in Victoria. (Photo - B.C. Govt.)

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਨੇ ਸੂਬੇ 'ਚ ਓਮੀਕਰੌਨ ਵੇਰੀਐਂਟ ਦੇ ਫੈਲਾਅ ਅਤੇ ਵੈਕਸੀਨੇਸ਼ਨਸ ਦੇ ਅਸਰ ਨੂੰ ਲੈਕੇ ਗੱਲਬਾਤ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਜਿਹੜੇ ਲੋਕ ਵੈਕਸੀਨ ਹਾਸਿਲ ਕਰ ਚੁੱਕੇ ਹਨ, ਉਹ ਵੀ ਕੋਵਿਡ-19 ਦੇ ਓਮੀਕਰੌਨ ਵੇਰੀਐਂਟ ਤੋਂ ਪ੍ਰਭਾਵਿਤ ਹੋ ਰਹੇ ਹਨ।

ਡਾ. ਹੈਨਰੀ ਨੇ ਕਿਹਾ ਕਿ ਚੰਗੀ ਖਬਰ ਇਹ ਹੈ ਕਿ ਵੈਕਸੀਨਸ ਇਸ ਵੇਰੀਐਂਟ ਵਿਰੁੱਧ ਵੀ ਪ੍ਰਭਾਵਸ਼ਾਲੀ ਸਾਬਿਤ ਹੋ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਜਿਹੜੇ ਵੈਕਸੀਨੇਟਿਡ ਲੋਕ ਇਸ ਵੇਰੀਐਂਟ ਦੀ ਚਪੇਟ 'ਚ ਆ ਰਹੇ ਹਨ, ਉਨ੍ਹਾਂ ਨੂੰ ਵਾਇਰਸ ਸੰਬੰਧੀ ਲੱਛਣ ਤਾਂ ਸਥਾਪਿਤ ਹੋ ਰਹੇ ਹਨ, ਪਰ ਇਹ ਅਜਿਹੇ ਨਹੀਂ ਹਨ ਕਿ ਲੋਕਾਂ ਨੂੰ ਹਸਪਤਾਲ ਜਾਂ ਆਈ.ਸੀ.ਯੂ. 'ਚ ਦਾਖਿਲ ਹੋਣਾ ਪਵੇ।

ਡਾ. ਬੌਨੀ ਹੈਨਰੀ ਨੇ ਆਖਿਆ ਕਿ ਵੈਕਸੀਨ ਦੀ ਬੂਸਟਰ ਖੁਰਾਕ ਨਾਲ ਬਿਮਾਰ ਹੋਣ ਜਾਂ ਵਧੇਰੇ ਲੱਛਣ ਸਥਾਪਿਤ ਹੋਣ ਤੋਂ ਹੋਰ ਵੀ ਬਚਾਅ ਕੀਤਾ ਜਾ ਸਕਦਾ ਹੈ।

ਹਾਲਾਂਕਿ ਉਨ੍ਹਾਂ ਮੰਨਿਆ ਕਿ ਓਮੀਕਰੌਨ ਵੇਰੀਐਂਟ ਕਾਰਨ ਵਾਇਰਸ ਤੋਂ ਪ੍ਰਭਾਵਿਤ ਹੋਣ ਦੇ ਖਤਰੇ 'ਚ ਵਾਧਾ ਹੋਇਆ ਹੈ।

ਡਾ. ਹੈਨਰੀ ਨੇ ਕਿਹਾ ਕਿ ਓਮੀਕਰੌਨ ਵੇਰੀਐਂਟ ਤੋਂ ਅਨਵੈਕਸੀਨੇਟਿਡ ਲੋਕਾਂ ਦੇ ਵਧੇਰੇ ਪ੍ਰਭਾਵਿਤ ਹੋਣ ਦਾ ਖਤਰਾ ਹੈ।

ਉਨ੍ਹਾਂ ਇਹ ਵੀ ਕਿਹਾ ਕਿ 20 ਤੋਂ 30 ਸਾਲ ਦਰਮਿਆਨ ਦੇ 3 ਲੋਕ ਅਤੇ 30 ਤੋਂ 40 ਸਾਲ ਦਰਮਿਆਨ ਦੇ ਇੱਕ ਵਿਅਕਤੀ ਨੂੰ ਕੋਵਿਡ-19 ਕਾਰਨ ਹਸਪਤਾਲ 'ਚ ਦਾਖਿਲ ਕੀਤਾ ਗਿਆ ਹੈ ਅਤੇ ਇਹ ਸਾਰੇ ਅਨਵੈਕਸੀਨੇਟਿਡ ਦੱਸੇ ਗਏ ਹਨ।

