20.17C Vancouver
ADS

Jun 16, 2020 12:33 AM -

ਡਾ. ਬੌਨੀ ਹੈਨਰੀ ਨੇ ਕਿਹਾ 'ਸ਼ਾਇਦ' ਇਸ ਹਫ਼ਤੇ ਪਬੰਦੀਆਂ 'ਚ ਹੋ ਸਕਦਾ ਹੋਰ ਘਾਟਾ, ਕੋਵਿਡ-19 ਦੇ 36 ਮਾਮਲੇ ਹੋਏ ਰਿਪੋਰਟ

Share On
dr-henry-says-maybe-less-restrictions-this-week-reports-36-covid-19-cases
(File) -  British Columbia's public health officer, Dr. Bonnie Henry giving her views during a press conference. - B.C. government

ਸੋਮਵਾਰ ਨੂੰ ਬੀ.ਸੀ. 'ਚ ਕੋਰੋਨਾ ਵਾਇਰਸ ਦੇ 36 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।

ਹਾਲਾਂਕਿ ਰਾਹਤ ਦੀ ਖਬਰ ਰਹੀ ਕਿ, ਕਿਸੇ ਵਾਇਰਸ ਪੀੜਤ ਦੇ ਦਮ ਤੋੜਨ ਤੋਂ ਬਚਾਅ ਰਿਹਾ ਹੈ।

ਇਹ ਮਾਮਲੇ ਸ਼ੁੱਕਰਵਾਰ ਤੋਂ ਸੋਮਵਾਰ ਵਿਚਾਲੇ ਦੇ 72 ਘੰਟਿਆਂ ਦੇ ਦਰਮਿਆਨ ਦੇ ਹਨ।

ਸ਼ਨੀਵਾਰ ਨੂੰ 14, ਐਤਵਾਰ ਨੂੰ 16 ਅਤੇ ਸੋਮਵਾਰ ਨੂੰ 6 ਮਾਮਲੇ ਸਾਹਮਣੇ ਆਏ ਦੱਸੇ ਗਏ ਹਨ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 2,745 ਹੋ ਗਈ ਹੈ।

ਅੱਜ ਦੀਆਂ ਜਾਣਕਾਰੀਆਂ ਇੱਕ ਪ੍ਰੈਸ ਬ੍ਰੀਫਿੰਗ ਜ਼ਰੀਏ ਜਾਰੀ ਕੀਤੀਆਂ ਗਈਆਂ ਹਨ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਜਾਣਕਾਰੀ ਦਿੱਤੀ ਕਿ ਸੂਬੇ ਦੇ ਕਿਸੇ ਹੋਰ ਵਾਇਰਸ ਪੀੜਤ ਦੀ ਮੌਤ ਨਹੀਂ ਹੋਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 168 ਹੈ।

ਸੂਬੇ ਦੇ 13 ਲੋਕ ਹਸਪਤਾਲ 'ਚ ਦਾਖਿਲ ਹਨ, ਜਿੰਨਾ ਵਿੱਚ 5 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਡਾ. ਬੌਨੀ ਹੈਨਰੀ ਦਾ ਕਹਿਣਾ ਹੈ ਕਿ ਕੋਵਿਡ-19 ਸੰਬੰਧੀ ਪਬੰਦੀਆਂ ਨੂੰ ਹਟਾਉਣ ਦਾ ਇਹ ਮਤਲਬ ਨਾ ਸਮਝਿਆ ਜਾਵੇ ਕਿ ਇਸ ਦੇ ਵਿੱਚ 50 ਤੋਂ ਵੱਧ ਲੋਕਾਂ ਦੇ ਇਕੱਠ ਦੀ ਇਜਾਜ਼ਤ ਹੋਵੇਗੀ।

ਉਨ੍ਹਾਂ ਕਿਹਾ ਅਜੇ ਇਹ ਨਹੀਂ ਹੋਣ ਵਾਲਾ।

ਹਾਲਾਂਕਿ ਰੈਸਟੂਰੈਂਟ, ਹੇਅਰ ਸਲੂਨ, ਡੈਂਟਿਸਟ ਅਤੇ ਫਿਜ਼ੀਓਥੈਰੇਪੀ ਜਿਹੀਆਂ ਸੇਵਾਵਾਂ ਨੂੰ ਮਈ 'ਚ ਹੀ ਖੋਲ ਦਿੱਤਾ ਗਿਆ ਸੀ।

