18.61C Vancouver
ADS

May 13, 2020 9:42 PM -

ਡਾ. ਥਰੈਸਾ ਟੈਮ ਨੇ ਮਾਸਕ ਦੀ ਵਰਤੋਂ ਬਾਰੇ ਦਿੱਤੀ ਅਹਿਮ ਜਾਣਕਾਰੀ

Share On
dr-theresa-tam-says-wearing-a-mask-in-public-depends-on-whats-happening-in-your-community
Dr. Theresa Tam, Canada's Chief Public Health Officer, speaks during a press conference on Parliament Hill during the COVID-19 pandemic in Ottawa on Wednesday, May 6, 2020. Tam says a COVID-19 outbreak gripping the northern Saskatchewan community of La Loche is an area of concern.THE CANADIAN PRESS/Sean Kilpatrick

ਕੈਨੇਡਾ ਦੀ ਚੀਫ ਪਬਲਿਕ ਹੈਲਥ ਅਫਸਰ, ਡਾ. ਥਰੈਸਾ ਟੈਮ ਦਾ ਕਹਿਣਾ ਹੈ ਕਿ ਲੋਕ ਮਾਸਕ ਪਹਿਨ ਕੇ ਰੱਖਣੇ ਚਾਹੁੰਦੇ ਹਨ ਜਾਂ ਨਹੀਂ, ਇਹ ਇਸੇ 'ਤੇ ਨਿਰਭਰ ਕਰਦਾ ਹੈ ਕਿ ਕਿਸੇ ਕਮਿਊਨਿਟੀ (community) ਵਿੱਚ ਵਾਇਰਸ ਸੰਬੰਧੀ ਕਿਸ ਕਿਸਮ ਦੇ ਹਾਲਾਤ ਹਨ ਅਤੇ ਲੋਕ ਇਸ ਸੰਬੰਧੀ ਕੀ ਕਰ ਰਹੇ ਹਨ।

ਡਾ. ਟੈਮ ਨੇ ਦੱਸਿਆ ਕਿ ਮਾਸਕ ਉਨ੍ਹਾਂ ਇਲਾਕਿਆਂ 'ਚ ਲਾਭਦਾਇਕ ਸਾਬਿਤ ਹੋ ਸਕਦੇ ਹਨ, ਜਿੱਥੇ ਵਾਇਰਸ ਦੀ ਕਮਿਊਨਿਟੀ ਟਰਾਂਸਮਿਸ਼ਨ ਦੇ ਮਾਮਲੇ ਸਾਹਮਣੇ ਆ ਰਹੇ ਹੋਣ।

ਇਸਤੋਂ ਅਲਾਵਾ ਜਿਹੜੇ ਇਲਾਕਿਆਂ 'ਚ ਲੋਕਾਂ ਤੋਂ ਦੂਰੀ ਬਣਾ ਕੇ ਰੱਖਣਾ ਮੁਸ਼ਕਿਲ ਹੋਵੇ, ਉੱਥੇ ਵੀ ਮਾਸਕ ਵਰਤਣਾ ਬਿਹਤਰ ਸਾਬਿਤ ਹੋ ਸਕਦਾ ਹੈ।

ਇਸਦੇ ਵਿੱਚ ਸਟੋਰ ਅਤੇ ਪਬਲਿਕ ਟ੍ਰਾਂਜ਼ਿਟ ਵੀ ਸ਼ਾਮਿਲ ਹਨ। ਪਰ ਉਨ੍ਹਾਂ ਕਿਹਾ ਕਿ ਇਸਨੂੰ ਕੰਪਲਸਰੀ ਕਰਨਾ ਉਨ੍ਹਾਂ ਲੋਕਾਂ ਲਈ ਮੁਸ਼ਕਿਲ ਖੜੀ ਕਰ ਸਕਦਾ ਹੈ, ਜੋ ਮਾਸਕ ਨਹੀਂ ਖਰੀਦ ਸਕਦੇ ਜਾਂ ਜਿੰਨਾ ਦੀ ਇਸ ਤੱਕ ਪਹੁੰਚ ਨਾ ਹੋਵੇ।