ਬੀ.ਸੀ. 'ਚ ਵਪਾਰਾਂ ਲਈ ਜਾਰੀ ਪਬੰਦੀਆਂ ਦੇ ਹੋਰ ਸਮਾਂ ਜਾਰੀ ਰਹਿਣ ਦੀ ਸੰਭਾਵਨਾ

ਡਾ. ਬੌਨੀ ਹੈਨਰੀ ਨੇ ਆਖਿਆ ਹੈ ਕਿ ਸੂਬੇ ਦੇ ਵਿੱਚ ਟ੍ਰੀਟਮੈਂਟ ਫੈਸਿਲਟੀਆਂ 'ਚ ਵੀ ਵਾਧਾ ਹੋ ਰਿਹਾ ਹੈ ਅਤੇ ਇਸ ਸੰਬੰਧੀ ਮਹੀਨੇ ਦੇ ਅੰਤ ਤਕ ਸਥਿਤੀ ਸਪਸ਼ਟ ਕੀਤੀ ਜਾ ਸਕੇਗੀ।

ਉਨ੍ਹਾਂ ਇਹ ਵੀ ਕਿਹਾ ਕਿ ਹੈਲਥ ਕੈਨੇਡਾ ਵੱਲੋਂ ਐਂਟੀ-ਵਾਇਰਲ ਮੇਡਿਕੇਸ਼ਨਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੈਕਸਲੋਵਿਡ ਜਿਹੀ ਮੇਡਿਕੇਸ਼ਨ ਨੂੰ ਮਨਜ਼ੂਰੀ ਮਿਲਣ ਦੇ ਆਸਾਰ ਹਨ।

ਉਨ੍ਹਾਂ ਕਿਹਾ ਕਿ ਅਜਿਹੀ ਮੈਡੀਕੇਸ਼ਨ ਨਾਲ ਵਾਇਰਸ ਪੀੜਤਾਂ ਦੇ ਹਸਪਤਾਲ 'ਚ ਦਾਖਿਲ ਹੋਣ ਤੋਂ ਹੋਰ ਬਚਾਅ ਹੋ ਸਕੇਗਾ।

ਹਾਲਾਂਕਿ ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਸੂਬੇ 'ਚ ਜਾਰੀ ਪਬੰਦੀਆਂ ਦੇ ਜਾਰੀ ਰਹਿਣ ਦੀ ਸੰਭਾਵਨਾ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਇਸੇ ਹਫ਼ਤੇ ਦੇ ਅੰਤ ਤਕ ਮਾਡਲਿੰਗ ਡਾਟਾ ਦੇ ਅੰਕੜੇ ਵੀ ਸਾਂਝੇ ਕੀਤੇ ਜਾਣਗੇ।

ਹਾਲਾਂਕਿ ਡਾ. ਬੌਨੀ ਹੈਨਰੀ ਨੇ ਕਿਹਾ ਕਿ ਇਸ ਵੇਰੀਐਂਟ ਕਾਰਨ ਹੈਲਥ ਕੇਅਰ ਸਿਸਟਮ 'ਤੇ ਆਉਂਦੇ ਦਿਨਾਂ 'ਚ ਕਿਸ ਕਿਸਮ ਦਾ ਦਬਾਅ ਬਣ ਸਕਦਾ ਹੈ, ਇਹ ਫਿਲਹਾਲ ਸਪਸ਼ਟ ਨਹੀਂ ਹੈ।

Latest news

carney-to-visit-saudi-arabia-next-week-as-rights-concerns-draw-renewed-attention
Punjabi

ਪ੍ਰਧਾਨ ਮੰਤਰੀ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੌਰੇ 'ਤੇ, ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਵਧਿਆ ਧਿਆਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੇ ਸ਼ਾਸਕ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਇੱਕ ਅਹਿਮ ਮੁਲਾਕਾਤ ਕਰਨ ਜਾ ਰਹੇ ਹਨ, ਜਿਸ ਨੂੰ ਲੈ ਕੇ ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਇੱਕ ਨਵਾਂ ਸਿਆਸੀ ਦਬਾਅ ਵੀ ਸ਼ੁਰੂ ਹੋ ਗਿਆ ਹੈ। ਪਿਛਲੇ 26 ਸਾਲਾਂ ਵਿਚ ਕਿਸੇ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਸਾਊਦੀ ਫੇਰੀ ਹੋਣ ਵਾਲੀ ਹੈ,ਜਿਸ ਦਾ ਮਕਸਦ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ।
b-c-nurses-begin-targeted-job-action-refuse-non-nursing-duties-and-non-essential-overtime
Punjabi

