19.45C Vancouver
ADS

May 20, 2020 7:29 PM -

ਡਾ. ਥਰੈਸਾ ਟੈਮ ਨੇ ਦਿੱਤੀ ਨਾਨ-ਮੈਡਿਕਲ ਮਾਸਕ ਵਰਤਣ ਦੀ ਸਲਾਹ

Share On
dr-theresa-tam-recommends-using-non-medical-masks-when-maintaining-physical-distance-might-not-be-possible
Canada's Chief Public Health Officer Theresa Tam arrives for a daily news conference on Parliament Hill, Monday, May 11, 2020 in Ottawa. Health research experts say the archaic way Canada records deaths means the country could be missing out on important data to help address the COVID-19 crisis. THE CANADIAN PRESS/Adrian Wyld

ਕੈਨੇਡਾ ਦੀ ਚੀਫ ਪਬਲਿਕ ਹੈਲਥ ਅਫ਼ਸਰ, ਡਾ. ਥਰੈਸਾ ਟੈਮ ਦਾ ਕਹਿਣਾ ਹੈ ਕਿ ਕੋਵਿਡ-19 ਪੈਂਡੇਮਿਕ ਦੌਰਾਨ ਮਾਸਕ ਪਹਿਨਣ ਸੰਬੰਧੀ, ਇੱਕ ਸਮਾਜਿਕ ਅਤੇ ਸਭਿਆਚਾਰਕ ਬਦਲਾਅ ਆਇਆ ਵੇਖਿਆ ਗਿਆ ਹੈ।

ਡਾ. ਟੈਮ ਦਾ ਕਹਿਣਾ ਹੈ ਕਿ ਮਾਸਕ ਪਹਿਨਣਾ ਇੱਕ ਚੰਗੀ ਪ੍ਰੀਕਿਰਿਆ ਹੈ ਅਤੇ ਇਸ ਦੇ ਚੰਗੇ ਨਤੀਜੇ ਹੋ ਸਕਦੇ ਹਨ।

ਉਨ੍ਹਾਂ ਆਖਿਆ ਕਿ ਜਿਹੜੇ ਲੋਕ ਫਿਜ਼ੀਕਲ ਡਿਸਟੈਨਸਿੰਗ ਦੀ ਪਾਲਣਾ ਨਾ ਕਰ ਪਾ ਰਹੇ ਹੋਣ, ਜਾਂ ਉਹ ਲੋਕ ਜਿੰਨਾ ਲਈ ਦੋ ਮੀਟਰ ਦੀ ਦੂਰੀ ਬਣਾ ਕੇ ਰੱਖਣਾ ਮੁਸ਼ਕਿਲ ਹੋਵੇ, ਉਨ੍ਹਾਂ ਨੂੰ ਨਾਨ-ਮੈਡਿਕਲ ਮਾਸਕ ਜ਼ਰੂਰ ਵਰਤਣੇ ਚਾਹੀਦੇ ਹਨ।

ਡਾ. ਟੈਮ ਨੇ ਕਿਹਾ ਕਿ ਇਸ ਨੂੰ ਵਰਤਦੇ ਹੋਏ ਧਿਆਨ ਰੱਖਣਾ ਚਾਹੀਦਾ ਹੈ ਕਿ ਅਜਿਹਾ ਕਰਨਾ ਖੁਦ ਲਈ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਦੀ ਸੁਰੱਖਿਆ ਲਈ ਜ਼ਰੂਰੀ ਹੈ।

ਲੋਕਾਂ ਨੂੰ ਗਰਮੀ ਦੀ ਰੁੱਤ 'ਚ ਐਕਟਿਵਿਟੀਜ਼ ਸੰਬੰਧੀ ਸਲਾਹ ਦਿੰਦੇ ਹੋਏ ਡਾ. ਟੈਮ ਨੇ ਕਿਹਾ ਕਿ, ਬਾਹਰ ਦੀਆਂ ਐਕਟਿਵਿਟੀਜ਼, ਅੰਦਰ ਦੀਆਂ ਐਕਟਿਵਿਟੀਜ਼ ਤੋਂ ਬਿਹਤਰ ਹਨ, ਪਰ ਅਜਿਹਾ ਕਰਦੇ ਹੋਏ ਫਿਜ਼ੀਕਲ ਡਿਸਟੈਨਸਿੰਗ ਅਤੇ ਹੱਥ ਧੋਣ ਜਿਹੇ ਕਦਮਾਂ ਦੀ ਪਾਲਣਾ ਕਰਦੇ ਰਹਿਣਾ ਵੀ ਬੇਹੱਦ ਜ਼ਰੂਰੀ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link