17.2C Vancouver
ADS

Apr 24, 2020 10:21 PM -

ਡਾ. ਥ੍ਰੀਸਾ ਟੈਮ ਨੇ ਸੁਣਾਈ ਤਿੰਨ ਬੱਚਿਆਂ ਦੀ ਕਵਿਤਾ, ਜਿਸ 'ਚ ਮਾਂ ਨੂੰ ਹੀਰੋ ਦੇ ਤੌਰ 'ਤੇ ਕੀਤਾ ਸੰਬੋਧਨ

Share On
dr-theresa-tam-recites-a-poem-of-three-children-calling-their-mother-a-hero
Chief Public Health Officer of Canada Dr. Theresa Tam arrives for a press conference on COVID-19 at West Block on Parliament Hill in Ottawa, on Tuesday, March 24, 2020. THE CANADIAN PRESS/Justin Tang

ਚੀਫ ਪਬਲਿਕ ਹੈਲਥ ਅਫਸਰ, ਡਾ.ਥ੍ਰੀਸਾ ਟੈਮ ਦਾ ਕਹਿਣਾ ਹੈ ਕਿ ਕੈਨੇਡਾ 'ਚ 6,43,000 ਲੋਕਾਂ ਦੇ ਕੋਵਿਡ-19 ਸੰਬੰਧੀ ਟੈਸਟ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਟੈਸਟਸ 'ਚ 6.5% ਮਾਮਲੇ ਪਾਜੀਟਿਵ ਪਾਏ ਗਏ ਸਨ।

ਉਨ੍ਹਾਂ ਕਿਹਾ ਕਿ ਹੁਣ ਤਕ ਦੇਸ਼ 'ਚ 2,000 ਤੋਂ ਵਧੇਰੇ ਵਾਇਰਸ ਪੀੜਤ ਜਾਨ ਗਵਾ ਚੁੱਕੇ ਹਨ।

ਉਨ੍ਹਾਂ ਉਚੇਚੇ ਤੌਰ 'ਤੇ ਦੇਸ਼ ਦੇ ਹੈਲਥ ਕੇਅਰ ਵਰਕਰਾਂ ਵੱਲੋਂ ਪਾਏ ਜਾ ਰਹੇ ਯੋਗਦਾਨ ਦਾ ਜਿਕਰ ਕੀਤਾ।

ਉਨ੍ਹਾਂ ਮਿਸ਼ੈਲ ਨਾਮ ਦੀ ਨੋਵਾ ਸਕੌਸ਼ੀਆ ਦੀ ਇੱਕ ਹੈਲਥ ਕੇਅਰ ਵਰਕਰ ਦੀ ਕਹਾਣੀ ਸਾਂਝੀ ਕੀਤੀ, ਜੋ ਕਿ ਇੱਕ ਨਰਸ ਹਨ ਅਤੇ ਆਪਣੇ ਪਰਿਵਾਰ ਨੂੰ ਸੁਰੱਖਿਅਤ ਰੱਖਣ ਲਈ ਕੰਮ ਤੋਂ ਬਾਅਦ ਇੱਕ ਹੋਟਲ 'ਚ ਰੁਕ ਰਹੀ ਹੈ।

ਡਾ. ਟੈਮ ਨੇ ਇੱਕ ਕਵਿਤਾ ਵੀ ਸੁਣਾਈ, ਜੋ ਉਨ੍ਹਾਂ ਦੇ 3 ਬੱਚਿਆਂ ਨੇ ਲਿਖੀ ਅਤੇ ਆਪਣੀ ਮਾਂ ਨੂੰ ਇੱਕ 'ਹੀਰੋ' ਦਸਦੇ ਹੋਏ ਕਿਹਾ ਕਿ ਓਹ ਆਪਣੀ ਮਾਂ ਨੂੰ ਦੁਨੀਆ ਨਾਲ ਸਾਂਝਾ ਕਰਨ ਨੂੰ ਤਿਆਰ ਹਨ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link