20.2C Vancouver
ADS

Nov 28, 2020 11:50 AM -

ਮੁੰਬਈ 'ਚ 4 ਲੱਖ ਰੁਪਏ ਦੀਆਂ ਕੋਡੀਨ ਫਾਸਫੇਟ ਨਾਲ ਨਸ਼ਾ ਵਪਾਰੀ ਕਾਬੂ

Share On
drug-peddler-held-with-codeine-phosphate-worth-rs-4-lakhs-in-mumbai
Drug peddler held with Codeine Phosphate in Mumbai

ਕ੍ਰਾਈਮ ਬ੍ਰਾਂਚ ਕ੍ਰਾਈਮ ਇਨਵੈਸਟੀਗੇਸ਼ਨ (ਸੀਬੀਸੀਆਈਡੀ) ਦੇ ਐਂਟੀ ਨਾਰਕੋਟਿਕਸ ਸੈੱਲ ਵੱਲੋਂ ਇੱਕ ਨਸ਼ੇ ਦੇ ਵਪਾਰੀ ਨੂੰ ਕਥਿਤ ਤੌਰ 'ਤੇ 4 ਲੱਖ ਰੁਪਏ ਦੀਆਂ ਕੋਡੀਨ ਫਾਸਫੇਟ ਖੰਘ ਦੀ ਦਵਾਈ ਦੀਆਂ ਬੋਤਲਾਂ ਰੱਖਣ ਦੇ ਇਲਜ਼ਾਮ 'ਚ ਸ਼ਨੀਵਾਰ ਨੂੰ ਮੁੰਬਈ ਦੇ ਸ਼ਿਵ ਨਗਰ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ|


ਸੀਬੀਸੀਆਈਡੀ ਮੁੰਬਈ ਦੀ ਘਾਟਕੋਪਰ ਦੇ ਐਂਟੀ ਨਾਰਕੋਟਿਕਸ ਸੈੱਲ ਦੇ ਅਧਿਕਾਰਿਤ ਬਿਆਨ 'ਚ ਆਖਿਆ ਗਿਆ ਹੈ,"ਮਹਾਰਾਸ਼ਟਰ 'ਚ ਮੁੰਬਈ ਦੇ ਸ਼ਿਵ ਨਗਰ ਇਲਾਕੇ ਤੋਂ ਨਸ਼ਾ ਵਪਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਤੋਂ 4 ਲੱਖ ਦੀ ਕੀਮਤ ਦੀਆਂ 2,053 ਕੋਡੀਨ ਫਾਸਫੇਟ ਖੰਘ ਦੀ ਦਵਾਈ ਦੀਆਂ ਬੋਤਲਾਂ ਮਿਲੀਆਂ ਹਨ |"


ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ|

Latest news

one-taken-to-hospital-after-house-fire-in-surreys-newton-area
Punjabi

ਸਰੀ ਦੇ ਨਿਊਟਨ ਇਲਾਕੇ ਵਿਚ ਲੱਗੀ ਅੱਗ, ਵਿਅਕਤੀ ਨੂੰ ਤੁਰੰਤ ਲਿਜਾਇਆ ਗਿਆ ਹਸਪਤਾਲ

ਸਰੀ ਦੇ ਨਿਊਟਨ ਇਲਾਕੇ ਵਿਚ ਬੀਤੇ ਕੱਲ੍ਹ ਇੱਕ ਘਰ ਵਿਚ ਅੱਗ ਲੱਗਣ ਦੀ ਘਟਨਾ ਵਾਪਰੀ। ਪੁਲਿਸ ਅਨੁਸਾਰ, ਅੱਗ ਦੇ ਧੂੰਏਂ ਕਾਰਨ ਸਾਹ ਲੈਣ ਵਿਚ ਤਕਲੀਫ਼ ਹੋਣ ਕਰਕੇ ਇੱਕ ਵਿਅਕਤੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।
wildfire-incidents-rise-across-british-columbia-majority-linked-to-human-activity
Punjabi

ਬੀ. ਸੀ. ਵਿਚ ਜੰਗਲੀ ਅੱਗ ਲੱਗਣ ਦੇ ਮਾਮਲਿਆਂ ਵਿਚ ਵਾਧਾ

ਬੀ. ਸੀ. ਵਿਚ ਜੰਗਲੀ ਅੱਗ ਲੱਗਣ ਦੇ ਮਾਮਲਿਆਂ ਵਿਚ ਵਾਧਾ ਹੋ ਰਿਹਾ ਹੈ। ਵਾਈਲਡ ਫਾਇਰ ਸਰਵਿਸ ਏਜੰਸੀ ਮੁਤਾਬਕ, ਸੂਬੇ ਵਿਚ ਇਸ ਸਮੇਂ 15 ਥਾਵਾਂ 'ਤੇ ਅੱਗ ਲੱਗੀ ਹੋਈ ਹੈ, ਜਿਨ੍ਹਾਂ ਵਿਚੋਂ ਦੋ ਆਊਟ ਔਫ ਕੰਟਰੋਲ ਹਨ। ਇਨ੍ਹਾਂ ਵਿਚੋਂ ਚਾਰ ਅੱਗਾਂ ਬੁੱਧਵਾਰ ਨੂੰ ਹੀ ਸ਼ੁਰੂ ਹੋਈਆਂ ਹਨ। ​ਜੇਕਰ ਅੰਕੜਿਆਂ ਦੀ ਗੱਲ ਕਰੀਏ ਤਾਂ 1 ਅਪ੍ਰੈਲ ਤੋਂ ਹੁਣ ਤੱਕ ਸੂਬੇ ਵਿਚ 57 ਜੰਗਲੀ ਅੱਗਾਂ ਰਿਪੋਰਟ ਹੋ ਚੁੱਕੀਆਂ ਹਨ।
langley-rcmp-investigating-serious-crash-one-person-in-critical-condition
Punjabi

