18.69C Vancouver
ADS

Apr 16, 2020 9:29 PM -

ਡਾ. ਥਰੈਸਾ ਟੈਮ: ਮਾਡਲਸ ਦਰਸ਼ਾ ਰਹੇ 21 ਅਪ੍ਰੈਲ ਤੱਕ ਕੋਵਿਡ-19 ਕਾਰਨ ਜਾ ਸਕਦੀਆਂ 1,200 ਤੋਂ 1,620 ਜਾਨਾਂ

Share On
dr-theresa-tam-models-are-now-predicting-between-1-200-and-1-620-deaths-from-covid-19-by-april-21
Chief Public Health Officer of Canada Dr. Theresa Tam arrives for a press conference on COVID-19 at West Block on Parliament Hill in Ottawa, on Tuesday, March 24, 2020. THE CANADIAN PRESS/Justin Tang

ਦੇਸ਼ ਦੀ ਚੀਫ ਪਬਲਿਕ ਹੈਲਥ ਅਫਸਰ,ਡਾ. ਥਰੈਸਾ ਟੈਮ ਦਾ ਕਹਿਣਾ ਹੈ ਕਿ ਹੁਣ ਮਾਡਲਸ ਦੇ ਵਿਚ ਦਰਸ਼ਾਇਆ ਜਾ ਰਿਹਾ ਹੈ ਕਿ 21 ਅਪ੍ਰੈਲ ਤਕ ਕੈਨੇਡਾ 'ਚ 1,200 ਤੋਂ 1,620 ਲੋਕਾਂ ਦੀ ਕੋਵਿਡ-19 ਕਾਰਨ ਜਾਨ ਜਾ ਸਕਦੀ ਹੈ।

ਬੀਤੇ ਹਫਤੇ ਭਵਿੱਖਵਾਣੀ 'ਚ ਆਖਿਆ ਗਿਆ ਸੀ ਕਿ ਮੌਤਾਂ ਦੀ ਗਿਣਤੀ 500 ਤੋਂ 700 ਤਕ ਰਹਿ ਸਕਦੀ ਹੈ।

ਪਰ ਡਾ. ਟੈਮ ਨੇ ਕਿਹਾ ਕਿ ਬਿਆਨ ਦੇਣ ਵਾਲੇ ਤਕ ਕੈਨੇਡਾ 'ਚ 1,048 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਡਾ. ਟੈਮ ਨੇ ਕਿਹਾ ਕਿ ਕੁੱਲ ਮਿਲਾਕੇ ਨਵੀਆਂ ਇਨਫੈਕਸ਼ਨਸ ਦੇ ਮਾਮਲੇ 'ਚ ਕੈਨੇਡਾ 'ਚ ਇਸ ਵਾਇਰਸ ਸੰਬੰਧੀ ਮਾਮਲਿਆਂ 'ਤੇ ਕਾਬੂ ਪਾਉਣ ਵਿਚ ਕਾਮਯਾਬੀ ਮਿਲਦੀ ਵਿਖਾਈ ਦੇ ਰਹੀ ਹੈ।

ਪਰ ਉਨ੍ਹਾਂ ਕਿਹਾ ਕਿ ਮੌਤਾਂ ਦੀ ਗਿਣਤੀ ਅਨੁਮਾਨ ਤੋਂ ਵਧੇਰੇ ਰਹੀ ਹੈ।

ਉਨ੍ਹਾਂ ਕਿਹਾ ਕਿ ਇਸਦਾ ਵੱਡਾ ਕਾਰਨ ਲੌਂਗ ਟਰਮ ਕੇਅਰ ਹੋਮਸ 'ਚ ਵੱਡੀ ਗਿਣਤੀ 'ਚ ਮਾਮਲਿਆਂ ਦਾ ਸਾਹਮਣੇ ਆਉਣਾ ਰਿਹਾ ਹੈ।

ਡਾ. ਟੈਮ ਨੇ ਦੱਸਿਆ ਕਿ 90% ਤੋਂ ਵਧੇਰੇ ਦਮ ਤੋੜਨ ਵਾਲੇ 60 ਸਾਲ ਤੋਂ ਵਧੇਰੀ ਉਮਰ ਦੇ ਸਨ।

ਉਨ੍ਹਾਂ ਦੱਸਿਆ ਕਿ ਦਮ ਤੋੜਨ ਵਾਲਿਆਂ 'ਚ ਅੱਧੇ ਦੇ ਕਰੀਬ ਮਾਮਲੇ, ਲੌਂਗ ਟਰਮ ਕੇਅਰ ਸੈਂਟਰਾਂ ਨਾਲ ਸੰਬੰਧਤ ਹਨ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link