14.96C Vancouver
ADS

Jun 4, 2020 8:42 PM -

ਡਾ. ਥਰੈਸਾ ਟੈਮ ਨੇ ਪਬੰਦੀਆਂ 'ਚ ਢਿੱਲ ਬਾਰੇ ਦਿੱਤੀ ਚਿਤਾਵਨੀ, ਕਿਹਾ ਬੇਧਿਆਨੀ ਦੇ ਹੋ ਸਕਦੇ ਭਿਆਨਕ ਨਤੀਜੇ

Share On
dr-theresa-tam-warns-about-relaxing-public-health-restrictions-too-quickly
File - Dr. Theresa Tam is warning that relaxing public health restrictions too quickly or too soon could lead to a rampant resurgence of COVID-19. (The Canadian Press)

ਕੈਨੇਡਾ ਦੀ ਚੀਫ਼ ਪਬਲਿਕ ਹੈਲਥ ਅਫ਼ਸਰ, ਡਾ. ਥਰੈਸਾ ਟੈਮ ਨੇ ਚਿਤਾਵਨੀ ਦਿੱਤੀ ਹੈ ਕਿ, ਲੋਕ ਸਿਹਤ ਸੰਬੰਧੀ ਪਬੰਦੀਆਂ 'ਚ ਤੇਜ਼ੀ ਨਾਲ ਢਿੱਲ ਦੇ ਦੇਣ ਨਾਲ ਸਥਿਤੀ ਵਿਗੜ ਸਕਦੀ ਹੈ।

ਉਨ੍ਹਾਂ ਕਿਹਾ ਜਲਦਬਾਜ਼ੀ ਨਾਲ ਕੋਵਿਡ-19 ਦੀ ਭਿਆਨਕ ਵਾਪਸੀ ਹੋ ਸਕਦੀ ਹੈ।

ਚੀਫ਼ ਪਬਲਿਕ ਹੈਲਥ ਅਫ਼ਸਰ ਨੇ ਅੱਜ ਇੱਕ ਰਿਪੋਰਟ ਸਾਂਝੀ ਕੀਤੀ, ਜਿਸ ਤੋਂ ਪਤਾ ਚਲਦਾ ਹੈ ਕਿ, ਦੇਸ਼ 'ਚ ਕੋਵਿਡ-19 ਦੇ ਮਾਮਲਿਆਂ 'ਚ ਕਾਫੀ ਗਿਰਾਵਟ ਆਈ ਹੈ ਅਤੇ ਇਸ ਦੇ ਫੈਲਾਅ 'ਤੇ ਵੀ ਕਾਬੂ ਪਾਇਆ ਗਿਆ ਹੈ।

ਪਰ ਡਾ. ਟੈਮ ਨੇ ਕਿਹਾ ਕਿ ਟੋਰੌਂਟੋ ਅਤੇ ਮੌਂਟਰੀਅਲ ਕਮਿਊਨਿਟੀ ਟਰਾਂਸਮਿਸ਼ਨ ਦੇ ਹਾਟਸਪਾਟ ਜਾਪਦੇ ਹਨ ਅਤੇ ਇਹ ਚਿੰਤਾ ਦਾ ਵਿਸ਼ਾ ਹੈ।

ਛੋਟੇ ਸਮੇਂ ਦੀ ਭਵਿੱਖਵਾਣੀ ਦਰਸ਼ਾਉਂਦੀ ਹੈ ਕਿ ਅਗਲੇ 11 ਦਿਨਾਂ 'ਚ 1,857 ਕਨੇਡੀਅਨਜ਼ ਦੀ ਇਸ ਵਾਇਰਸ ਕਾਰਨ ਜਾਨ ਜਾ ਸਕਦੀ ਹੈ।

ਡਾ. ਟੈਮ ਦਾ ਕਹਿਣਾ ਹੈ ਕਿ ਅਗਲੇ ਮਹੀਨੇ ਤੱਕ ਦੇਸ਼ 'ਚ ਵਾਇਰਸ ਪੀੜਤਾਂ ਦੀ ਗਿਣਤੀ 107,500 ਤੱਕ ਪਹੁੰਚ ਸਕਦੀ ਹੈ।

ਮੌਤਾਂ ਦੀ ਗਿਣਤੀ 9,400 ਤੱਕ ਪਹੁੰਚਣ ਦੇ ਅਨੁਮਾਨ ਦੱਸੇ ਗਏ ਹਨ।

ਉਨ੍ਹਾਂ ਦੱਸਿਆ ਕਿ ਬਿਆਨ ਦੇਣ ਵਾਲੇ ਤੱਕ ਦੇਸ਼ 'ਚ ਕੋਰੋਨਾ ਵਾਇਰਸ ਦੇ 93,700 ਤੋਂ ਵਧੇਰੇ ਮਾਮਲੇ ਸਾਹਮਣੇ ਆ ਚੁੱਕੇ ਹਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link