9.81C Vancouver
ADS

Jan 20, 2022 8:02 PM - The Canadian Press

ਬੀ.ਸੀ. 'ਚ ਹੜ੍ਹਾਂ ਕਾਰਨ ਨੁਕਸਾਨੇ ਹਾਈਵੇਅ 5 'ਤੇ ਤਸਵੀਰਾਂ ਖਿੱਚਣ ਦੀਆਂ ਰਿਪੋਰਟਸ ਵਿਚਾਲੇ ਟਰਾਂਸਪੋਰਟੇਸ਼ਨ ਮੰਤਰਾਲੇ ਨੇ ਲੋਕਾਂ ਨੂੰ ਕੀਤਾ ਸਾਵਧਾਨ

Share On
drivers-told-not-to-stop-for-photos-along-flood-damaged-b-c-highway
A key British Columbia highway has reopened to all traffic after being torn apart by disastrous flooding in November but it only took hours for the Transportation Ministry to issue a safety reminder. (Photo - BC Transportation/Twitter)

ਬੀ.ਸੀ. ਦੇ ਟਰਾਂਸਪੋਰਟੇਸ਼ਨ ਮੰਤਰਾਲੇ ਵੱਲੋਂ ਲੋਕਾਂ ਨੂੰ ਕੋਕਿਹਾਲਾ ਹਾਈਵੇਅ ਬਾਰੇ ਸਾਵਧਾਨ ਕੀਤਾ ਗਿਆ ਹੈ।

ਇਸ ਹਾਈਵੇਅ 'ਤੇ ਆਵਾਜਾਈ ਪੂਰੀ ਤਰ੍ਹਾਂ ਸ਼ੁਰੂ ਹੋਣ ਤੋਂ ਬਾਅਦ ਟਰਾਂਸਪੋਰਟ ਮੰਤਰਾਲੇ ਵੱਲੋਂ ਇੱਕ ਸੋਸ਼ਲ ਮੀਡੀਆ ਪੋਸਟ ਆਸਰੇ ਲੋਕਾਂ ਨੂੰ ਸੇਫਟੀ ਪ੍ਰਤੀ ਧਿਆਨ ਦੇਣ ਦੀ ਅਪੀਲ ਕੀਤੀ ਗਈ ਹੈ।

ਮੰਤਰਾਲੇ ਦਾ ਕਹਿਣਾ ਹੈ ਕਿ ਅਜਿਹੀਆਂ ਰਿਪੋਰਟਸ ਮਿਲੀਆਂ ਹਨ ਕਿ, ਲੋਕ ਅਸੁਰੱਖਿਅਤ ਢੰਗ ਨਾਲ ਹੜ੍ਹਾਂ ਕਾਰਨ ਨੁਕਸਾਨੇ ਗਏ ਰਸਤੇ ਦੀਆਂ ਤਸਵੀਰਾਂ ਖਿੱਚਣ ਲਈ ਰੁਕ ਰਹੇ ਹਨ।

ਹਾਈਵੇਅ 5 ਦਾ ਕਰੀਬ 130km ਦਾ ਲੋਅਰ ਮੇਨਲੈਂਡ ਅਤੇ ਇੰਟੀਰੀਅਰ ਵਿਚਾਲੇ ਦਾ ਹਿੱਸਾ ਨਵੰਬਰ 'ਚ ਦਸਤਕ ਦੇਣ ਵਾਲੇ ਹੜ੍ਹਾਂ ਅਤੇ ਮਡਸਲਾਈਡਸ ਵਿਚਾਲੇ ਨੁਕਸਾਨਿਆ ਗਿਆ ਸੀ।

ਇਸੇ ਦੌਰਾਨ ਰਸਤੇ 'ਤੇ ਕਰੀਬ 7 ਪੁਲ ਵੀ ਬੁਰੀ ਤਰ੍ਹਾਂ ਨੁਕਸਾਨੇ ਗਏ ਸਨ।

ਮੰਤਰਾਲੇ ਦਾ ਕਹਿਣਾ ਹੈ ਕਿ ਕਰਿਊਸ ਵੱਲੋਂ ਕੀਤੇ ਗਏ ਅਣਥੱਕ ਕੰਮ ਦੇ ਆਸਰੇ 35 ਦਿਨਾਂ ਵਿਚਾਲੇ ਹੀ ਇਸ ਰਸਤੇ 'ਤੇ ਦੋਵਾਂ ਦਿਸ਼ਾਵਾਂ 'ਚ ਇੱਕ-ਇੱਕ ਲੇਨ 'ਤੇ ਆਵਾਜਾਈ ਸ਼ੁਰੂ ਹੋ ਸਕੀ ਸੀ।

ਹਾਲਾਂਕਿ ਉਸ ਸਮੇਂ ਰਸਤੇ ਨੂੰ ਕਮਰਸ਼ਲ ਵਾਹਨਾਂ ਤਕ ਸੀਮਤ ਰੱਖਿਆ ਗਿਆ ਸੀ।

ਬੁੱਧਵਾਰ ਨੂੰ ਹਾਈਵੇਅ ਖੁੱਲ੍ਹਣ ਤੋਂ ਬਾਅਦ 2 ਵਾਹਨ ਚਾਲਕਾਂ ਦੀ ਗੈਸ ਖਤਮ ਹੋਣ ਅਤੇ ਕਈ ਚਾਲਕਾਂ ਦੇ ਅਸੁਰੱਖਿਅਤ ਤਰੀਕੇ ਨਾਲ ਵਾਹਨਾਂ ਵਿੱਚੋਂ ਨਿਕਲ ਕੇ ਤਸਵੀਰਾਂ ਖਿੱਚਣ ਦੀ ਜਾਣਕਾਰੀ ਸਾਹਮਣੇ ਆਈ।

ਲੋਕਾਂ ਨੂੰ ਆਖਿਆ ਗਿਆ ਹੈ ਕਿ ਸੜਕ 'ਤੇ ਕਈ ਕਿਸਮ ਦੀਆਂ ਤਬਦੀਲੀਆਂ ਹੋਈਆਂ ਹਨ ਅਤੇ ਅਜਿਹੇ 'ਚ ਰਸਤੇ ਦੇ ਕਿਨਾਰੇ ਰੁਕਣਾ ਖੁਦ ਲਈ ਅਤੇ ਹੋਰ ਲਈ ਖਤਰਨਾਕ ਸਾਬਿਤ ਹੋ ਸਕਦਾ ਹੈ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link