14.52C Vancouver
ADS

Mar 18, 2026 1:49 PM - Connect Newsroom - Jasmine Singh with files from The Canadian Press

ਐਬਟਸਫੋਰਡ ਵਿੱਚ ਪੁਲਿਸ ਤੋਂ ਬਚ ਕੇ ਭੱਜਦੇ ਡਰਾਈਵਰ ਦੀ ਦਰੱਖਤ ਨਾਲ ਟਕਰਾਉਣ ਕਾਰਨ ਹੋਈ ਮੌਤ

Share On
driver-dies-after-fleeing-police-and-crashing-into-tree-in-abbotsford
Police vehicles block a section of Maclure Road in Abbotsford following a fatal crash involving a fleeing pickup truck, Monday night.(Photo: The Canadian Press)

ਐਬਟਸਫੋਰਡ ਵਿਚ ਸੋਮਵਾਰ ਰਾਤ ਨੂੰ ਪੁਲਿਸ ਤੋਂ ਬਚ ਕੇ ਭੱਜੀ ਇੱਕ ਗੱਡੀ ਦਰੱਖਤ ਨਾਲ ਜਾ ਟਕਰਾਈ, ਜਿਸ ਵਿਚ ਡੌਜ ਰੈਮ ਟਰੱਕ ਦੇ ਡਰਾਈਵਰ ਦੀ ਮੌਕੇ 'ਤੇ ਮੌਤ ਹੋ ਗਈ।

ਪੁਲਿਸ ਮੁਤਾਬਕ, ਰਾਤ 11:30 ਵਜੇ ਦੇ ਕਰੀਬ ਇੱਕ ਅਧਿਕਾਰੀ ਨੇ ਟਾਊਨਲਾਈਨ ਰੋਡ ਨੇੜੇ ਮੈਕਲੂਰ ਰੋਡ 'ਤੇ ਸਪੀਡ ਨਾਲ ਆ ਰਹੇ ਡੌਜ ਰੈਮ ਟਰੱਕ ਦੇ ਡਰਾਈਵਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਸੀ, ਜਿਸ ਨੇ ਰੁਕਣ ਦੀ ਬਜਾਏ ਗੱਡੀ ਭਜਾ ਲਈ ਅਤੇ ਕੁਝ ਹੀ ਦੂਰੀ 'ਤੇ ਮੈਕਲੂਰ ਰੋਡ ਅਤੇ ਓਲਡ ਯੇਲ ਰੋਡ ਦੇ ਇੰਟਰਸੈਕਸ਼ਨ ਕੋਲ ਇਹ ਸਿੱਧੀ ਇੱਕ ਦਰੱਖਤ ਵਿਚ ਜਾ ਵੱਜੀ।

ਪੁਲਿਸ ਨੇ ਪੁਸ਼ਟੀ ਕੀਤੀ ਕਿ ਡਰਾਈਵਰ ਮੌਕੇ 'ਤੇ ਮ੍ਰਿਤਕ ਪਾਇਆ ਗਿਆ ਅਤੇ ਹਾਦਸੇ ਵਿਚ ਕੋਈ ਹੋਰ ਗੱਡੀ ਸ਼ਾਮਲ ਨਹੀਂ ਸੀ। ਪੁਲਿਸ ਦੀ ਕਥਿਤ ਕਾਰਵਾਈ ਨਾਲ ਸਬੰਧਤ ਮਾਮਲਾ ਹੋਣ ਕਾਰਨ ਇਸ ਦੀ ਜਾਂਚ ਇਨਡੀਪੈਂਨਡੈਂਟ ਇਨਵੈਸਟੀਗੇਸ਼ਨ ਔਫਿਸ ਵਲੋਂ ਸੰਭਾਲੀ ਗਈ ਹੈ।

ਇਨਵੈਸਟੀਗੇਟਰਸ ਨੇ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਇਸ ਘਟਨਾ ਦੀ ਡੈਸ਼ਕੈਮ ਵੀਡੀਓ ਹੈ ਜਾਂ ਕੋਈ ਚਸ਼ਮਦੀਦ ਗਵਾਹ ਹੈ ਤਾਂ ਉਹ ਜਾਂਚ ਵਿਚ ਸਹਿਯੋਗ ਲਈ ਐਬਟਸਫੋਰਡ ਪੁਲਿਸ ਨਾਲ 604-859-5225 'ਤੇ ਸੰਪਰਕ ਕਰ ਸਕਦਾ ਹੈ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link