15.15C Vancouver
ADS

Sep 11, 2025 1:18 PM - The Canadian Press

ਡੇਅਕੇਅਰ ਹਾਦਸੇ ਵਿੱਚ ਡਰਾਈਵਰ 'ਤੇ ਲੱਗੇ ਗੰਭੀਰ ਦੋਸ਼

Share On
driver-facing-charges-in-daycare-crash-that-killed-toddler-injured-six-other-kids
Police say this morning that one of the injured children is still in critical condition at the hospital, while the others did not sustain life-threatening injuries.(Photo- The Canadian Press)

ਓਨਟਾਰੀਓ ਦੇ ਰਿਚਮੰਡ ਹਿੱਲ ਵਿਚ ਬੀਤੀ ਦੁਪਹਿਰ ਡੇਅ ਕੇਅਰ ਨਾਲ ਕਾਰ ਕ੍ਰੈਸ਼ ਕਰਨ ਵਾਲੇ 70 ਸਾਲਾ ਡਰਾਈਵਰ ਨੂੰ ਯੌਰਕ ਰੀਜਨਲ ਪੁਲਿਸ ਨੇ ਤਿੰਨ ਦੋਸ਼ਾਂ ਨਾਲ ਚਾਰਜ ਕੀਤਾ ਹੈ। ਵੀਰਵਾਰ ਨੂੰ ਇੱਕ ਅਪਡੇਟ ਵਿਚ ਪੁਲਿਸ ਨੇ ਕਿਹਾ ਕਿ ਡਰਾਈਵਰ 'ਤੇ ਮੌਤ ਹੋਣ ਦਾ ਕਾਰਨ ਬਣੀ ਖਤਰਨਾਕ ਡਰਾਈਵਿੰਗ ਦਾ ਇੱਕ ਦੋਸ਼ ਅਤੇ ਸਰੀਰਕ ਨੁਕਸਾਨ ਪਹੁੰਚਾਉਣ ਵਾਲੀ ਡਰਾਈਵਿੰਗ ਦੇ ਦੋ ਦੋਸ਼ ਲਗਾਏ ਗਏ ਹਨ।

ਪੁਲਿਸ ਮੁਤਾਬਕ,ਬੁੱਧਵਾਰ ਨੂੰ ਦੁਪਹਿਰ 3 ਵਜੇ ਦੇ ਕਰੀਬ ਯੋਂਗ ਸਟ੍ਰੀਟ ਅਤੇ ਨੌਟਿੰਘਮ ਡਰਾਈਵ ਦੇ ਨੇੜੇ ਇੱਕ ਚਾਈਲਡ ਕੇਅਰ ਸੈਂਟਰ ਦੀ ਸਾਹਮਣੇ ਵਾਲੀ ਖਿੜਕੀ ਵਿਚੋਂ ਇੱਕ ਕਾਰ ਲੰਘ ਗਈ, ਜਿਸ ਨੇ ਕਈ ਸਟਾਫ ਅਤੇ ਛੋਟੇ ਬੱਚਿਆਂ ਨੂੰ ਟੱਕਰ ਮਾਰ ਦਿੱਤੀ। ਇਸ ਵਿਚ ਡੇਢ ਸਾਲ ਦੇ ਇੱਕ ਲੜਕੇ ਦੀ ਮੌਤ ਹੋ ਗਈ ਅਤੇ ਜ਼ਖਮੀਆਂ ਵਿਚ ਦੋ ਹੋਰ ਬੱਚਿਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਯੌਰਕ ਪੁਲਿਸ ਮੁਤਾਬਕ,ਕੁੱਲ ਮਿਲਾ ਕੇ ਡੇਢ ਤੋਂ ਤਿੰਨ ਸਾਲ ਦੀ ਉਮਰ ਦੇ ਸੱਤ ਬੱਚੇ ਵਾਹਨ ਦੀ ਲਪੇਟ ਵਿਚ ਆਏ। ਤਿੰਨ ਸਟਾਫ਼ ਮੈਂਬਰ ਵੀ ਜ਼ਖਮੀ ਹੋਏ। ਪੁਲਿਸ ਨੇ ਦੱਸਿਆ ਕਿ ਹਾਦਸੇ ਸਮੇਂ ਇਮਾਰਤ ਵਿਚ 96 ਬੱਚੇ ਸਨ। ਡਰਾਈਵਰ ਨੂੰ ਮੌਕੇ 'ਤੇ ਗ੍ਰਿਫ਼ਤਾਰ ਕਰ ਲਿਆ ਗਿਆ ਸੀ,ਹਾਲਾਂਕਿ ਪੁਲਿਸ ਦਾ ਮੰਨਣਾ ਹੈ ਕਿ ਇਹ ਇੱਕ ਦੁਖਦਾਈ ਹਾਦਸਾ ਸੀ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link