ਸੂਬੇ 'ਚ ਸਕੂਲਾਂ ਨੂੰ ਜੂਨ ਦੀ ਸ਼ੁਰੂਆਤ ਤੋਂ ਖੋਲ ਦਿੱਤਾ ਗਿਆ ਹੈ, ਹਾਲਾਂਕਿ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ ਘੱਟ ਰੱਖੀ ਗਈ ਹੈ।

ਪਬੰਦੀਆਂ ਘਟਾਉਣ ਅਤੇ ਹੋਰ ਥਾਵਾਂ ਨੂੰ ਖੋਲ੍ਹਣ ਦੇ ਅਗਲੇ ਫੇਜ਼ 'ਚ ਫਿਲਮ ਥੀਏਟਰ, ਸਪਾਜ਼, ਹੋਰ ਪਾਰਕ ਅਤੇ ਯਾਤਰਾ ਸੰਬੰਧੀ ਥਾਵਾਂ ਸ਼ਾਮਿਲ ਹੋਣਗੀਆਂ।

Latest news

langley-rcmp-investigating-serious-crash-one-person-in-critical-condition
Punjabi

ਲੈਂਗਲੀ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਪੁਲਿਸ ਮੁਤਾਬਕ, ਐਲਡਰਗਰੋਵ ਵਿਚ ਬੁੱਧਵਾਰ ਸਵੇਰੇ ਇੱਕ ਗੰਭੀਰ ਸੜਕ ਹਾਦਸਾ ਵਾਪਰਿਆ ਹੈ। ਆਰ.ਸੀ.ਐਮ.ਪੀ. ਅਨੁਸਾਰ, ਸਵੇਰੇ ਕਰੀਬ 8:10 ਵਜੇ ਕ੍ਰੈਸ਼ ਦੀ ਇਹ ਘਟਨਾ ਹਾਈਵੇ 13 'ਤੇ ਹੋਈ। ਸਾਰਜੈਂਟ ਜ਼ਾਈਨਲ ਸ਼ਾਰੂਮ ਨੇ ਦੱਸਿਆ ਕਿ ਇਸ ਹਾਦਸੇ ਵਿਚ ਇੱਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਇਆ, ਜਿਸ ਦੀ ਹਾਲਤ ਹਸਪਤਾਲ ਵਿਚ ਬੇਹੱਦ ਨਾਜ਼ੁਕ ਅਤੇ ਜਾਨਲੇਵਾ ਦੱਸੀ ਜਾ ਰਹੀ ਹੈ।
coquihalla-highway-reopens-after-trailer-fire-sparked-roadside-wildfire
Punjabi

ਕੋਕੀਹਾਲਾ ਹਾਈਵੇਅ ਜੰਗਲੀ ਅੱਗ ਮਗਰੋਂ ਕਈ ਘੰਟੇ ਬੰਦ ਰਹਿਣ ਮਗਰੋਂ ਮੁੜ ਖੁੱਲ੍ਹਾ

ਬੀ.ਸੀ. ਦੇ ਲੋਅਰ ਮੇਨਲੈਂਡ ਨੂੰ ਇੰਟੀਰੀਅਰ ਨਾਲ ਜੋੜਨ ਵਾਲਾ ਕੋਕੀਹਾਲਾ ਹਾਈਵੇਅ ਕਈ ਘੰਟੇ ਬੰਦ ਰਹਿਣ ਮਗਰੋਂ ਮੰਗਲਵਾਰ ਸ਼ਾਮ ਟ੍ਰੈਫਿਕ ਲਈ ਮੁੜ ਖੁੱਲ੍ਹਾ ਹੈ। ਹੋਪ ਅਤੇ ਮੈਰਿਟ ਵਿਚਕਾਰ ਇਹ ਹਾਈਵੇਅ ਸੋਮਵਾਰ ਰਾਤ ਇੱਕ ਸੈਮੀ-ਟ੍ਰੇਲਰ ਨੂੰ ਅੱਗ ਲੱਗਣ ਕਾਰਨ ਲਗਭਗ ਪੂਰਾ ਦਿਨ ਬੰਦ ਰਿਹਾ ਸੀ ਅਤੇ ਸੜਕ 'ਤੇ ਫੈਲੇ ਜ਼ਹਿਰੀਲੇ ਪਦਾਰਥ ਨੂੰ ਹਟਾਉਣ ਲਈ ਇਹ ਦੂਜੇ ਦਿਨ ਵੀ ਪ੍ਰਭਾਵਿਤ ਰਿਹਾ।
faa-reports-near-miss-between-air-canada-and-republic-airways-flights-at-jfk
Punjabi