ਬੀ.ਸੀ. ਨਰਸਾਂ ਨੇ ਹੜਤਾਲ ਵਜੋਂ ਗੈਰ-ਨਰਸਿੰਗ ਕੰਮਾਂ ਅਤੇ ਓਵਰਟਾਈਮ ਕੀਤਾ ਬੰਦ

ਬੀ.ਸੀ. ਨਰਸਾਂ ਵੱਲੋਂ ਵੀਰਵਾਰ ਤੋਂ ਗੈਰ-ਨਰਸਿੰਗ ਕੰਮਾਂ ਅਤੇ ਗੈਰ-ਜ਼ਰੂਰੀ ਓਵਰਟਾਈਮ 'ਤੇ ਮੁਕੰਮਲ ਪਾਬੰਦੀ ਲਗਾ ਕੇ ਟਾਰਗੇਟਿਡ ਜੌਬ ਐਕਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਕਾਰਨ ਸੂਬਾ ਸਰਕਾਰ ਅਤੇ ਹੈਲਥ ਕੇਅਰ ਸੈਕਟਰ ਵਿਚਕਾਰ ਵਿਵਾਦ ਸ਼ੁਰੂ ਹੋ ਗਿਆ ਹੈ। ਯੂਨੀਅਨ ਨੇ ਸਾਫ਼ ਕੀਤਾ ਹੈ ਕਿ ਇਹ ਕਦਮ ਸਰਕਾਰ ਨੂੰ ਇੱਕ ਸਾਰਥਕ ਅਤੇ ਠੋਸ ਸਮਝੌਤੇ ਦੀ ਪੇਸ਼ਕਸ਼ ਦੇ ਨਾਲ ਗੱਲਬਾਤ ਦੀ ਮੇਜ਼ 'ਤੇ ਵਾਪਸ ਲਿਆਉਣ ਲਈ ਚੁੱਕਿਆ ਗਿਆ ਹੈ ਤਾਂ ਜੋ ਨਰਸਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ।
langley-rcmp-investigating-suspected-assault-that-left-75-year-old-man-critically-injured
Punjabi

ਲੈਂਗਲੀ 'ਚ 75 ਸਾਲਾ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੇ ਮਾਮਲੇ ਦੀ RCMP ਵੱਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਦੇ ਡਾਊਨਟਾਊਨ ਇਲਾਕੇ ਵਿਚ ਕੈਨੇਡਾ ਡੇਅ ਦੀ ਰਾਤ ਨੂੰ 75 ਸਾਲਾ ਬਜ਼ੁਰਗ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜੋ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਜ਼ੇਰੇ ਇਲਾਜ ਹਨ।
bus-crash-in-southwestern-pakistan-kills-40-officials-say
Punjabi

ਪਾਕਿਸਤਾਨ ਦੇ ਦੱਖਣ-ਪੱਛਮੀ ਖੇਤਰ ਵਿੱਚ ਬੱਸ ਖੱਡ ਵਿੱਚ ਡਿੱਗੀ, 40 ਲੋਕਾਂ ਦੀ ਮੌਤ

ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਕਵੇਟਾ ਤੋਂ ਪੇਸ਼ਾਵਰ ਜਾ ਰਹੀ ਇੱਕ ਯਾਤਰੀ ਬੱਸ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਦੀ ਸਰਹੱਦ ਦੇ ਨੇੜੇ ਦਾਨਾ ਸਰ ਖੇਤਰ ਵਿੱਚ ਕੰਟਰੋਲ ਗੁਆ ਬੈਠੀ ਅਤੇ ਇੱਕ ਡੂੰਘੀ, ਪਥਰੀਲੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 8 ਹੋਰ ਜ਼ਖਮੀ ਹੋ ਗਏ।
rescue-efforts-continue-in-kyiv-after-deadly-russian-missile-and-drone-attack
Punjabi

ਕੀਵ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ ਮਗਰੋਂ ਬਚਾਅ ਕਾਰਜ ਜਾਰੀ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਰੂਸ ਵੱਲੋਂ ਕੀਤੇ ਗਏ ਮਿਜ਼ਾਈਲ ਅਤੇ ਡਰੋਨ ਹਮਲੇ ਤੋਂ ਇੱਕ ਦਿਨ ਬਾਅਦ ਬਚਾਅ ਟੀਮਾਂ ਮਲਬੇ ਹੇਠਾਂ ਬਚੇ ਲੋਕਾਂ ਦੀ ਭਾਲ ਵਿੱਚ ਲੱਗੀਆਂ ਹੋਈਆਂ ਹਨ। ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਸੋਗ ਦਿਵਸ ਮਨਾਇਆ ਗਿਆ ਅਤੇ ਸਰਕਾਰੀ ਇਮਾਰਤਾਂ 'ਤੇ ਝੰਡੇ ਅੱਧੇ ਝੁਕਾਏ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link