ਡਾ. ਟੈਮ ਨੇ ਨਵੇਂ ਟੈਸਟ ਸੰਬੰਧੀ ਕੀਤੀ ਟਿੱਪਣੀ


ਡਾ. ਥਰੈਸਾ ਟੈਮ ਦਾ ਕਹਿਣਾ ਹੈ ਕਿ, ਕੈਨੇਡਾ 'ਚ ਇੱਕ ਨਵੇਂ ਮਨਜ਼ੂਰ (approved) ਕੀਤੇ ਗਏ ਐਂਟੀਬੌਡੀ ਟੈਸਟ ਦੀ ਵਰਤੋਂ ਕੀਤੀ ਜਾਵੇਗੀ।

ਇਸਦੇ ਨਾਲ ਕੋਵਿਡ-19 ਸੰਬੰਧੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਦੇਸ਼ ਦੇ ਕਿੰਨੇ ਕੁ ਲੋਕ ਇਸਦੇ ਸੰਪਰਕ 'ਚ ਆਏ ਹਨ।

ਉਨ੍ਹਾਂ ਕਿਹਾ ਕਿ ਇਹ ਜਲਦਬਾਜ਼ੀ ਹੋਵੇਗੀ ਕਿ ਇਸ ਟੈਸਟ ਦੀ ਵਰਤੋਂ ਨਾਲ ਇਹ ਪਤਾ ਕੀਤਾ ਜਾ ਸਕੇ ਕਿ ਕੌਣ-ਕੌਣ ਇਸ ਵਾਇਰਸ ਤੋਂ ਇਮਿਊਨ (immune) ਹੋ ਗਿਆ ਹੈ, ਕਿਉਂਕਿ ਅਜੇ ਇਹ ਪਤਾ ਨਹੀਂ ਕੀਤਾ ਜਾ ਸਕਿਆ ਹੈ ਕਿ ਇਹ ਨੈਚੁਰਲ ਐਂਟੀਬੌਡੀਜ਼ (natural antibodies) ਕਿੰਨੇ ਕੁ ਅਸਰਦਾਰ ਹਨ।



"ਹੈਲਥ ਕੇਅਰ ਹਾਸਿਲ ਕਰਨ 'ਚ ਨਾ ਵਰਤੀ ਜਾਵੇ ਢਿੱਲ"


ਡਾ. ਥਰੈਸਾ ਟੈਮ ਦਾ ਕਹਿਣਾ ਹੈ ਕਿ ਲੋਕਾਂ ਨੂੰ ਜੇਕਰ ਹੈਲਥ ਕੇਅਰ ਦੀ ਲੋੜ ਹੈ ਤਾਂ ਇਸਨੂੰ ਹਾਸਿਲ ਕਰਨ 'ਚ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ।

ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਨੇ ਤੁਰੰਤ ਲੋੜੀਂਦੀ ਮਦਦ ਲੈਣ 'ਚ ਢਿੱਲ ਵਰਤੀ, ਤਾਂ ਪਹਿਲਾਂ ਤੋਂ ਜਾਰੀ ਮੌਤਾਂ ਦੇ ਮਾਮਲਿਆਂ 'ਚ ਵਾਧਾ ਹੋ ਸਕਦਾ ਹੈ।

ਡਾ. ਟੈਮ ਨੇ ਕਿਹਾ ਕਿ ਕਰੋਨਿਕ ਬਿਮਾਰੀਆਂ ਨਾਲ ਜੂਝ ਰਹੇ ਲੋਕਾਂ ਦੀ ਸਿਹਤ ਹੋਰ ਵਿਗੜ ਸਕਦੀ ਹੈ ਅਤੇ ਲੰਮੇ ਸਮੇਂ 'ਚ ਇਸਦੇ ਗੰਭੀਰ ਨਤੀਜੇ ਹੋ ਸਕਦੇ ਹਨ।

ਡਾ. ਟੈਮ ਨੇ ਕਿਹਾ ਕਿ ਲੋਕਾਂ ਨੂੰ ਹੋਰ ਕਿਸਮ ਦੀਆਂ ਵੈਕਸੀਨੇਸ਼ਨਜ਼ ਵੀ ਜਾਰੀ ਰੱਖਣੀਆਂ ਚਾਹੀਦੀਆਂ ਹਨ, ਤਾਂ ਜੋ ਬਚਾਅ ਕੀਤੇ ਜਾ ਸਕਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link