11.9C Vancouver
ADS

Nov 16, 2022 10:39 PM - The Canadian Press

ਬੀ.ਸੀ. 'ਚ ਮਾਸਕ ਪਹਿਨਣਾ ਨਹੀਂ ਬਣਾਇਆ ਜਾ ਰਿਹਾ ਮੈਂਡੇਟੋਰੀ; ਸਿਹਤ ਅਧਿਕਾਰੀਆਂ ਨੇ ਬੂਸਟਰ ਖੁਰਾਕਾਂ ਤੇ ਫਲੂ ਸ਼ਾਟ ਹਾਸਿਲ ਕਰਨ ਦੀ ਦਿੱਤੀ ਸਲਾਹ

Share On
dr-henry-says-no-need-for-the-heavy-hand-of-a-mask-mandate-as-respiratory-illnesses-climb-in-many-areas-of-b-c
Provincial health officer, Dr. Bonnie Henry, says there is no need for the ``heavy hand'' of a mask mandate as respiratory illnesses climb in many areas of BC. (Photo - BC Govt.)

ਅੱਜ ਬੀ.ਸੀ. ਦੇ ਸਿਹਤ ਅਧਿਕਾਰੀਆਂ ਨੇ ਸੂਬੇ 'ਚ ਕੋਵਿਡ-19 ਸਮੇਤ ਹੋਰ ਰੈਸਪੀਰੇਟੋਰੀ ਬਿਮਾਰੀਆਂ ਸੰਬੰਧੀ ਅਪਡੇਟ ਸਾਂਝੀ ਕੀਤੀ ਹੈ।

ਸਿਹਤ ਮੰਤਰੀ ਐਡਰੀਅਨ ਡਿਕਸ ਅਤੇ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ ਡਾ. ਬੌਨੀ ਹੈਨਰੀ ਨੇ ਸੂਬੇ ਦੇ ਲੋਕਾਂ ਤੋਂ ਮੰਗ ਕੀਤੀ ਹੈ ਕਿ ਕੋਵਿਡ-19 ਵੈਕਸੀਨ ਅਤੇ ਫਲੂ ਸ਼ਾਟ ਹਾਸਿਲ ਕੀਤੇ ਜਾਣ ਅਤੇ ਮਾਸਕ ਪਹਿਨੇ ਜਾਣ।

ਇਸ ਦੇ ਨਾਲ ਹੀ ਸੂਬਾ ਵਾਸੀਆਂ ਨੂੰ ਬਿਮਾਰ ਮਹਿਸੂਸ ਕਰਨ ਮੌਕੇ ਘਰ ਰਹਿਣ ਦੀ ਅਪੀਲ ਕੀਤੀ ਗਈ ਹੈ।

ਐਡਰੀਅਨ ਡਿਕਸ ਨੇ ਕਿਹਾ ਕਿ ਬਾਕੀ ਸਾਵਧਾਨੀਆਂ ਵਰਤਦੇ ਹੋਏ ਲਗਾਤਾਰ ਹੱਥ ਧੋਣ ਦੀ ਪ੍ਰੀਕਿਰਿਆ ਵੀ ਜਾਰੀ ਰੱਖੀ ਜਾਵੇ।

ਡਾ. ਬੌਨੀ ਹੈਨਰੀ ਨੇ ਕਿਹਾ ਕਿ ਹਾਲ ਦੀ ਘੜੀ ਜਿਹੜੇ 3 ਮੁੱਖ ਵਾਇਰਸ ਸੰਬੰਧੀ ਧਿਆਨ ਰੱਖਣ ਦੀ ਲੋੜ ਹੈ, ਉਹ ਕੋਵਿਡ-19, ਇੰਫਲੂਐਂਜਾ ਅਤੇ ਆਰ.ਐਸ.ਵੀ. ਹਨ।

ਉਨ੍ਹਾਂ ਕਿਹਾ ਕਿ ਕੁਝ ਹੋਰ ਵਾਇਰਸ ਵੀ ਫੈਲ ਰਹੇ ਹਨ।

ਉਨ੍ਹਾਂ ਕਿਹਾ ਕਿ ਸੂਬੇ ਦੇ ਐਲੀਜੀਬਲ ਬੱਚਿਆਂ 'ਚ ਸਿਰਫ 51% ਨੇ ਹੀ ਕੋਵਿਡ-19 ਵੈਕਸੀਨ ਹਾਸਿਲ ਕੀਤੀ ਹੈ।

ਸੂਬੇ ਦੇ 5 ਸਾਲ ਤੋਂ ਵਧੇਰੇ 86% ਲੋਕਾਂ ਨੇ ਵੈਕਸੀਨ ਦੀਆਂ ਘਟੋ-ਘੱਟ 2 ਖੁਰਾਕਾਂ ਹਾਸਿਲ ਕੀਤੀਆਂ ਹਨ।

ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਵੱਡੀ ਗਿਣਤੀ 'ਚ ਫਾਲ ਬੂਸਟਰ ਖੁਰਾਕਾਂ ਵੀ ਹਾਸਿਲ ਕੀਤੀਆਂ ਹਨ।

ਡਾ. ਬੌਨੀ ਹੈਨਰੀ ਨੇ ਕਿਹਾ ਕਿ ਸੂਬੇ ਦੇ ਕਰੀਬ 90% ਲੋਕਾਂ ਨੇ ਵੈਕਸੀਨ ਜਾਂ ਇਨਫੈਕਸ਼ਨ ਜਰੀਏ ਵਾਇਰਸ ਪ੍ਰਤੀ ਕਿਸੇ ਨਾ ਕਿਸੇ ਪੱਧਰ ਦੀ ਇਮਿਊਨਿਟੀ ਹਾਸਿਲ ਕੀਤੀ ਹੈ।

ਪਰ ਉਨ੍ਹਾਂ ਕਿਹਾ ਕਿ ਇਹ ਇਮਿਊਨਿਟੀ ਬਹੁਤਾ ਸਮਾਂ ਨਹੀਂ ਰਹਿੰਦੀ ਅਤੇ ਇਸ ਨੂੰ ਮਜਬੂਤ ਰੱਖਣ ਲਈ ਬੂਸਟਰ ਖੁਰਾਕਾਂ ਜਰੂਰੀ ਹਨ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link