ਏਅਰ ਕੈਨੇਡਾ ਅਤੇ ਅਮੈਰੀਕਨ ਏਅਰਲਾਈਨਜ਼ ਦੇ ਜਹਾਜ਼ ਵਿਚਕਾਰ ਕਰੀਬੀ ਟੱਕਰ ਤੋਂ ਬਚਾਅ

ਏਅਰ ਕੈਨੇਡਾ ਅਤੇ ਅਮੈਰੀਕਨ ਏਅਰਲਾਈਨਜ਼ ਦੇ ਜਹਾਜ਼ ਵਿਚਕਾਰ ਸੋਮਵਾਰ ਦੁਪਹਿਰ ਨਿਊਯਾਰਕ ਦੇ ਜੌਨ ਐੱਫ. ਕੈਨੇਡੀ ਇੰਟਰਨੈਸ਼ਨਲ ਏਅਰਪੋਰਟ 'ਤੇ ਵੱਡਾ ਹਾਦਸਾ ਹੋਣੋਂ ਵਾਲ-ਵਾਲ ਬਚਿਆ ਹੈ। ਅਮਰੀਕੀ ਸੰਘੀ ਹਵਾਬਾਜ਼ੀ ਪ੍ਰਸ਼ਾਸਨ ਮੁਤਾਬਕ, ਏਅਰ ਕੈਨੇਡਾ ਦਾ ਇੱਕ ਜਹਾਜ਼ ਅਤੇ ਰਿਪਬਲਿਕ ਏਅਰਵੇਜ਼ ਦੀ ਇੱਕ ਉਡਾਣ ਆਪਸ ਵਿਚ ਟਕਰਾਉਣ ਦੇ ਬਿਲਕੁਲ ਕਰੀਬ ਪਹੁੰਚ ਗਏ ਸਨ।
surrey-police-investigate-overnight-shooting-at-residence-possible-extortion-link
Punjabi

ਸਰੀ ਵਿੱਚ ਰਿਹਾਇਸ਼ੀ ਘਰ 'ਤੇ ਅੱਧੀ ਰਾਤ ਹੋਈ ਗੋਲੀਬਾਰੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਕਿੰਗ ਜਾਰਜ ਬੁਲੇਵਾਰਡ ਅਤੇ 88 ਐਵੇਨਿਊ ਨੇੜੇ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਨੇ ਇਸ ਦੇ ਐਕਸਟੋਸ਼ਨ ਨਾਲ ਸਬੰਧਤ ਹੋਣ ਦਾ ਖ਼ਦਸ਼ਾ ਜਤਾਇਆ ਹੈ।
new-trial-ordered-in-alberta-homicide-case-after-appeal-court-overturns-murder-conviction
Punjabi

ਐਲਬਰਟਾ 'ਚ ਕਤਲ ਦੇ ਦੋਸ਼ੀ ਦੀ ਸਜ਼ਾ ਉਲਟਾਉਣ ਦੀ ਤਿਆਰੀ 'ਚ ਅਪੀਲ ਅਦਾਲਤ

ਐਲਬਰਟਾ ਵਿਚ ਆਪਣੀ ਪਾਰਟਨਰ ਦਾ ਕਤਲ ਕਰਨ ਵਾਲੇ ਵਿਅਕਤੀ ਦੀ ਉਮਰ ਕੈਦ ਦੀ ਸਜ਼ਾ ਨੂੰ ਬਦਲਣ ਲਈ ਸੂਬੇ ਦੀ ਅਪੀਲ ਅਦਾਲਤ ਨੇ ਇਸ ਦਾ ਟ੍ਰਾਇਲ ਮੁੜ ਸ਼ੁਰੂ ਕਰਾਉਣ ਦਾ ਹੁਕਮ ਦਿੱਤਾ ਹੈ। ਰਿਆਨ ਐਪਲਗਾਰਥ ਨੇ 2020 ਵਿਚ ਆਪਣੀ 26 ਸਾਲਾ ਕਾਮਨ-ਲਾਅ ਪਾਰਟਨਰ ਚੈਂਟੇਲ ਫਾਇਰਿੰਗਸਟੋਨੀ ਦਾ ਕਤਲ ਕਰ ਦਿੱਤਾ ਸੀ ਅਤੇ ਉਸ ਨੂੰ 2023 ਵਿਚ ਸੈਕਿੰਡ ਡਿਗਰੀ ਮਰਡਰ ਦਾ ਦੋਸ਼ੀ ਠਹਿਰਾਇਆ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link