17.12C Vancouver
ADS

May 11, 2020 10:42 PM -

ਦਰਜਨ ਦੇ ਕਰੀਬ ਵੈਕਸੀਨਜ਼ 'ਤੇ ਮਾਹਿਰਾਂ ਨੇ ਟਿਕਾਈ ਆਸ, ਮਿਲ ਸਕਦਾ ਕੋਵਿਡ-19 ਦਾ ਇਲਾਜ

Share On
dr-theresa-tam-about-a-dozen-potential-vaccines-that-officials-are-hoping-will-prevent-covid-19
Dr. Theresa Tam, Canada's Chief Public Health Officer, speaks during a press conference on Parliament Hill during the COVID-19 pandemic in Ottawa on Wednesday, May 6, 2020. Tam says a COVID-19 outbreak gripping the northern Saskatchewan community of La Loche is an area of concern.THE CANADIAN PRESS/Sean Kilpatrick

ਕੈਨੇਡਾ ਦੀ ਚੀਫ ਪਬਲਿਕ ਹੈਲਥ ਅਫਸਰ, ਡਾ. ਥਰੈਸਾ ਟੈਮ ਦਾ ਕਹਿਣਾ ਹੈ ਕਿ ਕਰੀਬ ਦਰਜਨ ਅਜੇਹੀਆਂ ਵੈਕਸੀਨਸ ਹਨ, ਜਿੰਨਾ ਬਾਰੇ ਅਧਿਕਾਰੀਆਂ ਨੂੰ ਆਸ ਹੈ ਕਿ ਇਹ ਕੋਵਿਡ-19 ਤੋਂ ਰਾਹਤ ਪ੍ਰਦਾਨ ਕਰ ਸਕਦੀਆਂ ਹਨ।

ਹਾਲਾਂਕਿ ਅਜੇ ਇਨ੍ਹਾਂ 'ਚ ਇੱਕ ਵੀ ਅਜੇਹੀ ਨਹੀਂ ਹੈ ਜੋ ਬਾਕੀਆਂ ਤੋਂ ਵਧੇਰੇ ਅਸਰਦਾਰ ਮੰਨੀ ਜਾ ਸਕਦੀ ਹੋਵੇ।

ਕਿਸੇ ਵੀ ਵੈਕਸੀਨ 'ਤੇ ਕਾਫੀ ਹੱਦ ਤੱਕ ਨਿਰਭਰ ਕਰਦਾ ਹੈ ਕਿ ਇਸ ਸਿਹਤ ਸੰਕਟ ਤੋਂ ਪਹਿਲਾਂ ਦੇ ਨੌਰਮਲ ਜਿਹੇ ਹਾਲਾਤਾਂ ਤੱਕ ਵਾਪਸੀ ਹੋ ਸਕੇ।

ਕੈਨੇਡਾ ਤੋਂ ਅਲਾਵਾ ਪੂਰੇ ਵਿਸ਼ਵ ਦੇ ਰਿਸਰਚਰ ਇਸ ਕੋਸ਼ਿਸ਼ ਵਿੱਚ ਹਨ ਕਿ ਜਲਦੀ ਤੋਂ ਜਲਦੀ ਇਸ ਵਾਇਰਸ ਦੀ ਵੈਕਸੀਨ ਬਣਾਈ ਜਾ ਸਕੇ।

ਡਾ. ਟੈਮ ਦਾ ਕਹਿਣਾ ਹੈ ਕਿ ਇਸ ਵਿਸ਼ੇ 'ਤੇ ਵੀ ਵਿਚਾਰ ਅਤੇ ਕੰਮ ਕੀਤਾ ਜਾ ਰਿਹਾ ਹੈ ਕਿ ਜਦ ਵੀ ਕੋਈ ਵੈਕਸੀਨ ਹੋਂਦ ਵਿੱਚ ਆਉਂਦੀ ਹੈ, ਤਾਂ ਉਸਨੂੰ ਪੀੜਤ ਲੋਕਾਂ ਤੱਕ ਜਲਦੀ ਤੋਂ ਜਲਦੀ ਅਤੇ ਪੂਰੀ ਗਿਣਤੀ 'ਚ ਕਿਵੇਂ ਪਹੁੰਚਦਾ ਕਰਨਾ ਹੈ।

ਸਿਹਤ ਮੰਤਰੀ ਪੈਟੀ ਹਾਏਡੂ ਨੇ ਵੀ ਆਖਿਆ ਹੈ ਕਿ ਸਰਕਾਰ ਧਿਆਨ ਦੇ ਰਹੀ ਹੈ ਕਿ ਕਿਤੇ ਅਜਿਹਾ ਨਾ ਹੋਵੇ ਕਿ ਇਸ ਵਾਇਰਸ ਦੀ ਵੈਕਸੀਨ ਬਣਾਉਣ ਦੀ ਕੋਸ਼ਿਸ਼ ਕਰਦੇ ਹੋਏ, ਦੇਸ਼ 'ਚ ਹੋਰ ਫਲੂ ਸੰਬੰਧੀ ਬਣਾਈਆਂ ਜਾ ਰਹੀਆਂ ਵੈਕਸੀਨ ਤਿਆਰ ਹੋਣ 'ਤੇ ਅਸਰ ਪੈਣ ਲੱਗੇ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link