ਲੈਂਗਲੀ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਪੁਲਿਸ ਮੁਤਾਬਕ, ਐਲਡਰਗਰੋਵ ਵਿਚ ਬੁੱਧਵਾਰ ਸਵੇਰੇ ਇੱਕ ਗੰਭੀਰ ਸੜਕ ਹਾਦਸਾ ਵਾਪਰਿਆ ਹੈ। ਆਰ.ਸੀ.ਐਮ.ਪੀ. ਅਨੁਸਾਰ, ਸਵੇਰੇ ਕਰੀਬ 8:10 ਵਜੇ ਕ੍ਰੈਸ਼ ਦੀ ਇਹ ਘਟਨਾ ਹਾਈਵੇ 13 'ਤੇ ਹੋਈ। ਸਾਰਜੈਂਟ ਜ਼ਾਈਨਲ ਸ਼ਾਰੂਮ ਨੇ ਦੱਸਿਆ ਕਿ ਇਸ ਹਾਦਸੇ ਵਿਚ ਇੱਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਇਆ, ਜਿਸ ਦੀ ਹਾਲਤ ਹਸਪਤਾਲ ਵਿਚ ਬੇਹੱਦ ਨਾਜ਼ੁਕ ਅਤੇ ਜਾਨਲੇਵਾ ਦੱਸੀ ਜਾ ਰਹੀ ਹੈ।
coquihalla-highway-reopens-after-trailer-fire-sparked-roadside-wildfire
Punjabi

ਕੋਕੀਹਾਲਾ ਹਾਈਵੇਅ ਜੰਗਲੀ ਅੱਗ ਮਗਰੋਂ ਕਈ ਘੰਟੇ ਬੰਦ ਰਹਿਣ ਮਗਰੋਂ ਮੁੜ ਖੁੱਲ੍ਹਾ

ਬੀ.ਸੀ. ਦੇ ਲੋਅਰ ਮੇਨਲੈਂਡ ਨੂੰ ਇੰਟੀਰੀਅਰ ਨਾਲ ਜੋੜਨ ਵਾਲਾ ਕੋਕੀਹਾਲਾ ਹਾਈਵੇਅ ਕਈ ਘੰਟੇ ਬੰਦ ਰਹਿਣ ਮਗਰੋਂ ਮੰਗਲਵਾਰ ਸ਼ਾਮ ਟ੍ਰੈਫਿਕ ਲਈ ਮੁੜ ਖੁੱਲ੍ਹਾ ਹੈ। ਹੋਪ ਅਤੇ ਮੈਰਿਟ ਵਿਚਕਾਰ ਇਹ ਹਾਈਵੇਅ ਸੋਮਵਾਰ ਰਾਤ ਇੱਕ ਸੈਮੀ-ਟ੍ਰੇਲਰ ਨੂੰ ਅੱਗ ਲੱਗਣ ਕਾਰਨ ਲਗਭਗ ਪੂਰਾ ਦਿਨ ਬੰਦ ਰਿਹਾ ਸੀ ਅਤੇ ਸੜਕ 'ਤੇ ਫੈਲੇ ਜ਼ਹਿਰੀਲੇ ਪਦਾਰਥ ਨੂੰ ਹਟਾਉਣ ਲਈ ਇਹ ਦੂਜੇ ਦਿਨ ਵੀ ਪ੍ਰਭਾਵਿਤ ਰਿਹਾ।
faa-reports-near-miss-between-air-canada-and-republic-airways-flights-at-jfk
Punjabi

ਏਅਰ ਕੈਨੇਡਾ ਅਤੇ ਅਮੈਰੀਕਨ ਏਅਰਲਾਈਨਜ਼ ਦੇ ਜਹਾਜ਼ ਵਿਚਕਾਰ ਕਰੀਬੀ ਟੱਕਰ ਤੋਂ ਬਚਾਅ

ਏਅਰ ਕੈਨੇਡਾ ਅਤੇ ਅਮੈਰੀਕਨ ਏਅਰਲਾਈਨਜ਼ ਦੇ ਜਹਾਜ਼ ਵਿਚਕਾਰ ਸੋਮਵਾਰ ਦੁਪਹਿਰ ਨਿਊਯਾਰਕ ਦੇ ਜੌਨ ਐੱਫ. ਕੈਨੇਡੀ ਇੰਟਰਨੈਸ਼ਨਲ ਏਅਰਪੋਰਟ 'ਤੇ ਵੱਡਾ ਹਾਦਸਾ ਹੋਣੋਂ ਵਾਲ-ਵਾਲ ਬਚਿਆ ਹੈ। ਅਮਰੀਕੀ ਸੰਘੀ ਹਵਾਬਾਜ਼ੀ ਪ੍ਰਸ਼ਾਸਨ ਮੁਤਾਬਕ, ਏਅਰ ਕੈਨੇਡਾ ਦਾ ਇੱਕ ਜਹਾਜ਼ ਅਤੇ ਰਿਪਬਲਿਕ ਏਅਰਵੇਜ਼ ਦੀ ਇੱਕ ਉਡਾਣ ਆਪਸ ਵਿਚ ਟਕਰਾਉਣ ਦੇ ਬਿਲਕੁਲ ਕਰੀਬ ਪਹੁੰਚ ਗਏ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link