14.36C Vancouver
ADS

Dec 16, 2021 1:16 AM - Connect News

ਸਰੀ 'ਚ ਤੇਜ਼ ਰਫਤਾਰ ਵਾਹਨ ਨੂੰ ਕੀਤਾ ਇੰਪਾਉਂਡ; ਵਾਹਨ ਚਾਲਕ ਨੂੰ ਠੋਕੇ ਜੁਰਮਾਨੇ ਤੇ ਲਾਈਸੈਂਸ ਕੀਤਾ ਕੈਂਸਲ

Share On
driver-caught-driving-impaired-and-street-racing-surrey-rcmp
Surrey RCMP says a driver was caught driving impaired and street racing in Surrey. (Photo - Surrey RCMP/Twitter)

ਸਰੀ ਦੇ ਵਿੱਚ ਇੱਕ ਵਾਹਨ ਨੂੰ ਇੰਪਾਉਂਡ ਕੀਤਾ ਗਿਆ ਹੈ ਜੋ ਕਿ ਬੇਹੱਦ ਤੇਜ਼ ਰਫਤਾਰ 'ਤੇ ਦੌੜਾਇਆ ਜਾ ਰਿਹਾ ਸੀ।

ਸਰੀ ਆਰ.ਸੀ.ਐਮ.ਪੀ. ਨੇ ਜਾਣਕਾਰੀ ਦਿੱਤੀ ਹੈ ਕਿ ਟਰੈਫਿਕ ਯੂਨਿਟ ਨੇ ਤੇਜ ਰਫਤਾਰ, ਇੰਪੇਅਰਡ ਡਰਾਈਵਿੰਗ ਅਤੇ ਸਟ੍ਰੀਟ ਰੇਸਿੰਗ ਦੇ ਮਾਮਲੇ 'ਚ ਵਾਹਨ ਨੂੰ ਇੰਪਾਉਂਡ ਕੀਤਾ ਹੈ।

ਮਾਮਲਾ 192 ਸਟ੍ਰੀਟ ਅਤੇ 42 ਐਵੀਨਿਊ ਦੀ ਸੜਕ ਨਾਲ ਸੰਬੰਧਤ ਦੱਸਿਆ ਗਿਆ ਹੈ।

ਵਾਹਨ ਚਾਲਕ 'ਤੇ ਜੁਰਮਾਨੇ ਠੋਕਣ ਤੋਂ ਇਲਾਵਾ, ਡਰਾਈਵਿੰਗ ਪ੍ਰੋਹਿਬਸ਼ਨ, ਇੱਕ ਆਈ.ਆਰ.ਪੀ. ਅਤੇ ਲਾਈਸੈਂਸ ਕੈਂਸਲ ਕਰ ਦਿੱਤਾ ਗਿਆ ਹੈ।

ਪੁਲਿਸ ਦਾ ਕਹਿਣਾ ਹੈ ਕਿ ਇਹ ਘਟਨਾ ਵਾਹਨ ਚਾਲਕ ਦੀ ਹੋਰ ਸੜਕ ਦੀ ਵਰਤੋਂ ਕਰਨ ਵਾਲਿਆਂ ਪ੍ਰਤੀ ਅਣਗਹਿਲੀ ਦਰਸ਼ਾਉਂਦੀ ਹੈ।

ਪੁਲਿਸ ਨੇ ਜਾਣਕਾਰੀ ਦਿੱਤੀ ਕਿ ਗੱਡੀ ਨੂੰ 147km ਪ੍ਰਤੀ ਘੰਟਾ ਦੀ ਰਫਤਾਰ 'ਤੇ ਦੌੜਾਇਆ ਜਾ ਰਿਹਾ ਸੀ।

ਮੰਨਿਆ ਜਾ ਰਿਹਾ ਹੈ ਕਿ ਇਸ ਇਲਾਕੇ 'ਚ 60km ਪ੍ਰਤੀ ਘੰਟਾ ਦੀ ਰਫਤਾਰ ਸੀਮਾ ਹੈ।

ਸਰੀ ਆਰ.ਸੀ.ਐਮ.ਪੀ. ਦਾ ਟਵੀਟ:

Our traffic unit impounded this vehicle for excessive speed, impaired driving & street racing at 192 St & 42 Ave. The driver was issued fines, driving prohibition, a IRP & their license was cancelled. This incident shows the driver’s complete disregard for other road users.

Latest news

carney-to-visit-saudi-arabia-next-week-as-rights-concerns-draw-renewed-attention
Punjabi

ਪ੍ਰਧਾਨ ਮੰਤਰੀ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੌਰੇ 'ਤੇ, ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਵਧਿਆ ਧਿਆਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੇ ਸ਼ਾਸਕ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਇੱਕ ਅਹਿਮ ਮੁਲਾਕਾਤ ਕਰਨ ਜਾ ਰਹੇ ਹਨ, ਜਿਸ ਨੂੰ ਲੈ ਕੇ ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਇੱਕ ਨਵਾਂ ਸਿਆਸੀ ਦਬਾਅ ਵੀ ਸ਼ੁਰੂ ਹੋ ਗਿਆ ਹੈ। ਪਿਛਲੇ 26 ਸਾਲਾਂ ਵਿਚ ਕਿਸੇ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਸਾਊਦੀ ਫੇਰੀ ਹੋਣ ਵਾਲੀ ਹੈ,ਜਿਸ ਦਾ ਮਕਸਦ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ।
b-c-nurses-begin-targeted-job-action-refuse-non-nursing-duties-and-non-essential-overtime
Punjabi

