9.02C Vancouver
ADS

Aug 22, 2022 10:33 PM - The Canadian Press

ਵੈਸਟ ਵੈਨਕੂਵਰ 'ਚ ਵਿਆਹ ਦੇ ਜਸ਼ਨਾਂ 'ਚ ਮਾਤਮ; ਲਗਜ਼ਰੀ ਗੱਡੀ ਦੀ ਚਪੇਟ 'ਚ ਆਈਆਂ 2 ਔਰਤਾਂ ਦੀ ਮੌਤ, 7 ਲੋਕ ਹਸਪਤਾਲ 'ਚ ਭਰਤੀ

Share On
driver-in-hospital-as-police-probe-speed-medical-issues-in-b-c-wedding-crash
Police say the driver of an SUV that struck a wedding celebration in West Vancouver on Saturday, killing two people, remains in hospital as investigators look into whether speed or a medical incident was involved in the crash. (Photo - West Vancouver police/Twitter)

ਵੈਸਟ ਵੈਨਕੂਵਰ 'ਚ ਇੱਕ ਵਿਆਹ ਦੀ ਪਾਰਟੀ ਦਰਮਿਆਨ ਵਾਪਰੀ ਭਿਆਨਕ ਘਟਨਾ ਦੌਰਾਨ 2 ਲੋਕਾਂ ਦੀ ਮੌਤ ਹੋਣ ਸੰਬੰਧੀ ਵਧੇਰੇ ਵੇਰਵੇ ਸਾਂਝੇ ਕੀਤੇ ਗਏ ਹਨ।

ਅੱਜ ਦੁਪਹਿਰ ਕਰੀਬ 12 ਵਜੇ ਇੱਕ ਪ੍ਰੈਸ ਕਾਨਫਰੰਸ ਆਸਰੇ ਘਟਨਾ ਸੰਬੰਧੀ ਜਾਣਕਾਰੀ ਦਿੱਤੀ ਗਈ।

ਕਾਂਸਟੇਬਲ ਨਿਕੋਲ ਬਰੈਥਵੇਟ ਨੇ ਦੱਸਿਆ ਕਿ ਘਟਨਾ 'ਚ 2 ਔਰਤਾਂ ਦੀ ਮੌਤ ਹੋ ਗਈ ਹੈ।

ਪੀੜਤ ਔਰਤਾਂ ਦੀ ਉਮਰ 60 ਤੋਂ 70 ਸਾਲ ਦਰਮਿਆਨ ਦੱਸੀ ਗਈ।

ਉਨ੍ਹਾਂ ਦੱਸਿਆ ਕਿ ਇੱਕ ਵਾਹਨ ਵਿਆਹ ਸੰਬੰਧੀ ਪਾਰਟੀ 'ਚ ਕਰੈਸ਼ ਕਰ ਗਿਆ ਸੀ।

ਘਟਨਾ 'ਚ 10 ਲੋਕਾਂ ਦੇ ਜਖਮੀ ਹੋਣ ਦੀ ਵੀ ਜਾਣਕਾਰੀ ਦਿੱਤੀ ਗਈ, ਜਿਸ 'ਚ 7 ਲੋਕਾਂ ਨੂੰ ਹਸਪਤਾਲ 'ਚ ਰੱਖਿਆ ਗਿਆ ਹੈ।

ਮਾਮਲਾ ਸ਼ਨੀਵਾਰ ਸ਼ਾਮ ਕਰੀਬ 6.10 ਵਜੇ ਦਾ ਦੱਸਿਆ ਗਿਆ ਹੈ।

ਕੀਥ ਰੋਡ ਦੇ ਇਲਾਕੇ 'ਚ ਵਾਪਰੀ ਘਟਨਾ ਤੋਂ ਬਾਅਦ ਮੌਕੇ 'ਤੇ 11 ਐਂਬੂਲੈਂਸ ਅਤੇ ਇੱਕ ਏਅਰ ਐਂਬੂਲੈਂਸ ਪਹੁੰਚੀ ਸੀ।

ਜਖਮੀਆਂ 'ਚ 2 ਦੀ ਹਾਲਤ ਨਾਜੁਕ ਅਤੇ 3 ਦੀ ਹਾਲਤ ਗੰਭੀਰ ਦੱਸੀ ਗਈ ਸੀ।

ਵੈਸਟ ਵੈਨਕੂਵਰ ਪੁਲਿਸ ਅਨੁਸਾਰ ਇਹ ਕਰੈਸ਼ 2 ਪ੍ਰਾਪਰਟੀਆਂ ਵਿਚਾਲੇ ਸਾਂਝੇ ਡ੍ਰਾਈਵ-ਵੇ 'ਤੇ ਵਾਪਰਿਆ।

ਪੁਲਿਸ ਅਨੁਸਾਰ ਵਾਹਨ ਇੱਕ 60 ਤੋਂ 70 ਸਾਲ ਦਰਮਿਆਨ ਦੀ ਔਰਤ ਵੱਲੋਂ ਚਲਾਇਆ ਜਾ ਰਿਹਾ ਸੀ ਅਤੇ ਉਹ ਡ੍ਰਾਈਵ-ਵੇ ਵਿੱਚੋਂ ਗੱਡੀ ਕੱਢਣ ਦੀ ਕੋਸ਼ਿਸ਼ ਕਰ ਰਹੀ ਸੀ ਜਦ ਉਹ ਭੀੜ 'ਚ ਦਾਖਿਲ ਹੋ ਗਈ।

ਵਾਹਨ ਚਾਲਕ ਨੂੰ ਵੀ ਹਸਪਤਾਲ ਪਹੁੰਚਾਇਆ ਗਿਆ ਸੀ।

ਹਾਲਾਂਕਿ ਕਾਂਸਟੇਬਲ ਬਰੈਥਵੇਟ ਨੇ ਦੱਸਿਆ ਕਿ ਫਿਲਹਾਲ ਛਾਂ ਚਾਲਕ ਨਾਲ ਗੱਲਬਾਤ ਨਹੀਂ ਹੋ ਸਕੀ ਹੈ।

ਉਨ੍ਹਾਂ ਦੱਸਿਆ ਕਿ ਵਾਹਨ ਚਾਲਕ ਸਮੇਤ ਮੌਕੇ 'ਤੇ ਮੌਜੂਦ ਲੋਕਾਂ ਨਾਲ ਗੱਲਬਾਤ ਕੀਤੀ ਜਾਵੇਗੀ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link