12.67C Vancouver
ADS

Feb 17, 2021 1:31 AM -

ਬੀ.ਸੀ. ਕੋਵਿਡ-19 ਵੇਰੀਐਂਟਸ ਦੇ 60 ਮਾਮਲੇ ਹੋ ਚੁੱਕੇ ਰਿਪੋਰਟ; ਕੋਵਿਡ-19 ਮਾਮਲਿਆਂ ਦੇ ਸੱਤ ਦਿਨਾਂ ਦੀ ਔਸਤ 'ਚ ਹੋ ਰਿਹਾ ਵਾਧਾ: ਡਾ. ਬੌਨੀ ਹੈਨਰੀ

Share On
dr-bonnie-henry-says-the-seven-day-average-of-cases-in-b-c-is-creeping-up
The provincial health officer of B.C. Dr. Bonnie Henry during a news conference. Victoria, B.C. (B.C. Government)

ਅੱਜ ਬੀ.ਸੀ. 'ਚ ਕੋਵਿਡ-19 ਦੇ 1,533 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।

ਦੁੱਖ ਦੀ ਗੱਲ ਸੀ ਕਿ 26 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 74,283 ਤੱਕ ਪਹੁੰਚ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,314 ਗਈ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 4,189 ਤੱਕ ਪਹੁੰਚ ਗਏ ਹਨ।

ਕੁੱਲ 231 ਲੋਕ ਹਸਪਤਾਲ 'ਚ ਦਾਖਿਲ ਹਨ, ਤੇ ਇਸ 'ਚ 74ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਯਾਦ ਰਹੇ ਇਹ ਅੰਕੜੇ ਬੀਤੇ 96 ਘੰਟੇ ਦੇ ਹਨ, ਜਿਸ ਦੌਰਾਨ ਸ਼ੁੱਕਰਵਾਰ ਨੂੰ 428, ਸ਼ਨੀਵਾਰ ਨੂੰ 465 ਅਤੇ ਐਤਵਾਰ ਨੂੰ 343 ਮਾਮਲੇ ਰਿਪੋਰਟ ਹੋਏ ਹਨ।

ਬੀ.ਸੀ. 'ਚ ਕੋਵਿਡ-19 ਵੇਰੀਐਂਟਸ ਦੇ 40 ਮਾਮਲੇ ਹੋ ਚੁੱਕੇ ਰਿਪੋਰਟ

ਬੀ.ਸੀ. 'ਚ ਹੁਣ ਤਕ ਕੋਵਿਡ-19 ਵੈਕਸੀਨ ਦੀਆਂ 171,755 ਖੁਰਾਕਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ।

ਡਾ. ਹੈਨਰੀ ਨੇ ਦੱਸਿਆ ਕਿ ਹੁਣ ਤੱਕ ਪ੍ਰਦਾਨ ਕੀਤੀਆਂ ਗਈਆਂ ਖੁਰਾਕਾਂ 'ਚ 22,914 ਲੋਕ ਅਜਿਹੇ ਹਨ ਜਿੰਨਾ ਨੂੰ ਵੈਕਸੀਨ ਦੀ ਦੂਜੀ ਖੁਰਾਕ ਵੀ ਪ੍ਰਦਾਨ ਕੀਤੀ ਜਾ ਚੁੱਕੀ ਹੈ।

ਇਸ ਤੋਂ ਇਲਾਵਾ ਬੀ.ਸੀ. 'ਚ ਕੋਵਿਡ-19 ਦੇ ਨਵੇਂ ਵੇਰੀਐਂਟ ਦੇ 60 ਮਾਮਲੇ ਰਿਪੋਰਟ ਹੋ ਚੁੱਕੇ ਹਨ।

ਇਸ 'ਚ 40 ਮਾਮਲੇ ਯੂ.ਕੇ. ਵੇਰੀਐਂਟ ਦੇ ਹਨ, ਜਦਕਿ 19 ਮਾਮਲੇ ਦੱਖਣੀ ਅਫਰੀਕਾ ਵੇਰੀਐਂਟ ਨਾਲ ਸੰਬੰਧਤ ਹਨ।

ਇਸ ਤੋਂ ਇਲਾਵਾ ਇੱਕ ਮਾਮਲਾ ਨਾਈਜੀਰੀਆ ਦੇ ਕੋਵਿਡ-19 ਵੇਰੀਐਂਟ ਦਾ ਦੱਸਿਆ ਗਿਆ ਹੈ।

Latest news

canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
delta-election-one-delta-school-board-candidate-suraj-uppal-withdraws-candidacy
Punjabi

ਡੈਲਟਾ ਚੋਣਾਂ: ਵਨ ਡੈਲਟਾ ਦੇ ਸਕੂਲ ਬੋਰਡ ਉਮੀਦਵਾਰ ਸੂਰਜ ਉੱਪਲ ਨੇ ਵਾਪਸ ਲਈ ਉਮੀਦਵਾਰੀ

ਡੈਲਟਾ ਮਿਊਂਸੀਪਲ ਚੋਣਾਂ ਵਿਚ ਵਨ ਡੈਲਟਾ ਪਾਰਟੀ ਦੇ ਸਕੂਲ ਬੋਰਡ ਉਮੀਦਵਾਰ ਸੂਰਜ ਉੱਪਲ ਨੇ ਆਪਣੀ ਉਮੀਦਵਾਰੀ ਵਾਪਸ ਲੈ ਲਈ ਹੈ। ਉੱਪਲ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਈ ਵਾਰ ਅੱਗੇ ਵਧਣ ਲਈ ਪਿੱਛੇ ਹਟਣਾ ਹੀ ਸਭ ਤੋਂ ਵਧੀਆ ਰਸਤਾ ਹੁੰਦਾ ਹੈ, ਇਸ ਲਈ ਉਹ ਸਕੂਲ ਟਰੱਸਟੀ ਦੀ ਦੌੜ ਵਿਚੋਂ ਬਾਹਰ ਹੋ ਰਹੇ ਹਨ।
ottawa-alberta-pledge-to-build-1-460-affordable-houses
Punjabi

ਐਲਬਰਟਾ ਅਤੇ ਫੈਡਰਲ ਸਰਕਾਰ ਮਿਲ ਕੇ ਬਣਾਉਣਗੇ 1,460 ਕਿਫਾਇਤੀ ਘਰ

ਐਲਬਰਟਾ ਅਤੇ ਫੈਡਰਲ ਸਰਕਾਰ ਨੇ ਰਲ ਕੇ ਸੂਬੇ ਭਰ ਵਿੱਚ ਘੱਟੋ-ਘੱਟ 1,460 ਕਿਫਾਇਤੀ ਰਿਹਾਇਸ਼ੀ ਯੂਨਿਟ ਬਣਾਉਣ ਦਾ ਅਹਿਮ ਵਾਅਦਾ ਕੀਤਾ ਹੈ। ਇਸ ਪ੍ਰੋਜੈਕਟ ਤਹਿਤ ਫੈਡਰਲ ਸਰਕਾਰ ਆਪਣੀ ਨਵੀਂ ਏਜੰਸੀ ਬਿਲਡ ਕੈਨੇਡਾ ਹੋਮ ਰਾਹੀਂ 220 ਮਿਲੀਅਨ ਡਾਲਰ ਦਾ ਯੋਗਦਾਨ ਪਾਵੇਗੀ, ਜਦਕਿ ਐਲਬਰਟਾ ਸਰਕਾਰ ਵੱਲੋਂ 165 ਮਿਲੀਅਨ ਡਾਲਰ ਖਰਚ ਕੀਤੇ ਜਾਣਗੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link