Apr 13, 2021 7:30 PM -

ਕੈਨੇਡਾ ਦੀ ਚੀਫ਼ ਪਬਲਿਕ ਹੈਲਥ ਅਫ਼ਸਰ, ਡਾ. ਥਰੈਸਾ ਟੈਮ ਨੂੰ ਕੋਵਿਡ-19 ਵੈਕਸੀਨ ਦੀ ਪਹਿਲੀ ਡੋਜ਼ ਹਾਸਿਲ ਹੋਈ ਹੈ।
ਇਸ ਬਾਰੇ ਗੱਲ ਕਰਦਿਆਂ ਡਾ. ਟੈਮ ਨੇ ਦੱਸਿਆ ਕਿ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਸੀ ਕਿ ਉਨ੍ਹਾਂ ਨੂੰ ਕਿਹੜੀ ਵੈਕਸੀਨ ਲਗਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਸ਼ੌਟ ਹਾਸਿਲ ਕਰਨ ਤੋਂ ਪਹਿਲਾਂ ਮਿਲੀ ਇੱਕ ਈ-ਮੇਲ ਤੋਂ ਬਾਅਦ ਉਨ੍ਹਾਂ ਨੂੰ ਇਹ ਜਾਣਕਾਰੀ ਹਾਸਿਲ ਹੋ ਸਕੀ ਸੀ।
ਡਾ. ਟੈਮ ਨੂੰ ਫਾਈਜ਼ਰ-ਬਾਇਓਐਨਟੈਕ ਵੈਕਸੀਨ ਦੀ ਖੁਰਾਕ ਹਾਸਿਲ ਹੋਈ ਹੈ।
ਰਿਕਾਰਡ ਪੱਧਰ 'ਤੇ ਪਹੁੰਚੇ ਆਈ.ਸੀ.ਯੂ. ਦਾਖਿਲੇ
ਕੈਨੇਡਾ ਦੇ ਇੰਟੈਂਸਿਵ ਕੇਅਰ ਯੂਨਿਟ 'ਚ ਦਾਖਿਲ ਕੋਵਿਡ-19 ਪੀੜਤਾਂ ਦੀ ਗਿਣਤੀ ਰਿਕਾਰਡ ਪੱਧਰ 'ਤੇ ਪਹੁੰਚ ਗਈ ਹੈ।
ਦੇਸ਼ ਦੀ ਚੀਫ਼ ਪਬਲਿਕ ਹੈਲਥ ਅਫ਼ਸਰ, ਡਾ. ਥਰੈਸਾ ਟੈਮ ਦਾ ਕਹਿਣਾ ਹੈ ਕਿ ਬੀਤੇ ਇੱਕ ਹਫ਼ਤੇ 'ਚ ਔਸਤ ਅਨੁਸਾਰ 970 ਲੋਕ ਆਈ.ਸੀ.ਯੂ. 'ਚ ਰਹੇ ਹਨ।
ਇਸ ਤੋਂ ਪਹਿਲਾਂ ਦੀ ਇੱਕ ਹਫ਼ਤੇ ਦੀ ਸਭ ਤੋਂ ਵੱਡੀ ਔਸਤ, ਜਨਵਰੀ ਦੇ ਮੱਧ 'ਚ 880 'ਤੇ ਦਰਜ ਕੀਤੀ ਗਈ ਸੀ।




