13.76C Vancouver
ADS

Jul 31, 2024 7:22 PM - Connect Newsroom

ਸੁਖਦੇਵ ਸਿੰਘ ਢੀਂਡਸਾ ਦੇ ਬਿਆਨ ਦਾ ਡਾ. ਦਲਜੀਤ ਚੀਮਾ ਨੇ ਦਿੱਤਾ ਜਵਾਬ

Share On
dr-sukhdev-singh-dhindsas-statement-answered-by-daljit-cheema
Dr. Cheema said that Dhindsa Saab should not have led the press conference of the rebel faction leaders himself.(Photo: Facebook/Dr Daljit Singh Cheema)

ਸ਼੍ਰੋਮਣੀ ਅਕਾਲੀ ਦਲ ਵਿਚ ਬਾਗੀ ਧੜੇ ਨੂੰ ਲੈ ਕੇ ਘਮਾਸਾਨ ਜਾਰੀ ਹੈ। ਡਾ. ਦਲਜੀਤ ਸਿੰਘ ਚੀਮਾ ਨੇ ਪਾਰਟੀ ਦੇ ਸਰਪ੍ਰਸਤ ਅਹੁਦੇ ’ਤੇ ਬਿਰਾਜਮਾਨ ਸੁਖਦੇਵ ਢੀਂਡਸਾ ਵਲੋਂ ਬੀਬੀ ਜਗੀਰ ਕੌਰ ਤੇ ਪ੍ਰੋ. ਚੰਦੂਮਾਜਰਾ ਸਮੇਤ 8 ਨੇਤਾਵਾਂ ਨੂੰ ਕੱਢੇ ਜਾਣ ਦੇ ਫੈਸਲੇ ਨੂੰ ਰੱਦ ਕਰਨ ’ਤੇ ਪਲਟਵਾਰ ਕੀਤਾ ਹੈ।

ਡਾ. ਚੀਮਾ ਨੇ ਕਿਹਾ ਕਿ ਢੀਂਡਸਾ ਸਾਬ ਨੂੰ ਬਾਗੀ ਧੜੇ ਦੇ ਲੀਡਰਾਂ ਦੀ ਪ੍ਰੈੱਸ ਕਾਨਫ਼ਰੰਸ ਨੂੰ ਖੁਦ ਲੀਡ ਨਹੀਂ ਕਰਨਾ ਚਾਹੀਦਾ ਸੀ।

ਉਨ੍ਹਾਂ ਕਿਹਾ ਕਿ ਸਰਪ੍ਰਸਤ ਇੱਕ ਸਨਮਾਨਜਨਕ ਅਹੁਦਾ ਹੈ, ਜਦੋਂ ਤੁਸੀਂ ਬਜ਼ੁਰਗ ਹੋ ਜਾਂਦੇ ਹੋ ਅਤੇ ਪੂਰੀ ਤਰ੍ਹਾਂ ਰਾਜਨੀਤੀ ਵਿਚ ਸਰਗਰਮ ਨਹੀਂ ਰਹਿੰਦੇ ਤਾਂ ਪਾਰਟੀ ਤੁਹਾਨੂੰ ਸਨਮਾਨ ਦਿੰਦੇ ਹੋਏ ਪਾਰਟੀ ਦਾ ਸਰਪ੍ਰਸਤ ਬਣਾ ਦਿੰਦੀ ਹੈ ਤੇ ਸਰਪ੍ਰਸਤ ਨੂੰ ਪਾਰਟੀ ਦੇ ਫੈਸਲੇ ਦਾ ਨਾਲ ਹੀ ਚੱਲਣਾ ਹੁੰਦਾ ਹੈ।

Latest news

canada-u-s-trade-talks-continue-as-tariff-deadline-approaches-2
Punjabi

ਕੈਨੇਡਾ-ਅਮਰੀਕਾ ਵਪਾਰ ਸਮਝੌਤੇ ਦੀ ਡੈਡਲਾਈਨ ਨੇੜੇ, ਟੈਰਿਫ ਘਟਾਉਣ ਬਾਰੇ ਗੱਲਬਾਤ ਜਾਰੀ

ਕੈਨੇਡਾ ਦੇ $28 ਬਿਲੀਅਨ ਦੇ ਨਿਰਯਾਤ 'ਤੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਲਗਾਏ ਜਾਣ ਵਾਲੇ 50 ਫ਼ੀਸਦੀ ਟੈਰਿਫ ਦੀ ਡੈਡਲਾਈਨ ਅੱਜ ਅੱਧੀ ਰਾਤ ਨੂੰ ਖ਼ਤਮ ਹੋ ਰਹੀ ਹੈ ਅਤੇ ਦੋਵਾਂ ਧਿਰਾਂ ਵਲੋਂ ਵਪਾਰਕ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਕੰਮ ਕੀਤਾ ਜਾ ਰਿਹਾ ਹੈ। ਵਪਾਰ ਮੰਤਰੀ ਡੋਮਿਨਿਕ ਲੇਬਲੈਂਕ ਮੁਤਾਬਕ, ਦੋਵੇਂ ਮੁਲਕ ਸਮਝੌਤੇ ਦੇ ਬਹੁਤ ਨੇੜੇ ਹਨ।
single-vehicle-collision-leads-to-drug-trafficking-investigation
Punjabi

ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਕੀਤੀ ਮਦਦ

ਵੈਨਕੂਵਰ ਆਈਲੈਂਡ ਦੇ ਕੋਲਵੁੱਡ ਸ਼ਹਿਰ ਵਿਚ ਬੀਤੀ ਰਾਤ ਇੱਕ ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਮਦਦ ਕੀਤੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਰਾਤ ਲਗਭਗ ਪੌਣੇ 9 ਵਜੇ ਆਈਲੈਂਡ ਹਾਈਵੇਅ ਅਤੇ ਵੇਲ ਰੋਡ ਦੇ ਇੰਟਰਸੈਕਸ਼ਨ ਨੇੜੇ ਇੱਕ ਪਿਕਅੱਪ ਟਰੱਕ ਦੇ ਟੈਲੀਫੋਨ ਦੇ ਖੰਭੇ ਨਾਲ ਟਕਰਾਉਣ ਦੀ ਰਿਪੋਰਟ ਮਿਲੀ।
carney-speaks-with-mexican-president-sheinbaum-on-trade-cusma-and-wildfire-cooperation
Punjabi

ਪੀ.ਐਮ.ਕਾਰਨੀ ਅਤੇ ਮੈਕਸੀਕੋ ਦੀ ਰਾਸ਼ਟਰਪਤੀ ਵਿਚਾਲੇ ਵਪਾਰ ਤੇ CUSMA ਨੂੰ ਲੈ ਕੇ ਹੋਈ ਗੱਲਬਾਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਨਾਲ ਫ਼ੋਨ 'ਤੇ ਅਹਿਮ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਆਪਸੀ ਵਪਾਰ ਸਬੰਧਾਂ ਅਤੇ ਉੱਤਰੀ ਅਮਰੀਕਾ ਵਪਾਰ ਨੂੰ ਮਜ਼ਬੂਤ ਕਰਨ 'ਤੇ ਵਿਸ਼ੇਸ਼ ਚਰਚਾ ਕੀਤੀ। ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਕਾਰਨੀ ਨੇ ਕੈਨੇਡਾ ਦੇ ਜੰਗਲਾਂ ਵਿਚ ਲੱਗੀ ਅੱਗ 'ਤੇ ਕਾਬੂ ਪਾਉਣ ਲਈ 400 ਤੋਂ ਵੱਧ ਅੱਗ ਬੁਝਾਉਣ ਵਾਲੇ ਅਤੇ ਸਪੋਰਟ ਸਟਾਫ਼ ਭੇਜਣ ਲਈ ਰਾਸ਼ਟਰਪਤੀ ਸ਼ੀਨਬੌਮ ਦਾ ਤਹਿ ਦਿਲੋਂ ਧੰਨਵਾਦ ਕੀਤਾ।
advance-voting-for-3-federal-by-elections-begins-friday-in-canada
Punjabi

ਕੈਨੇਡਾ ਦੀਆਂ 3 ਫੈਡਰਲ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ

ਕੈਨੇਡਾ ਵਿਚ ਤਿੰਨ ਫ਼ੈਡਰਲ ਹਲਕਿਆਂ ਦੀਆਂ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਲੈਕਸ਼ਨਜ਼ ਕੈਨੇਡਾ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਹ ਵੋਟਿੰਗ ਪ੍ਰਕਿਰਿਆ ਸੋਮਵਾਰ ਤੱਕ ਲਗਾਤਾਰ ਚਾਰ ਦਿਨ ਸਵੇਰੇ 9:00 ਵਜੇ ਤੋਂ ਰਾਤ 9:00 ਵਜੇ ਤੱਕ ਚੱਲੇਗੀ।
43-dead-16-rescued-after-boat-capsizes-in-nigeria
Punjabi

ਸੋਕੋਟੋ ਵਿੱਚ ਕਿਸ਼ਤੀ ਪਲਟਣ ਨਾਲ 43 ਮੌਤਾਂ, 16 ਲੋਕ ਬਚਾਏ ਗਏ

ਨਾਈਜੀਰੀਆ ਦੇ ਉੱਤਰ-ਪੱਛਮ ਵਿੱਚ ਪੈਂਦੇ ਸੋਕੋਟੋ ਸੂਬੇ ਵਿੱਚ ਇੱਕ ਸਮਰੱਥਾ ਤੋਂ ਵੱਧ ਭਰੀ ਕਿਸ਼ਤੀ ਪਲਟਣ ਕਾਰਨ ਲਗਭਗ 40 ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਅਧਿਕਾਰੀਆਂ ਅਤੇ ਵਸਨੀਕਾਂ ਮੁਤਾਬਕ ਮਰਨ ਵਾਲਿਆਂ ਵਿੱਚ ਜ਼ਿਆਦਾਤਰ ਬੱਚੇ ਸ਼ਾਮਲ ਹਨ। ਰਾਸ਼ਟਰੀ ਅੰਦਰੂਨੀ ਜਲ ਮਾਰਗ ਅਥਾਰਟੀ ਦੇ ਖੇਤਰੀ ਅਧਿਕਾਰੀ ਅਬਦੁਲਕਾਦਿਰ ਯੂਸਫ਼ ਨੇ ਦੱਸਿਆ ਕਿ ਲਗਭਗ 40 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਚਾਅ ਕਾਰਜ ਜਾਰੀ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link