14.12C Vancouver
ADS

Apr 6, 2020 9:32 PM -

ਡਾ ਥਰੈਸਾ ਟੈਮ: ਮਾਸਕ ਉਨ੍ਹਾਂ ਲੋਕਾਂ ਲਈ ਅੱਗੇ ਦਾ ਰਸਤਾ, ਜੋ ਵਾਇਰਸ ਨਾਲ ਪ੍ਰਭਾਵਿਤ ਹੋਣ ਤੋਂ ਅਣਜਾਣ

Share On
dr-theresa-tam-masks-are-a-way-for-people-who-might-have-covid-19-without-realizing-it-to-keep-from-spreading-the-illness
Chief Public Health Officer of Canada Dr. Theresa Tam listens to questions at a press conference on COVID-19 at West Block on Parliament Hill in Ottawa, on Tuesday, March 24, 2020. THE CANADIAN PRESS/Justin Tang

ਕੈਨੇਡਾ ਦੀ ਪਬਲਿਕ ਹੈਲਥ ਮੁਖੀ ਦਾ ਕਹਿਣਾ ਹੈ ਕਿ ਮਾਸਕ ਉਨ੍ਹਾਂ ਲਈ ਲਾਭਦਾਇਕ ਸਾਬਿਤ ਹੋ ਸਕਦੇ ਹਨ, ਜਿਹੜੇ ਲੋਕ ਕੋਵਿਡ-19 ਨਾਲ ਪ੍ਰਭਾਵਿਤ ਹਨ ਪਰ ਇਸਤੋਂ ਅਣਜਾਣ ਹਨ।

ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਦਾ ਮਾਸਕ ਪਹਿਨਣਾ, ਉਨ੍ਹਾਂ ਵੱਲੋਂ ਇਸ ਬਿਮਾਰੀ ਦੇ ਫੈਲਣ ਦੇ ਖਤਰੇ ਨੂੰ ਘਟਾ ਸਕਦਾ ਹੈ।

ਡਾ. ਥਰੈਸਾ ਟੈਮ ਦਾ ਕਹਿਣਾ ਹੈ ਕਿ ਇਹ ਪਹਿਲਾਂ ਦੀਆਂ ਸਲਾਹਾਂ ਤੋਂ ਵੱਖਰੀ ਸਲਾਹ ਹੈ, ਅਤੇ ਉਨ੍ਹਾਂ ਕਿਹਾ ਕਿ ਰਿਸਰਚ ਤੋਂ ਸਾਬਿਤ ਹੁੰਦਾ ਹੈ ਕਿ ਜਿਹੜੇ ਲੋਕ ਜਾਣਦੇ ਹੀ ਨਹੀਂ ਕਿ ਓਹ ਇਸ ਬਿਮਾਰੀ ਨਾਲ ਪ੍ਰਭਾਵਿਤ ਹਨ, ਉਨ੍ਹਾਂ ਕਾਰਨ ਇਹ ਬਿਮਾਰੀ ਫੈਲ ਸਕਦੀ ਹੈ।

ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਜਿੰਨਾ ਨੇ ਮਾਸਕ ਪਹਿਨੇ ਹੁੰਦੇ ਹਨ, ਉਨ੍ਹਾਂ ਤੋਂ ਵਧੇਰੇ ਫਾਇਦਾ ਉਨ੍ਹਾਂ ਲੋਕਾਂ ਦਾ ਹੁੰਦਾ ਹੈ ਜੋ ਕਿ ਇਸਦੇ ਨਾਲ ਪ੍ਰਭਾਵਿਤ ਨਹੀਂ ਹਨ।

ਹਾਲਾਂਕਿ ਡਾ. ਥਰੈਸਾ ਟੈਮ ਨੇ ਜੋਰ ਦਿੱਤਾ ਕਿ ਮੈਡੀਕਲ ਮਾਸਕਸ ਦੀ ਫਰੰਟ ਲਾਈਨ ਵਰਕਰਾਂ ਲਈ ਵਧੇਰੇ ਲੋੜ ਹੈ, ਅਤੇ ਆਮ ਲੋੜ ਅਨੁਸਾਰ ਨਾਨ-ਮੈਡੀਕਲ ਮਾਸਕ ਪਹਿਨੇ ਜਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਫਿਜੀਕਲ ਡਿਸਟੈਨਸਿੰਗ ਅਤੇ ਹੱਥ ਧੋਣ ਵਰਗੇ ਹੋਰ ਬਚਾਅ ਕਾਰਜ ਜਾਰੀ ਰੱਖਣ ਦੀ ਲੋੜ ਹੈ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link