ਬੀ.ਸੀ. ਨਰਸਾਂ ਨੇ ਹੜਤਾਲ ਵਜੋਂ ਗੈਰ-ਨਰਸਿੰਗ ਕੰਮਾਂ ਅਤੇ ਓਵਰਟਾਈਮ ਕੀਤਾ ਬੰਦ

ਬੀ.ਸੀ. ਨਰਸਾਂ ਵੱਲੋਂ ਵੀਰਵਾਰ ਤੋਂ ਗੈਰ-ਨਰਸਿੰਗ ਕੰਮਾਂ ਅਤੇ ਗੈਰ-ਜ਼ਰੂਰੀ ਓਵਰਟਾਈਮ 'ਤੇ ਮੁਕੰਮਲ ਪਾਬੰਦੀ ਲਗਾ ਕੇ ਟਾਰਗੇਟਿਡ ਜੌਬ ਐਕਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਕਾਰਨ ਸੂਬਾ ਸਰਕਾਰ ਅਤੇ ਹੈਲਥ ਕੇਅਰ ਸੈਕਟਰ ਵਿਚਕਾਰ ਵਿਵਾਦ ਸ਼ੁਰੂ ਹੋ ਗਿਆ ਹੈ। ਯੂਨੀਅਨ ਨੇ ਸਾਫ਼ ਕੀਤਾ ਹੈ ਕਿ ਇਹ ਕਦਮ ਸਰਕਾਰ ਨੂੰ ਇੱਕ ਸਾਰਥਕ ਅਤੇ ਠੋਸ ਸਮਝੌਤੇ ਦੀ ਪੇਸ਼ਕਸ਼ ਦੇ ਨਾਲ ਗੱਲਬਾਤ ਦੀ ਮੇਜ਼ 'ਤੇ ਵਾਪਸ ਲਿਆਉਣ ਲਈ ਚੁੱਕਿਆ ਗਿਆ ਹੈ ਤਾਂ ਜੋ ਨਰਸਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ।
langley-rcmp-investigating-suspected-assault-that-left-75-year-old-man-critically-injured
Punjabi

ਲੈਂਗਲੀ 'ਚ 75 ਸਾਲਾ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੇ ਮਾਮਲੇ ਦੀ RCMP ਵੱਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਦੇ ਡਾਊਨਟਾਊਨ ਇਲਾਕੇ ਵਿਚ ਕੈਨੇਡਾ ਡੇਅ ਦੀ ਰਾਤ ਨੂੰ 75 ਸਾਲਾ ਬਜ਼ੁਰਗ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜੋ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਜ਼ੇਰੇ ਇਲਾਜ ਹਨ।
bus-crash-in-southwestern-pakistan-kills-40-officials-say
Punjabi

ਪਾਕਿਸਤਾਨ ਦੇ ਦੱਖਣ-ਪੱਛਮੀ ਖੇਤਰ ਵਿੱਚ ਬੱਸ ਖੱਡ ਵਿੱਚ ਡਿੱਗੀ, 40 ਲੋਕਾਂ ਦੀ ਮੌਤ

ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਕਵੇਟਾ ਤੋਂ ਪੇਸ਼ਾਵਰ ਜਾ ਰਹੀ ਇੱਕ ਯਾਤਰੀ ਬੱਸ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਦੀ ਸਰਹੱਦ ਦੇ ਨੇੜੇ ਦਾਨਾ ਸਰ ਖੇਤਰ ਵਿੱਚ ਕੰਟਰੋਲ ਗੁਆ ਬੈਠੀ ਅਤੇ ਇੱਕ ਡੂੰਘੀ, ਪਥਰੀਲੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 8 ਹੋਰ ਜ਼ਖਮੀ ਹੋ ਗਏ।
rescue-efforts-continue-in-kyiv-after-deadly-russian-missile-and-drone-attack
Punjabi

ਕੀਵ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ ਮਗਰੋਂ ਬਚਾਅ ਕਾਰਜ ਜਾਰੀ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਰੂਸ ਵੱਲੋਂ ਕੀਤੇ ਗਏ ਮਿਜ਼ਾਈਲ ਅਤੇ ਡਰੋਨ ਹਮਲੇ ਤੋਂ ਇੱਕ ਦਿਨ ਬਾਅਦ ਬਚਾਅ ਟੀਮਾਂ ਮਲਬੇ ਹੇਠਾਂ ਬਚੇ ਲੋਕਾਂ ਦੀ ਭਾਲ ਵਿੱਚ ਲੱਗੀਆਂ ਹੋਈਆਂ ਹਨ। ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਸੋਗ ਦਿਵਸ ਮਨਾਇਆ ਗਿਆ ਅਤੇ ਸਰਕਾਰੀ ਇਮਾਰਤਾਂ 'ਤੇ ਝੰਡੇ ਅੱਧੇ ਝੁਕਾਏ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link